ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਮੜਕਨ ਮਾਛੀਵਾੜਾ ਸ਼ੈਲਰ ਐਸੋਸ਼ੀਏਸ਼ਨ ਦੇ ਚੇਅਰਮੈਨ ਬਣੇ

ਸ਼ੈਲਰ ਐਸੋਸ਼ੀਏਸ਼ਨ ਮਾਛੀਵਾੜਾ ਸਾਹਿਬ ਦੀ ਮੀਟਿੰਗ ਰੁਪਿੰਦਰ ਸਿੰਘ ਬੈਨੀਪਾਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸਮੂਹ ਸ਼ੈਲਰ ਮਾਲਕਾਂ ਨੇ ਹਿੱਸਾ ਲਿਆ। ਮੀਟਿੰਗ ਦੀ ਸ਼ੁਰੂਆਤ ਵਿੱਚ ਰੁਪਿੰਦਰ ਸਿੰਘ ਬੈਨੀਪਾਲ ਨੇ ਕਿਹਾ ਕਿ ਉਨ੍ਹਾਂ ਸਮੂਹ ਸ਼ੈਲਰ ਮਾਲਕਾਂ ਦੇ ਸਹਿਯੋਗ ਨਾਲ ਲਗਾਤਾਰ 10...
ਸ਼ੈਲਰ ਐਸੋਸੀਏਸ਼ਨ ਦੇ ਨਵ-ਨਿਯੁਕਤ ਅਹੁਦੇਦਾਰ ਤੇ ਹੋਰ। -ਫੋਟੋ: ਟੱਕਰ
Advertisement

ਸ਼ੈਲਰ ਐਸੋਸ਼ੀਏਸ਼ਨ ਮਾਛੀਵਾੜਾ ਸਾਹਿਬ ਦੀ ਮੀਟਿੰਗ ਰੁਪਿੰਦਰ ਸਿੰਘ ਬੈਨੀਪਾਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸਮੂਹ ਸ਼ੈਲਰ ਮਾਲਕਾਂ ਨੇ ਹਿੱਸਾ ਲਿਆ। ਮੀਟਿੰਗ ਦੀ ਸ਼ੁਰੂਆਤ ਵਿੱਚ ਰੁਪਿੰਦਰ ਸਿੰਘ ਬੈਨੀਪਾਲ ਨੇ ਕਿਹਾ ਕਿ ਉਨ੍ਹਾਂ ਸਮੂਹ ਸ਼ੈਲਰ ਮਾਲਕਾਂ ਦੇ ਸਹਿਯੋਗ ਨਾਲ ਲਗਾਤਾਰ 10 ਸਾਲ ਪ੍ਰਧਾਨਗੀ ਕਰਦਿਆਂ ਮਿੱਲਰਜ਼ ਦੇ ਹਿੱਤਾਂ ਲਈ ਕੰਮ ਕੀਤਾ। ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਵਿਚ ਸਰਬ ਸੰਮਤੀ ਨਾਲ ਸਮੂਹ ਸ਼ੈਲਰ ਮਾਲਕਾਂ ਨੇ ਐਸੋਸ਼ੀਏਸ਼ਨ ਦੀ ਚੋਣ ਕਰਦਿਆਂ ਹੁਸਨ ਲਾਲ ਮੜਕਨ ਨੂੰ ਚੇਅਰਮੈਨ, ਅਸ਼ੋਕ ਸੂਦ ਨੂੰ ਪ੍ਰਧਾਨ ਅਤੇ ਸਤੀਸ਼ ਮਿੱਤਲ ਨੂੰ ਸਰਪ੍ਰਸਤ ਚੁਣ ਲਿਆ। ਇਸ ਤਰ੍ਹਾਂ ਇੱਕ 5 ਮੈਂਬਰੀ ਕਮੇਟੀ ਵੀ ਬਣਾਈ ਗਈ ਜਿਸ ਵਿਚ ਅਜੈ ਬਾਂਸਲ, ਨਿਤਿਨ ਲੂਥਰਾ, ਜਤਿੰਦਰ ਆਨੰਦ, ਅਮਨਦੀਪ ਕੁੰਦਰਾ ਤੇ ਸੰਜੀਵ ਖੋਸਲਾ ਦੇ ਨਾਮ ਸ਼ਾਮਲ ਹਨ। ਇਸ ਤੋਂ ਇਲਾਵਾ ਰਵੀਸ਼ ਗੋਇਲ ਨੂੰ ਕੈਸ਼ੀਅਰ ਚੁਣਿਆ ਗਿਆ।

Advertisement
Advertisement
Show comments