ਦੇਵਿੰਦਰ ਸਿੰਘ ਜੱਗੀ
ਪਾਇਲ, 12 ਅਪਰੈਲ
ਨਗਰ ਕੌਂਸਲ ਪਾਇਲ ਦੇ ਅਹੁਦੇਦਾਰਾਂ ਦੀ ਚੋਣ ਸਰਬਸੰਮਤੀ ਨਾਲ ਐੱਸਡੀਐੱਮ ਪਾਇਲ ਮਨਕੰਵਲ ਸਿੰਘ ਚਾਹਲ ਦੀ ਨਿਗਰਾਨੀ ਹੇਠ ਹੋਈ, ਜਿਸ ਵਿੱਚ ਮਲਕੀਤ ਸਿੰਘ ਧਾਲੀਵਾਲ ਪ੍ਰਧਾਨ, ਗੁਰਕਿਰਪਾਲ ਸਿੰਘ ਸੀਨੀਅਰ ਮੀਤ ਪ੍ਰਧਾਨ ਅਤੇ ਅੰਨੂ ਰਾਣੀ ਜੂਨੀਅਰ ਮੀਤ ਪ੍ਰਧਾਨ ਚੁਣੇ ਗਏ। ਇਸ ਸਮੇਂ ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ, ਵਿਧਾਇਕ ਗੁਰਕੀਰਤ ਸਿੰਘ ਕੋਟਲੀ, ਚੇਅਰਮੈਨ ਯਾਦਵਿੰਦਰ ਸਿੰਘ ਯਾਦੀ ਵੀ ਮੌਜੂਦ ਸਨ।