ਟੌਲ ਪਲਾਜ਼ਾ ਮੈਨੇਜਰ ’ਤੇ ਗੋਲੀਆਂ ਚਲਾਉਣ ਵਾਲੇ ਗ੍ਰਿਫ਼ਤਾਰ
ਸਮਰਾਲਾ ਨੇੜਲੇ ਪਿੰਡ ਘੁਲਾਲ ਵਿੱਚ ਲੁਧਿਆਣਾ-ਚੰਡੀਗੜ੍ਹ ਕੌਮੀ ਮਾਰਗ ਸਥਿਤ ਟੌਲ ਪਲਾਜ਼ਾ ਦੇ ਮੈਨੇਜਰ ਦੀ ਕੁੱਟਮਾਰ ਕਰਨ ਅਤੇ ਗੋਲੀਆਂ ਚਲਾਉਣ ਵਾਲੇ ਪੰਜ ਮੁਲਜ਼ਮਾਂ ਵਿੱਚੋਂ ਪੁਲੀਸ ਨੇ ਦੋ ਜਣਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਦਿੰਦਿਆਂ ਐੱਸ ਪੀ (ਡੀ) ਪਵਨਜੀਤ ਨੇ ਦੱਸਿਆ...
ਸਮਰਾਲਾ ਨੇੜਲੇ ਪਿੰਡ ਘੁਲਾਲ ਵਿੱਚ ਲੁਧਿਆਣਾ-ਚੰਡੀਗੜ੍ਹ ਕੌਮੀ ਮਾਰਗ ਸਥਿਤ ਟੌਲ ਪਲਾਜ਼ਾ ਦੇ ਮੈਨੇਜਰ ਦੀ ਕੁੱਟਮਾਰ ਕਰਨ ਅਤੇ ਗੋਲੀਆਂ ਚਲਾਉਣ ਵਾਲੇ ਪੰਜ ਮੁਲਜ਼ਮਾਂ ਵਿੱਚੋਂ ਪੁਲੀਸ ਨੇ ਦੋ ਜਣਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਦਿੰਦਿਆਂ ਐੱਸ ਪੀ (ਡੀ) ਪਵਨਜੀਤ ਨੇ ਦੱਸਿਆ ਕਿ 11 ਨਵੰਬਰ ਨੂੰ ਟੌਲ ਪਲਾਜ਼ਾ ਦੇ ਮੈਨੇਜਰ ਯਾਦਵਿੰਦਰ ਸਿੰਘ ਦੀ 5 ਅਣਪਛਾਤੇ ਵਿਅਕਤੀਆਂ ਵੱਲੋਂ ਕੁੱਟਮਾਰ ਕਰਨ ਦੇ ਨਾਲ-ਨਾਲ ਗੋਲੀ ਮਾਰ ਕੇ ਜ਼ਖ਼ਮੀ ਕਰ ਦਿੱਤਾ ਗਿਆ ਸੀ। ਕੇਸ ਦੀ ਗੰਭੀਰਤਾ ਨੂੰ ਦੇਖਦੇ ਹੋਏ ਸੀਨੀਅਰ ਕਪਤਾਨ ਪੁਲੀਸ ਖੰਨਾ ਵੱਲੋਂ ਉਨ੍ਹਾਂ ਦੀ ਅਗਵਾਈ ਹੇਠ ਵੱਖ-ਵੱਖ ਟੀਮਾਂ ਬਣਾ ਕੇ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ ਗਈ। ਪੁਲੀਸ ਵੱਲੋਂ ਟੈਕਨੀਕਲ, ਹਿਊਮਨ ਤੇ ਸੈਂਟੀਫਿਕ ਤਕਨੀਕ ਵਰਤਦੇ ਹੋਏ ਵਾਰਦਾਤ ਕਰਨ ਵਾਲੇ ਮੁਲਜ਼ਮਾਂ ਮੰਗੀ ਸਿੰਘ ਪਿੰਡ ਬਿਜਲੀ ਨੰਗਲ ਅਤੇ ਸ਼ੁਭਮ ਮਿਸ਼ਰਾ ਉਰਫ ਪੰਡਤ ਥਾਣਾ ਢਿੱਲਵਾਂ ਜ਼ਿਲ੍ਹਾ ਕਪੂਰਥਲਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਕੋਲੋਂ ਵਾਰਦਾਤ ਸਮੇਂ ਵਰਤੇ ਗਏ ਹਥਿਆਰ ਦੇਸੀ ਪਿਸਤੌਲ 32 ਬੋਰ ਸਮੇਤ 1 ਕਾਰਤੂਸ, ਵਾਰਦਾਤ ਸਮੇਂ ਮੈਨੇਜਰ ਯਾਦਵਿੰਦਰ ਸਿੰਘ ਪਾਸੋਂ ਖੋਹ ਕੀਤਾ ਰਿਵਾਲਵਰ 32 ਬੋਰ ਸਮੇਤ 5 ਕਾਰਤੂਸ ਅਤੇ ਦੇਸੀ ਕੱਟਾ 315 ਬੋਰ ਸਮੇਤ 1 ਕਾਰਤੂਸ ਬਰਾਮਦ ਕੀਤੇ ਗਏ ਹਨ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਇਨ੍ਹਾਂ ਗ੍ਰਿਫਤਾਰ ਕੀਤੇ ਮੁਲਜ਼ਮਾਂ ਪਾਸੋਂ ਡੂੰਘਾਈ ਨਾਲ ਪੁੱਛ-ਪੜਤਾਲ ਕੀਤੀ ਜਾ ਰਹੀ ਹੈ, ਜਿਸ ਪਾਸੋਂ ਹੋਰ ਵੀ ਕਈ ਖੁਲਾਸੇ ਹੋਣ ਦੀ ਸੰਭਾਵਨਾ ਹੈ।

