ਅਣਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ ਵਿਅਕਤੀ ਦਾ ਕਤਲ
ਟ੍ਰਿਬਿਊਨ ਨਿਊਜ਼ ਸਰਵਿਸ ਲੁਧਿਆਣਾ, 11 ਜੁਲਾਈ ਇਥੇ ਬੀਤੀ ਰਾਤ ਮੋਟਰਸਾਈਕਲ ਸਵਾਰ ਅਣਪਛਾਤਿਆਂ ਇੱਕ ਵਿਅਕਤੀ ’ਤੇ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਮਿਹਰਬਾਨ ਦੇ ਗੁੱਜਰ ਭਵਨ ’ਚ ਰਹਿਣ ਵਾਲੇ ਤਿਲਕਰਾਜ ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਤਿਲਕਰਾਜ...
Advertisement
ਟ੍ਰਿਬਿਊਨ ਨਿਊਜ਼ ਸਰਵਿਸ
Advertisement
ਲੁਧਿਆਣਾ, 11 ਜੁਲਾਈ
ਇਥੇ ਬੀਤੀ ਰਾਤ ਮੋਟਰਸਾਈਕਲ ਸਵਾਰ ਅਣਪਛਾਤਿਆਂ ਇੱਕ ਵਿਅਕਤੀ ’ਤੇ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਮਿਹਰਬਾਨ ਦੇ ਗੁੱਜਰ ਭਵਨ ’ਚ ਰਹਿਣ ਵਾਲੇ ਤਿਲਕਰਾਜ ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਤਿਲਕਰਾਜ ਦੀ ਪਤਨੀ ਕਮਲਾਦੇਵੀ ਨੇ ਰੌਲਾ ਪਾਇਆ ਤਾਂ ਉਸ ਦਾ ਪੁੱਤਰ ਦਾਨਿਸ਼ ਬਾਹਰ ਆਇਆ ਤੇ ਜ਼ਖ਼ਮੀ ਪਿਤਾ ਨੂੰ ਹਸਪਤਾਲ ਲੈ ਕੇ ਗਿਆ। ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਮਗਰੋਂ ਮਿਹਰਬਾਨ ਥਾਣੇ ਦੀ ਪੁਲੀਸ ਤੇ ਸੀਨੀਅਰ ਅਧਿਕਾਰੀ ਮੌਕੇ ’ਤੇ ਪਹੁੰਚ ਗਏ। ਜਾਂਚ ਤੋਂ ਬਾਅਦ ਪੁਲੀਸ ਨੇ ਕਮਲਾਦੇਵੀ ਦੀ ਸ਼ਿਕਾਇਤ ’ਤੇ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕਰ ਲਿਆ ਹੈ। ਥਾਣਾ ਮੇਹਰਬਾਨ ਦੇ ਐੱਸਐੱਚਓ ਇੰਸਪੈਕਟਰ ਪਰਮਦੀਪ ਸਿੰਘ ਨੇ ਕਿਹਾ ਕਿ ਕੋਈ ਲੁੱਟ ਦੀ ਘਟਨਾ ਨਹੀਂ ਹੋਈ ਤੇ ਮੁਲਜ਼ਮਾਂ ਨੇ ਸਿੱਧਾ ਜਾਨਲੇਵਾ ਹਮਲਾ ਕੀਤਾ। ਇੰਸਪੈਕਟਰ ਪਰਮਦੀਪ ਸਿੰਘ ਨੇ ਕਿਹਾ ਕਿ ਇਹ ਮਾਮਲਾ ਰੰਜਿਸ਼ ਦਾ ਲਗਦਾ ਹੈ।
Advertisement
×