ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 10 ਮਾਰਚ
ਵੱਖ-ਵੱਖ ਥਾਣਿਆਂ ਦੀ ਪੁਲੀਸ ਨੇ ਸਪਾਅ ਸੈਂਟਰਾਂ ਦੇ ਤਿੰਨ ਪ੍ਰਬੰਧਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਵੱਲੋਂ ਸਰਕਾਰੀ ਹੁਕਮਾਂ ਦੀ ਉਲੰਘਣਾ ਕਰਦਿਆਂ ਬਿਨਾਂ ਮੰਨਜ਼ੂਰੀ ਦੇ ਸਪਾਅ ਸੈਂਟਰ ਚਲਾਏ ਜਾ ਰਹੇ ਸਨ। ਥਾਣਾ ਡਿਵੀਜ਼ਨ ਨੰਬਰ ਪੰਜ ਦੀ ਪੁਲੀਸ ਨੇ ਮਲਕੀਤ ਰਾਮ ਦੀ ਅਗਵਾਈ ਹੇਠ ਭਾਈ ਰਣਧੀਰ ਸਿੰਘ ਨਗਰ ਵਾਸੀ ਰਾਜ ਕੁਮਾਰੀ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਉਸ ਵੱਲੋਂ ਮਲਹਾਰ ਰੋਡ ਤੇ ਐੱਲਿਸ ਡੇਅ ਸੈਂਟਰ ਖੋਲ੍ਹਿਆ ਹੋਇਆ ਹੈ। ਜਿਸ ਦਾ ਨਾ ਤਾਂ ਉਸ ਨੇ ਪ੍ਰਸ਼ਾਸਨ ਤੋਂ ਕੋਈ ਲਾਇਸੰਸ ਲਿਆ ਹੈ ਤੇ ਨਾ ਹੀ ਕੰਮ ਕਰਦੇ ਮੁਲਾਜ਼ਮਾਂ ਦੀ ਕੋਈ ਵੈਰੀਫਿਕੇਸ਼ਨ ਕਰਾਈ ਹੋਈ ਹੈ। ਇਸੇ ਤਰ੍ਹਾਂ ਥਾਣਾ ਮਾਡਲ ਟਾਊਨ ਦੀ ਪੁਲੀਸ ਨੇ ਹਰਪਾਲ ਸਿੰਘ ਦੀ ਅਗਵਾਈ ਹੇਠ ਮਾਡਲ ਟਾਊਨ ਐਕਸਟੈਂਸ਼ਨ ਵਾਸੀ ਕਮਲ ਬਹਿਲ ਅਤੇ ਭਾਈ ਰਣਧੀਰ ਸਿੰਘ ਨਗਰ ਵਾਸੀ ਹਰਸ਼ ਵਰਮਾ ਨੂੰ ਵੀ ਸਰਕਾਰੀ ਹਦਾਇਤਾਂ ਦੀ ਉਲੰਘਣਾ ਦੇ ਦੋਸ਼ ਤਹਿਤ ਗ੍ਰਿਫ਼ਤਾਰ ਕੀਤਾ ਹੈ।
ਜਾਂਚ ਅਧਿਕਾਰੀ ਨੇ ਦੱਸਿਆ ਹੈ ਕਿ ਇਨ੍ਹਾਂ ਦਾ ਦੁੱਗਰੀ ਰੋਡ ਵਿੱਚ ਸੂਰੀਆ ਸਪਾ ਸੈਂਟਰ ਹੈ। ਉਨ੍ਹਾਂ ਵੱਲੋਂ ਨਾ ਤਾਂ ਵੈਰੀਫਿਕੇਸ਼ਨ ਕਰਾਈ ਗਈ ਹੈ ਅਤੇ ਨਾ ਹੀ ਗਾਹਕਾਂ ਦਾ ਕੋਈ ਸ਼ਨਾਖਤੀ ਪਰੂਫ ਲਿਆ ਜਾਂਦਾ ਹੈ।