ਬ੍ਰਿਟਿਸ਼ ਕਾਨਵੈਂਟ ਸਕੂਲ ’ਚ ਮੈਂਗੋ ਦਿਵਸ ਮਨਾਇਆ
ਬ੍ਰਿਟਿਸ਼ ਕਾਨਵੈਂਟ ਸਕੂਲ ਫਤਿਹਪੁਰ ਵਿੱਚ ਪ੍ਰਧਾਨ ਜਤਿੰਦਰਪਾਲ ਸਿੰਘ ਜੌਲੀ, ਚੇਅਰਪਰਸਨ ਸਤਿੰਦਰਜੀਤ ਕੌਰ ਅਤੇ ਵਾਇਸ ਪ੍ਰਧਾਨ ਨਵੇਰਾ ਜੌਲੀ ਦੀ ਅਗਵਾਈ ਹੇਠ ਬੜੇ ਉਤਸ਼ਾਹ ਨਾਲ ਬੱਚਿਆਂ ਵੱਲੋਂ ਮੈਂਗੋ ਦਿਵਸ ਮਨਾਇਆ ਗਿਆ। ਇਸ ਸਮਾਗਮ ਵਿੱਚ ਸਕੂਲ ਦੇ ਵਿਦਿਆਰਥੀ ਪੀਲੇ ਰੰਗ ਦਾ ਪਹਿਰਾਵਾ ਪਹਿਨ...
Advertisement
ਬ੍ਰਿਟਿਸ਼ ਕਾਨਵੈਂਟ ਸਕੂਲ ਫਤਿਹਪੁਰ ਵਿੱਚ ਪ੍ਰਧਾਨ ਜਤਿੰਦਰਪਾਲ ਸਿੰਘ ਜੌਲੀ, ਚੇਅਰਪਰਸਨ ਸਤਿੰਦਰਜੀਤ ਕੌਰ ਅਤੇ ਵਾਇਸ ਪ੍ਰਧਾਨ ਨਵੇਰਾ ਜੌਲੀ ਦੀ ਅਗਵਾਈ ਹੇਠ ਬੜੇ ਉਤਸ਼ਾਹ ਨਾਲ ਬੱਚਿਆਂ ਵੱਲੋਂ ਮੈਂਗੋ ਦਿਵਸ ਮਨਾਇਆ ਗਿਆ। ਇਸ ਸਮਾਗਮ ਵਿੱਚ ਸਕੂਲ ਦੇ ਵਿਦਿਆਰਥੀ ਪੀਲੇ ਰੰਗ ਦਾ ਪਹਿਰਾਵਾ ਪਹਿਨ ਸੱਜ-ਧੱਜ ਕੇ ਸ਼ਾਮਿਲ ਹੋਏ। ਇਸ ਮੌਕੇ ਵਿਦਿਆਰਥੀ ਆਪਣੇ ਘਰ ਤੋਂ ਪੀਲੇ ਰੰਗ ਦੇ ਵੱਖ-ਵੱਖ ਤਰ੍ਹਾਂ ਦੇ ਪਕਵਾਨ ਤਿਆਰ ਕਰਕੇ ਲਿਆਏ। ਪ੍ਰਿੰਸੀਪਲ ਗਗਨਪ੍ਰੀਤ ਕੌਰ ਗਿੱਲ ਨੇ ਵਿਦਿਆਥੀਆਂ ਨੂੰ ਅੰਬ (ਫਲ) ਦੇ ਗੁਣਾਂ ਤੋਂ ਜਾਣੂ ਕਰਵਾਇਆ। ਇਸ ਮੌਕੇ ਵਿਦਿਆਰਥੀਆਂ ਨੇ ਅੰਬ ਤੇ ਅੰਬ ਦਾ ਦਰੱਖ਼ਤ ਬਣ ਕੇ ਇਸ ਬਾਰੇ ਜਾਣਕਾਰੀ ਦਿੱਤੀ। ਬੱਚਿਆਂ ਨੇ ਅੰਬ ਬਾਰੇ ਕਵਿਤਾਵਾਂ ਸੁਣਾਈਆਂ ਤੇ ਚਾਰਟ ਬਣਾਏ।
Advertisement
Advertisement
×