ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਮਨਜੀਤ ਕੁਮਾਰੀ ਮਹਿਲਾ ਵਿੰਗ ਸ਼ਹਿਰੀ ਦੀ ਪ੍ਰਧਾਨ ਨਿਯੁਕਤ

ਸੂਬਾ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਵੱਲੋਂ ਸਵਾਗਤ
ਸੰਬੋਧਨ ਕਰਦੇ ਹੋਏ ਸੂਬਾ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ।
Advertisement

ਮਹਿਲਾ ਕਾਂਗਰਸ ਕਮੇਟੀ ਦੀ ਮੀਟਿੰਗ ਮਾਛੀਵਾੜਾ ਵਿੱਚ ਹੋਈ ਜਿਸ ਵਿਚ ਵਿਸ਼ੇਸ਼ ਤੌਰ ’ਤੇ ਮਹਿਲਾ ਕਾਂਗਰਸ ਦੀ ਸੂਬਾ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਮਾਛੀਵਾੜਾ ਦੇ ਕਾਂਗਰਸੀ ਟਕਸਾਲੀ ਪਰਿਵਾਰ ਤੇ 5 ਵਾਰ ਕੌਂਸਲਰ ਰਹਿ ਚੁੱਕੀ ਮਨਜੀਤ ਕੁਮਾਰੀ ਨੂੰ ਸ਼ਹਿਰ ਦੀ ਬਲਾਕ ਪ੍ਰਧਾਨ ਨਿਯੁਕਤ ਕੀਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਨੇ ਕਿਹਾ ਕਿ ਔਰਤਾਂ ਅੱਜ ਹਰੇਕ ਖੇਤਰ ਵਿਚ ਪੁਰਸ਼ਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰ ਰਹੀਆਂ ਹਨ, ਇਸ ਲਈ ਔਰਤਾਂ ਸਿਆਸਤ ਵਿਚ ਆਪਣੀ ਸਰਗਰਮ ਭੂਮਿਕਾ ਨਿਭਾਉਣ ਤਾਂ ਜੋ ਸਮਾਜ ਵਿਚ ਔਰਤਾਂ ਨੂੰ ਬਣਦੇ ਹੱਕ ਮਿਲ ਸਕਣ। ਉਨ੍ਹਾਂ ਕਿਹਾ ਕਿ ਕਾਂਗਰਸ ਇੱਕ ਅਜਿਹੀ ਪਾਰਟੀ ਹੈ, ਜਿੱਥੇ ਔਰਤਾਂ ਨੂੰ ਸਤਿਕਾਰ ਦਿੱਤਾ ਜਾਂਦਾ ਹੈ ਅਤੇ ਸਿਆਸਤ ਵਿਚ ਆ ਕੇ ਸੇਵਾ ਕਰਨ ਦਾ ਮੌਕਾ ਦਿੱਤਾ ਜਾਂਦਾ ਹੈ।

ਪ੍ਰਧਾਨ ਰੰਧਾਵਾ ਨੇ ਕਿਹਾ ਕਿ ਕਾਂਗਰਸ ਪਾਰਟੀ ਨਾਲ ਔਰਤਾਂ ਵੱਧ ਤੋਂ ਵੱਧ ਜੁੜ ਰਹੀਆਂ ਹਨ। ਮਾਛੀਵਾੜਾ ਦੇ ਟਕਸਾਲੀ ਪਰਿਵਾਰ ਨਾਲ ਸਬੰਧਿਤ ਮਨਜੀਤ ਕੁਮਾਰੀ ਨੂੰ ਸ਼ਹਿਰੀ ਪ੍ਰਧਾਨ ਦਾ ਨਿਯੁਕਤੀ ਪੱਤਰ ਸੌਂਪਦਿਆਂ ਸੂਬਾ ਪ੍ਰਧਾਨ ਰੰਧਾਵਾ ਨੇ ਕਿਹਾ ਕਿ 5 ਵਾਰ ਕੌਂਸਲਰ ਰਹਿ ਚੁੱਕੀ ਮਨਜੀਤ ਕੁਮਾਰੀ ਅਤੇ ਇਨ੍ਹਾਂ ਦਾ ਪਰਿਵਾਰ ਹਮੇਸ਼ਾ ਲੋਕ ਸੇਵਾ ਨੂੰ ਸਮਰਪਿਤ ਰਿਹਾ ਹੈ, ਜਿਸ ਕਾਰਨ ਅਜਿਹੇ ਯੋਗ ਆਗੂਆਂ ਨੂੰ ਅਹੁਦੇ ਦੇ ਕੇ ਮਾਣ ਸਤਿਕਾਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਾਛੀਵਾੜਾ ਵਿਚ ਮਹਿਲਾ ਵਿੰਗ ਨੂੰ ਮਜ਼ਬੂਤ ਕੀਤਾ ਜਾਵੇ ਤਾਂ ਜੋ ਆਉਣ ਵਾਲੀਆਂ ਹਰੇਕ ਚੋਣਾਂ ਵਿਚ ਪਾਰਟੀ ਸ਼ਾਨਦਾਰ ਜਿੱਤ ਪ੍ਰਾਪਤ ਕਰੇ। ਕਾਂਗਰਸ ਦੇ ਹਲਕਾ ਸਮਰਾਲਾ ਤੋਂ ਇੰਚਾਰਜ਼ ਰੁਪਿੰਦਰ ਸਿੰਘ ਰਾਜਾ ਗਿੱਲ ਨੇ ਆਪਣੇ ਸੰਬੋਧਨ ਕਰਦਿਆਂ ਕਿਹਾ ਕਿ ਇਲਾਕੇ ਵਿਚ ਔਰਤਾਂ ਨੂੰ ਵਧ ਤੋਂ ਵੱਧ ਪਾਰਟੀ ਨਾਲ ਜੋੜਿਆ ਜਾਵੇਗਾ ਅਤੇ ਅੱਜ ਸਮੇਂ ਦੀ ਜ਼ਰੂਰਤ ਹੈ ਕਿ ਮਹਿਲਾ ਲੋਕ ਸੇਵਾ ਲਈ ਅੱਗੇ ਆਉਣ।

Advertisement

ਮਾਛੀਵਾੜਾ ਤੋਂ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਐਡਵੋਕੇਟ ਕਪਿਲ ਆਨੰਦ ਨੇ ਕਿਹਾ ਕਿ ਉਹ ਮਹਿਲਾ ਵਿੰਗ ਨਾਲ ਮਿਲ ਕੇ ਇਲਾਕੇ ਵਿਚ ਪਾਰਟੀ ਲਈ ਤਨਦੇਹੀ ਨਾਲ ਕੰਮ ਕਰਨਗੇ। ਬਲਾਕ ਪ੍ਰਧਾਨ ਪਰਮਿੰਦਰ ਤਿਵਾੜੀ ਵਲੋਂ ਮੰਚ ਸੰਚਾਲਨ ਦੀ ਭੂਮਿਕਾ ਨਿਭਾਈ ਗਈ। ਸਾਬਕਾ ਕੌਂਸਲਰ ਮਨਜੀਤ ਕੁਮਾਰੀ ਵਲੋਂ ਸੂਬਾ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਅਤੇ ਉਨ੍ਹਾਂ ਨਾਲ ਆਈ ਟੀਮ ਦਾ ਗੁਰੂ ਸਾਹਿਬ ਦਾ ਚਿੱਤਰ ਭੇਟ ਕਰ ਸਨਮਾਨ ਕੀਤਾ ਗਿਆ।

ਸਮਾਗਮ ਵਿੱਚ ਹਾਜ਼ਰ ਔਰਤਾਂ।
Advertisement