ਪੰਜਾਬ ’ਚ ਹੜ੍ਹਾਂ ਲਈ ਮਾਨ ਸਰਕਾਰ ਜ਼ਿੰਮੇਵਾਰ: ਕਾਲੀਆ
ਸਾਬਕਾ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਕਾਰਜਕਾਰਨੀ ਮੈਂਬਰ ਮਨੋਰੰਜਨ ਕਾਲੀਆ ਨੇ ਕਿਹਾ ਕਿ ਹਾਲ ਹੀ ਵਿੱਚ ਆਏ ਹੜ੍ਹਾਂ ਨਾਲ ਹੋਈ ਭਿਆਨਕ ਤਬਾਹੀ ਲਈ ਪੰਜਾਬ ਦੀ ਮਾਨ ਸਰਕਾਰ ਜ਼ਿੰਮੇਵਾਰ ਹੈ ਜਿਸ ਨੇ ਐਸਡੀਆਰਐਫ ਦੇ ਨਿਰਦੇਸ਼ਾਂ ਅਨੁਸਾਰ ਹੜ੍ਹਾਂ ਦੇ ਮੁਕਾਬਲੇ...
Advertisement
ਸਾਬਕਾ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਕਾਰਜਕਾਰਨੀ ਮੈਂਬਰ ਮਨੋਰੰਜਨ ਕਾਲੀਆ ਨੇ ਕਿਹਾ ਕਿ ਹਾਲ ਹੀ ਵਿੱਚ ਆਏ ਹੜ੍ਹਾਂ ਨਾਲ ਹੋਈ ਭਿਆਨਕ ਤਬਾਹੀ ਲਈ ਪੰਜਾਬ ਦੀ ਮਾਨ ਸਰਕਾਰ ਜ਼ਿੰਮੇਵਾਰ ਹੈ ਜਿਸ ਨੇ ਐਸਡੀਆਰਐਫ ਦੇ ਨਿਰਦੇਸ਼ਾਂ ਅਨੁਸਾਰ ਹੜ੍ਹਾਂ ਦੇ ਮੁਕਾਬਲੇ ਲਈ ਤਿਆਰੀਆਂ ਨਹੀਂ ਕੀਤੀਆਂ। ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਹੜ੍ਹਾਂ ਦੌਰਾਨ 4.8 ਲੱਖ ਏਕੜ ਤੋਂ ਵੱਧ ਫ਼ਸਲਾਂ ਤਬਾਹ ਹੋ ਗਈਆਂ ਹਨ, ਲਗਪਗ 17 ਹਜ਼ਾਰ ਘਰ ਨੁਕਸਾਨੇ ਗਏ ਹਨ, 2.5 ਲੱਖ ਤੋਂ ਵੱਧ ਪਸ਼ੂ ਪ੍ਰਭਾਵਿਤ ਹੋਏ ਹਨ ਅਤੇ 4,657 ਕਿਲੋਮੀਟਰ ਪੇਂਡੂ ਸੜਕਾਂ ਅਤੇ 485 ਪੁਲਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ‘ਆਪ’ ਸਰਕਾਰ ਨੇ ਮੌਸਮ ਵਿਭਾਗ ਦੀ ਚਿਤਾਵਨੀ ਨੂੰ ਗੰਭੀਰਤਾ ਨਾਲ ਲਿਆ ਹੁੰਦਾ ਤਾਂ ਇਨ੍ਹਾਂ ਹੜ੍ਹਾਂ ਦੇ ਨੁਕਸਾਨ ਤੋਂ ਬਚਿਆ ਜਾ ਸਕਦਾ ਸੀ।
Advertisement
Advertisement