ਪਾਇਲ: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਕੁਲਾਹੜ ਇਕਾਈ ਦੀ ਚੋਣ ਸਰਬਸੰਮਤੀ ਨਾਲ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਅਤੇ ਮਾ. ਰਾਜਿੰਦਰ ਸਿੰਘ ਸਿਆੜ ਦੀ ਦੇਖ ਰੇਖ ਹੇਠ ਹੋਈ। ਇਸ ਮੌਕੇ ਸਮੂਹ ਨਗਰ ਨਿਵਾਸੀ ਹਾਜ਼ਰ ਸਨ। ਇਸ ਵਿੱਚ ਪ੍ਰਧਾਨ ਮਨੋਹਰ ਸਿੰਘ ਪੰਧੇਰ, ਮੀਤ ਪ੍ਰਧਾਨ ਸੰਤਰਾਮ ਸਿੰਘ, ਯੂਨੀਅਰ ਮੀਤ ਪ੍ਰਧਾਨ ਹਰਜੋਤ ਸਿੰਘ ਜੋਤ, ਖਜ਼ਾਨਚੀ ਸੁਖਪ੍ਰੀਤ ਸਿੰਘ ਤੇ ਹੋਰ ਕਮੇਟੀ ਮੈਂਬਰ ਚੁਣੇ ਗਏ। ਨਵ ਨਿਯੁਕਤ ਪ੍ਰਧਾਨ ਮਨੋਹਰ ਸਿੰਘ ਨੇ ਕਿਹਾ ਕਿ ਜਥੇਬੰਦੀ ਵੱਲੋਂ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ ਉਸ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ। -ਪੱਤਰ ਪ੍ਰੇਰਕ