ਮਨਪ੍ਰੀਤ ਕੌਰ ਨੇ ਦੋ ਤਗ਼ਮੇ ਜਿੱਤੇ
ਇਥੋਂ ਦੇ ਏ ਐੱਸ ਕਾਲਜ ਫਾਰ ਵਿਮੈਨ ਦੀ ਵਿਦਿਆਰਥਣ ਨੇ ਜੂਨੀਅਰ ਨੈਸ਼ਨਲ ਗਰੈਪਲਿੰਗ ਚੈਂਪੀਅਨਸ਼ਿਪ-2025 ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਤੇ ਇਲਾਕੇ ਦਾ ਨਾਂਅ ਰੋਸ਼ਨ ਕੀਤਾ। ਪ੍ਰਿੰਸੀਪਲ ਰਣਜੀਤ ਕੌਰ ਨੇ ਦੱਸਿਆ ਕਿ ਦੇਹਰਾਦੂਨ (ਉੱਤਰਾਖੰਡ) ਵਿੱਚ ਕਰਵਾਈ 18ਵੀਂ ਜੀ ਐੱਫ ਆਈ ਜੂਨੀਅਰ...
Advertisement
ਇਥੋਂ ਦੇ ਏ ਐੱਸ ਕਾਲਜ ਫਾਰ ਵਿਮੈਨ ਦੀ ਵਿਦਿਆਰਥਣ ਨੇ ਜੂਨੀਅਰ ਨੈਸ਼ਨਲ ਗਰੈਪਲਿੰਗ ਚੈਂਪੀਅਨਸ਼ਿਪ-2025 ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਤੇ ਇਲਾਕੇ ਦਾ ਨਾਂਅ ਰੋਸ਼ਨ ਕੀਤਾ। ਪ੍ਰਿੰਸੀਪਲ ਰਣਜੀਤ ਕੌਰ ਨੇ ਦੱਸਿਆ ਕਿ ਦੇਹਰਾਦੂਨ (ਉੱਤਰਾਖੰਡ) ਵਿੱਚ ਕਰਵਾਈ 18ਵੀਂ ਜੀ ਐੱਫ ਆਈ ਜੂਨੀਅਰ ਨੈਸ਼ਨਲ ਗਰੈਪਲਿੰਗ ਚੈਂਪੀਅਨਸ਼ਿਪ-2025 ਵਿਚ ਹਿੱਸਾ ਲੈਂਦਿਆਂ ਮਨਪ੍ਰੀਤ ਕੌਰ ਨੇ ਨੋ ਜੀ ਆਈ ਈਵੈਂਟ ਵਿਚ ਸੋਨੇ ਤੇ ਚਾਂਦੀ ਦਾ ਤਗ਼ਮਾ ਹਾਸਲ ਕੀਤਾ। ਅੱਜ ਕਾਲਜ ਪੁੱਜਣ ’ਤੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੰਜੀਵ ਧਮੀਜਾ, ਐਡਵੋਕੇਟ ਨਵੀਨ ਥੰਮਨ, ਰਾਜੇਸ਼ ਡਾਲੀ, ਜਤਿੰਦਰ ਦੇਵਗਨ, ਕਵਿਤਾ ਗੁਪਤਾ, ਮੈਡਮ ਯੁਵਿਕਾ, ਮਾਨਸੀ, ਰਵਿੰਦਰ ਕੁਮਾਰ ਨੇ ਸਨਮਾਨਿਤ ਕੀਤਾ। ਉਨ੍ਹਾਂ ਮਨਪ੍ਰੀਤ ਕੌਰ ਨੂੰ ਵਧਾਈ ਦਿੰਦਿਆਂ ਭਵਿੱਖ ਵਿਚ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।
Advertisement
Advertisement
