Manpreet Singh Ayali: ‘ਆਪ’ ਨੇ ਕੋਈ ਚੋਣ ਵਾਅਦਾ ਪੂਰਾ ਨਹੀਂ ਕੀਤਾ: ਇਆਲੀ
ਪਿੰਡ ਮਲਕ ’ਚ ਅਕਾਲੀ ਦਲ ਵਾਰਿਸ ਪੰਜਾਬ ਦੀ ਮੀਟਿੰਗ ਪਾਰਟੀ ਦੇ ਆਗੂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਦੀ ਅਗਵਾਈ ਹੇਠ ਹੋਈ। ਸ੍ਰੀ ਇਯਾਲੀ ਨੇ ਆਖਿਆ ਕਿ ਪੰਜਾਬ ਦੇ ਨੌਜਵਾਨ ਨਸ਼ਿਆਂ ਦੇ ਆਦੀ ਹੋ ਚੁੱਕੇ ਹਨ। ਲੋਕਾਂ ਨੇ ਕਰੀਬ ਸਾਢੇ ਚਾਰ ਸਾਲ...
ਪਿੰਡ ਮਲਕ ’ਚ ਅਕਾਲੀ ਦਲ ਵਾਰਿਸ ਪੰਜਾਬ ਦੀ ਮੀਟਿੰਗ ਪਾਰਟੀ ਦੇ ਆਗੂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਦੀ ਅਗਵਾਈ ਹੇਠ ਹੋਈ। ਸ੍ਰੀ ਇਯਾਲੀ ਨੇ ਆਖਿਆ ਕਿ ਪੰਜਾਬ ਦੇ ਨੌਜਵਾਨ ਨਸ਼ਿਆਂ ਦੇ ਆਦੀ ਹੋ ਚੁੱਕੇ ਹਨ। ਲੋਕਾਂ ਨੇ ਕਰੀਬ ਸਾਢੇ ਚਾਰ ਸਾਲ ਪਹਿਲਾਂ ਰਵਾਇਤੀ ਪਾਰਟੀਆਂ ਦੀ ਰਾਜਨੀਤੀ ਤੋਂ ਖ਼ਫ਼ਾ ਹੋ ਕੇ ‘ਆਪ’ ਦੀ ਸਰਕਾਰ ਬਣਾਈ ਸੀ ਪਰ ਇਹ ਸਰਕਾਰ ਪਿਛਲੀਆਂ ਸਰਕਾਰਾਂ ਨਾਲੋਂ ਕੁਝ ਅਲੱਗ ਨਹੀਂ ਕਰ ਸਕੀ। ‘ਆਪ’ ਨੇ ਲੋਕਾਂ ਨਾਲ ਕੀਤਾ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ। ਸਰਕਾਰ ਨਸ਼ਿਆਂ ਵਿਰੁੱਧ ਮੁਹਿੰਮਾਂ ਚਲਾਉਣ ਦਾ ਦਾਅਵਾ ਕੀਤਾ ਜਾ ਰਿਹਾ ਹੈ ਪਰ ਜ਼ਮੀਨੀ ਪੱਧਰ ’ਤੇ ਜੋ ਪੰਜਾਬ ਦੇ ਹਾਲਾਤ ਹਨ, ਉਹ ਕਿਸੇ ਤੋਂ ਗੁੱਝੇ ਨਹੀਂ ਹਨ।
ਸ੍ਰੀ ਇਆਲੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਮੌਜੂਦਾ ਹਾਲ ਲਈ ਸੁਖਬੀਰ ਸਿੰਘ ਬਾਦਲ ਜ਼ਿੰਮੇਵਾਰ ਹਨ। ਉਨ੍ਹਾਂ ਲੋਕਾਂ ਨੂੰ ਪੰਜਾਬ ਅਤੇ ਪੰਥ ਦੇ ਭਲੇ ਲਈ ਅਕਾਲੀ ਦਲ ਵਾਰਿਸ ਪੰਜਾਬ ਦਾ ਸਾਥ ਦੇਣ ਦੀ ਅਪੀਲ ਕੀਤੀ। ਇਸ ਮੌਕੇ ਭੁਪਿੰਦਰ ਸਿੰਘ ਬਰਾੜ, ਪਰਵਾਰ ਸਿੰਘ ਢਿੱਲੋਂ, ਜਗਤਾਰ ਸਿੰਘ, ਬਿੰਦਰ ਮਨੀਲਾ, ਹਰਚਰਨ ਸਿੰਘ ਸ਼ੇਰਪੁਰੀ ਆਦਿ ਨੇ ਵੀ ਸੰਬੋਧਨ ਕੀਤਾ।
ਰਾਏਕੋਟ (ਨਿੱਜੀ ਪੱਤਰ ਪ੍ਰੇਰਕ): ਵਿਧਾਨ ਸਭਾ ਹਲਕਾ ਰਾਏਕੋਟ ਦੇ ਪਿੰਡ ਬੱਸੀਆਂ ’ਚ ਅਕਾਲੀ ਦਲ ਵਾਰਿਸ ਪੰਜਾਬ ਦੀ ਮੀਟਿੰਗ ਪਾਰਟੀ ਦੇ ਆਗੂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅਤੇ ਜਗਰੂਪ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਹੋਈ। ਪਿੰਡ ਦੀਆਂ ਸੁਆਣੀਆਂ, ਬਜ਼ੁਰਗਾਂ, ਨੌਜਵਾਨਾਂ ਨੇ ਵੱਡੀ ਗਿਣਤੀ ’ਚ ਇਕੱਤਰ ਹੋ ਕੇ ਦੋਵਾਂ ਆਗੂਆਂ ਦਾ ਸਵਾਗਤ ਕੀਤਾ। ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਇਸਤਰੀ ਵਿੰਗ ਹਰਪ੍ਰੀਤ ਕੌਰ, ਮਨਪ੍ਰੀਤ ਸਿੰਘ ਇਯਾਲੀ, ਜਗਰੂਪ ਸਿੰਘ ਖਾਲਸਾ, ਅਮਨਦੀਪ ਸਿੰਘ ਨੇ ਲੋਕਾਂ ਨੂੰ ਪਾਰਟੀ ਦਾ ਸਾਥ ਦੇਣ ਦੀ ਅਪੀਲ ਕੀਤੀ। ਸ੍ਰੀ ਖ਼ਾਲਸਾ ਨੇ 26 ਸਤੰਬਰ ਨੂੰ ਛਪਾਰ ਕਾਨਫਰੰਸ ’ਚ ਪੁੱਜਣ ਦੀ ਅਪੀਲ ਕੀਤੀ। ਇਸ ਮੌਕੇ ਪਾਰਟੀ ਵਿੱਚ ਨਵੇਂ ਮੈਂਬਰਾਂ ਨੂੰ ਭਰਤੀ ਵੀ ਕੀਤਾ ਗਿਆ।

