DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Manuke Meets AAP Sakhis: ਵਿਧਾਇਕਾ ਮਾਣੂੰਕੇ ਵੱਲੋਂ ਸਖੀਆਂ ਦੀ ਲਾਮਬੰਦੀ

ਸਤਿਕਾਰ ਯੋਜਨਾ ਮਹਿਲਾ ਸ਼ਕਤੀਕਰਨ ਦੀ ਨਵੀਂ ਮਿਸਾਲ ਕਰਾਰ

  • fb
  • twitter
  • whatsapp
  • whatsapp
featured-img featured-img
ਇਕੱਠ ਨੂੰ ਸੰਬੋਧਨ ਕਰਦੀ ਹੋਈ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ। -ਫੋਟੋ: ਸ਼ੇਤਰਾ
Advertisement

ਹਲਕਾ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਨੇ ਆਮ ਆਦਮੀ ਪਾਰਟੀ ਨਾਲ ਜੁੜੀਆਂ ਸਖੀਆਂ ਨਾਲ ਮੀਟਿੰਗ ਕਰ ਕੇ ਉਨ੍ਹਾਂ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਲਈ ਲਾਮਬੰਦ ਕੀਤਾ। ਉਨ੍ਹਾਂ ਕਿਹਾ ਕਿ ਹਲਕੇ ਵਿਚਲੀਆਂ ਸਖੀਆਂ ਘਰ-ਘਰ ਜਾ ਕੇ ਆਮ ਆਦਮੀ ਪਾਰਟੀ ਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਤੇ ਪ੍ਰਾਪਤੀਆਂ ਦਾ ਪ੍ਰਚਾਰ ਕਰਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਰਹਿਨੁਮਾਈ ਹੇਠ ਸ਼ੁਰੂ ਕੀਤੀ ਗਈ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੇ ਮਹਿਲਾ ਸਸ਼ਕਤੀਕਰਨ ਦੀ ਨਵੀਂ ਮਿਸਾਲ ਕਾਇਮ ਕੀਤੀ ਹੈ। ਯੋਜਨਾ ਨੂੰ ਬੇਹੱਦ ਸਫ਼ਲ ਦੱਸਦਿਆਂ ਉਨ੍ਹਾਂ ਕਿਹਾ ਕਿ ਕਰੋੜਾਂ ਰੁਪਏ ਦੀ ਰਾਸ਼ੀ ਮਿਲਣ ਕਰਕੇ ਲੱਖਾਂ ਮਹਿਲਾਵਾਂ ਖੁਸ਼ ਹਨ। ਪੰਜਾਬ ਸਰਕਾਰ ਨੇ ਸਖੀਆਂ ਦੀ ਸਖ਼ਤ ਮਿਹਨਤ ਨੂੰ ਮਾਨਤਾ ਦਿੰਦਿਆਂ 1.37 ਲੱਖ ਸਖੀਆਂ ਨੂੰ 52.20 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਉਨ੍ਹਾਂ ਸਖੀਆਂ ਨੂੰ ਅਪੀਲ ਕੀਤੀ ਕਿ ਜ਼ਮੀਨੀ ਪੱਧਰ ’ਤੇ ਕੰਮ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ। ਇਸ ਮੌਕੇ ਉਨ੍ਹਾਂ ਸਿਹਤ ਅਤੇ ਸਿੱਖਿਆ ਕ੍ਰਾਂਤੀ ਦੇ ਨਾਲ ਹੀ ਮੁਫ਼ਤ ਬਿਜਲੀ ਤਹਿਤ ਲੱਖਾਂ ਲੋਕਾਂ ਨੂੰ ਮਿਲ ਰਹੇ ਲਾਭ, ਯੁੱਧ ਨਸ਼ਿਆਂ ਵਿਰੁੱਧ ਮਹਿੰਮ ਤਹਿਤ ਹਜ਼ਾਰਾਂ ਨੌਜਵਾਨਾਂ ਦੀ ਜਾਨ ਬਚਾਉਣ, ਸੜਕ ਸੁਰੱਖਿਆ ਫੋਰਸ ਦੀ ਪ੍ਰਾਪਤੀ ਸਣੇ ਕਈ ਕੰਮ ਗਿਣਾਏ। ਅਖ਼ੀਰ ਵਿੱਚ ਬੀਬੀ ਮਾਣੂੰਕੇ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਾਲ 2027 ਵਿੱਚ ਦੁਬਾਰਾ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ। ਇਸ ਮੌਕੇ ਵਿਧਾਨ ਸਭਾ ਹਲਕਾ ਜਗਰਾਉਂ ਦੀਆਂ ਸਖੀਆਂ ਅਤੇ ਆਮ ਆਦਮੀ ਪਾਰਟੀ ਦੀਆਂ ਮਹਿਲਾ ਆਗੂ ਤੇ ਵਾਲੰਟੀਅਰ ਹਾਜ਼ਰ ਸਨ।

Advertisement
Advertisement
×