DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Manuke Village Gunfire: ਮਾਣੂੰਕੇ ’ਚ ਘਰ ਦੇ ਗੇਟ ’ਤੇ ਗੋਲੀਆਂ ਚਲਾਈਆਂ

ਜਾਨੀ ਨੁਕਸਾਨ ਹੋਣ ਤੋਂ ਬਚਾਅ ਰਿਹਾ; ਪੁਲੀਸ ਜਾਂਚ ’ਚ ਜੁਟੀ

  • fb
  • twitter
  • whatsapp
  • whatsapp
featured-img featured-img
ਘਰ ਦੇ ਬਾਹਰ ਜਾਂਚ ਕਰਦੇ ਹੋਏ ਪੁਲੀਸ ਮੁਲਾਜ਼ਮ।
Advertisement

ਹਲਕੇ ਦੇ ਪਿੰਡ ਮਾਣੂੰਕੇ ’ਚ ਬੀਤੀ ਦੇਰ ਰਾਤ ਕੁੱਝ ਵਿਅਕਤੀਆਂ ਵੱਲੋਂ ਇੱਕ ਘਰ ਦੇ ਗੇਟਾਂ ’ਚ ਪੱਥਰ ਮਾਰੇ ਗਏ ਅਤੇ ਗੋਲੀਆਂ ਚਲਾਈਆਂ ਗਈਆਂ। ਜਾਣਕਾਰੀ ਅਨੁਸਾਰ ਪ੍ਰਗਟ ਸਿੰਘ ਦੇ ਘਰ ਦੇ ਗੇਟਾਂ ’ਚ ਰਾਤ ਕਰੀਬ 12:30 ਵਜੇ ਦੇ ਆਸ-ਪਾਸ ਮੋਟਰਸਾਈਕਲ ’ਤੇ ਆਏ ਕੁੱਝ ਵਿਅਕਤੀਆਂ ਨੇ ਗੋਲੀਆਂ ਚਲਾਈਆਂ। ਭਾਵੇਂ ਇਸ ਘਟਨਾ ’ਚ ਕਿਸੇ ਵੀ ਜਾਨੀ ਨੁਕਸਾਨ ਹੋਣ ਦੀ ਖਬਰ ਨਹੀਂ ਹੈ ਪਰ ਫਿਰ ਵੀ ਘਰ ਦੇ ਲੋਕ ਡਰ ਅਤੇ ਸਹਿਮ ’ਚ ਹਨ। ਸਾਰੀ ਘਟਨਾ ਘਰ ਦੇ ਬਾਹਰ ਲੱਗੇ ਕੈਮਰਿਆਂ ’ਚ ਕੈਦ ਹੋ ਗਈ ਹੈ। ਡੀ ਐੱਸ ਪੀ ਜਸਵੀਰ ਸਿੰਘ ਅਤੇ ਇੰਸਪੈਕਟਰ ਗੁਰਸੇਵਕ ਸਿੰਘ ਨੇ ਪਿੰਡ ਮਾਣੂੰਕੇ ਦੇ ਉਸ ਘਰ ਦਾ ਦੌਰਾ ਕੀਤਾ ਅਤੇ ਪਰਿਵਾਰ ਤੋਂ ਘਟਨਾ ਬਾਰੇ ਜਾਣਿਆ। ਘਰ ਦੇ ਮੈਂਬਰ ਪ੍ਰਗਟ ਸਿੰਘ ਨੇ ਦੱਸਿਆ ਕਿ ਗੋਲੀਆਂ ਦੀ ਆਵਾਜ਼ ਸੁਣ ਕੇ ਪਰਿਵਾਰ ਦੇ ਮੈਂਬਰ ਡਰ ਗਏ ਅਤੇ ਕਾਫੀ ਦੇਰ ਉਨ੍ਹਾਂ ਨੂੰ ਸਮਝ ਹੀ ਨਹੀਂ ਲੱਗੀ ਕਿ ਕੀ ਵਾਪਰਿਆ ਹੈ। ਉਨ੍ਹਾਂ ਦੱਸਿਆ ਕਿ ਕੈਮਰਿਆਂ ਦੀ ਫੁਟੇਜ ’ਚ ਸਾਫ਼ ਨਜ਼ਰ ਆ ਰਿਹਾ ਹੈ ਕਿ ਇੱਕ ਮੋਟਰਸਾਈਕਲ ’ਤੇ ਕੁੱਝ ਵਿਅਕਤੀ ਉਨ੍ਹਾਂ ਦੇ ਘਰ ਅੱਗੇ ਆ ਕੇ ਰੁਕਦੇ ਹਨ। ਉਨ੍ਹਾਂ ਵਿੱਚੋਂ ਇੱਕ ਵੱਟੇ ਚੁੱਕ ਕੇ ਗੇਟ ’ਤੇ ਮਾਰਦਾ ਦਿਖਾਈ ਦੇ ਰਿਹਾ ਹੈ ਅਤੇ ਇੱਕ ਗੇਟ ਵੱਲ ਗੋਲੀਆਂ ਚਲਾ ਰਿਹਾ ਹੈ। ਸੀ ਆਈ ਏ ਇੰਚਾਰਜ ਅੰਮ੍ਰਿਤਪਾਲ ਸਿੰਘ ਅਤੇ ਥਾਣਾ ਹਠੂਰ ਦੇ ਇੰਚਾਰਜ ਗੁਰਸੇਵਕ ਸਿੰਘ ਨੇ ਗੇਟ ਅੱਗੋਂ ਕੁਝ ਸਬੂਤ ਇਕੱਤਰ ਕੀਤੇ।

ਮੁਲਜ਼ਮ ਜਲਦ ਗ੍ਰਿਫ਼ਤਾਰ ਕਰ ਲਏ ਜਾਣਗੇ: ਡੀ ਐੱਸ ਪੀ

ਡੀ ਐੱਸ ਪੀ ਜਸਵੀਰ ਸਿੰਘ ਨੇ ਆਖਿਆ ਕਿ ਮਿਲੇ ਸਬੂਤਾਂ, ਕੈਮਰਿਆਂ ਦੀ ਫੁਟੇਜ ਅਤੇ ਤਕਨੀਕੀ ਮਾਹਿਰਾਂ ਦੀ ਮਦਦ ਨਾਲ ਪੁਲੀਸ ਜਲਦੀ ਮੁਲਜ਼ਮਾਂ ਤੱਕ ਪਹੁੰਚ ਜਾਵੇਗੀ। ਉਨ੍ਹਾਂ ਲੋਕਾਂ ਨੂੰ ਨਿਰਪੱਖ ਜਾਂਚ ਦਾ ਭਰੋਸਾ ਦਿੱਤਾ।

Advertisement
Advertisement
×