ਜਗਰਾਉਂ: ਹਲਕਾ ਵਿਧਾਇਕ ਸਰਵਜੀਤ ਕੌਰ ਮਾਣੂੰਕੇ ਨੇ ਅੱਜ ਸਥਾਨਕ ਅਨਾਜ ਮੰਡੀ ਵਿੱਚ ਖਰੀਦ ਏਜੰਸੀਆਂ ਤੇ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਤੋਂ ਇਲਾਵਾ ਆੜ੍ਹਤੀਆਂ ਤੇ ਸ਼ੈਲਰ ਮਾਲਕਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਦੇ ਸੁਚੱਜੇ ਪ੍ਰਬੰਧਾਂ ਵਿੱਚ ਵੀ ਜੇ ਕਿਸੇ ਨੇ ਵੀ ਕੁਤਾਹੀ ਵਰਤੀ ਤਾਂ ਉਹ ਕਿਸੇ ਕੀਮਤ ’ਤੇ ਸਹਿਣ ਨਹੀਂ ਹੋਵੇਗੀ। ਉਨ੍ਹਾਂ ਆੜ੍ਹਤੀਆਂ ਤੇ ਸ਼ੈਲਰ ਮਾਲਕਾਂ ਦੀਆਂ ਝੋਨੇ ਦੇ ਨਾਲ ਜੁੜੀਆਂ ਸਮੱਸਿਆਵਾਂ ਵੀ ਸੁਣੀਆਂ ਤੇ ਢੁੱਕਵੇਂ ਹੱਲ ਦਾ ਭਰੋਸਾ ਦਿੱਤਾ। ਇਸ ਮੌਕੇ ਟਰੱਕ ਯੂਨੀਅਨ ਪ੍ਰਧਾਨ ਪ੍ਰੀਤਮ ਸਿੰਘ ਅਖਾੜਾ, ਸੈਕਟਰੀ ਗੁਰਮਤਪਾਲ ਸਿੰਘ, ਸੁਪਰਵਾਈਜ਼ਰ ਅਵਤਾਰ ਸਿੰਘ, ਰਾਕੇਸ਼ ਸਿੰਗਲਾ, ਸੰਦੀਪ ਗੋਇਲ, ਪ੍ਰਧਾਨ ਕਨ੍ਹਈਆ ਲਾਲ ਬਾਂਕਾ ਹਾਜ਼ਰ ਸਨ।-ਨਿੱਜੀ ਪੱਤਰ ਪ੍ਰੇਰਕ