DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Manvinder Singh Giaspura: ਪਿੰਡਾਂ ਦੇ ਵਿਕਾਸ ਲਈ ਵਚਨਬੱਧ: ਗਿਆਸਪੁਰਾ

ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਬਲਾਕ ਮਲੌਦ ਦੇ ਵੱਖ-ਵੱਖ ਪਿੰਡਾਂ ਚੋਮੋ ਵਿੱਚ ਐੱਸ ਸੀ ਧਰਮਸ਼ਾਲਾ ਦਾ ਨਵੀਨੀਕਰਨ ਅਤੇ ਸੀਹਾਂਦੌਦ ਵਿੱਚ ਨਵੇਂ ਬਣੇ ਪਾਰਕ ਦਾ ਉਦਘਾਟਨ ਕੀਤਾ। ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ‘ਰੰਗਲਾ...

  • fb
  • twitter
  • whatsapp
  • whatsapp
featured-img featured-img
ਪਾਰਕ ਦਾ ਉਦਘਾਟਨ ਕਰਦੇ ਹੋਏ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਅਤੇ ਹੋਰ।
Advertisement

ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਬਲਾਕ ਮਲੌਦ ਦੇ ਵੱਖ-ਵੱਖ ਪਿੰਡਾਂ ਚੋਮੋ ਵਿੱਚ ਐੱਸ ਸੀ ਧਰਮਸ਼ਾਲਾ ਦਾ ਨਵੀਨੀਕਰਨ ਅਤੇ ਸੀਹਾਂਦੌਦ ਵਿੱਚ ਨਵੇਂ ਬਣੇ ਪਾਰਕ ਦਾ ਉਦਘਾਟਨ ਕੀਤਾ। ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ‘ਰੰਗਲਾ ਪੰਜਾਬ’ ਤਹਿਤ ਪਿੰਡਾਂ ਵਿੱਚ ਵਿਕਾਸ ਕਾਰਜ ਜੰਗੀ ਪੱਧਰ ’ਤੇ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕਾ ਪਾਇਲ ਅੰਦਰ ਵਿਕਾਸ ਕਾਰਜਾਂ ਦੀ ਨਿਰੰਤਰ ਰਫ਼ਤਾਰ ਜਾਰੀ ਹੈ। ਪਿੰਡਾਂ, ਸ਼ਹਿਰਾਂ ਤੇ ਕਸਬਿਆਂ ਦੇ ਲੋਕਾਂ ਨੂੰ ਬਿਹਤਰ ਸਹੂਲਤਾਂ ਅਤੇ ਸੁੰਦਰ ਵਾਤਾਵਰਨ ਦੇਣ ਲਈ ਵਿਕਾਸ ਕਾਰਜਾਂ ਦਾ ਸਿਲਸਿਲਾ ਜਾਰੀ ਹੈ। ਕਿਸੇ ਵੀ ਪਿੰਡ ਦੀ ਪੰਚਾਇਤ ਨਾਲ ਫੰਡ ਦੇਣ ਸਮੇਂ ਕੋਈ ਵੀ ਵਿਤਕਰਾ ਨਹੀਂ ਕੀਤਾ ਗਿਆ। ਸ੍ਰੀ ਗਿਆਸਪੁਰਾ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਿੰਡਾਂ, ਸਹਿਰਾਂ ਦੀ ਤਰੱਕੀ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ।

ਇਸ ਮੌਕੇ ਬੀ ਡੀ ਪੀ ਓ ਸੁਮਰਿਤਾ, ਸਰਪੰਚ ਅਮਰੀਕ ਸਿੰਘ ਰੱਬੋਂ, ਸਰਪੰਚ ਦਲਵਿੰਦਰ ਸਿੰਘ ਝਾਬੇਵਾਲ ਤੋਂ ਇਲਾਵਾ ਪੰਚਾਇਤ ਵਿਭਾਗ ਦੇ ਅਧਿਕਾਰੀ, ਪਿੰਡ ਵਾਸੀ ਤੇ ਪਤਵੰਤੇ ਹਾਜ਼ਰ ਸਨ।

Advertisement

Advertisement
Advertisement
×