DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Manwinder Singh Giaspura: ਗਿਆਸਪੁਰਾ ਨੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ

ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਵੱਖ-ਵੱਖ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ।  ਪਿੰਡ ਚਣਕੋਈਆਂ ਖ਼ੁਰਦ ਵਿੱਚ ਬਰਮਾ ਅਤੇ ਇੰਟਰਲੌਕ ਟਾਈਲਾਂ ਲਗਾਉਣ ਦੇ ਕੰਮਾਂ ਦੀ ਸ਼ੁਰੂਆਤ ਕਰਵਾਈ ਗਈ। ਪਿੰਡ ਦਾਉਮਾਜਰਾ ਦੀ ਡੇਰਾ ਬਸਤੀ ਵਿੱਚ ਸ਼ੈੱਡ ਅਤੇ ਜਿਮ ਦਾ ਉਦਘਾਟਨ ਕੀਤਾ।...

  • fb
  • twitter
  • whatsapp
  • whatsapp
featured-img featured-img
ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਅਲੂਣਾ ਤੋਲਾ ਵਿੱਚ ਸ਼ਮਸ਼ਾਨਘਾਟ ਦੀ ਉਸਾਰੀ ਸ਼ੁਰੂ ਕਰਵਾਉਂਦੇ ਹੋਏ।
Advertisement
ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਵੱਖ-ਵੱਖ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ।
 ਪਿੰਡ ਚਣਕੋਈਆਂ ਖ਼ੁਰਦ ਵਿੱਚ ਬਰਮਾ ਅਤੇ ਇੰਟਰਲੌਕ ਟਾਈਲਾਂ ਲਗਾਉਣ ਦੇ ਕੰਮਾਂ ਦੀ ਸ਼ੁਰੂਆਤ ਕਰਵਾਈ ਗਈ। ਪਿੰਡ ਦਾਉਮਾਜਰਾ ਦੀ ਡੇਰਾ ਬਸਤੀ ਵਿੱਚ ਸ਼ੈੱਡ ਅਤੇ ਜਿਮ ਦਾ ਉਦਘਾਟਨ ਕੀਤਾ। ਅਲੂਣਾ ਤੋਲਾ ਵਿੱਚ ਸ਼ਮਸ਼ਾਨਘਾਟ ਦੀ ਉਸਾਰੀ ਸ਼ੁਰੂ ਕਰਵਾਏ ਅਤੇ ਬੈਂਚ ਰਖਵਾਏ।
ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਬਿਨਾਂ ਕਿਸੇ ਪੱਖਪਾਤ ਤੋਂ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਪਿੰਡਾਂ ਵਿੱਚ ਸ਼ੈਡ, ਜਿਮ, ਇੰਟਰਲੌਕਿੰਗ ਟਾਈਲਾਂ, ਸ਼ਮਸ਼ਾਨਘਾਟ, ਧਰਮਸ਼ਾਲਾਵਾਂ, ਗਲੀਆਂ-ਨਾਲੀਆਂ, ਲਾਇਬਰੇਰੀਆਂ, ਖੇਡ ਮੈਦਾਨ ਅਤੇ ਹੋਰ ਵਿਕਾਸ ਦੇ ਕੰਮਾਂ ’ਤੇ ਕਰੋੜਾਂ ਰੁਪਏ ਦੀ ਗਰਾਂਟਾ ਖ਼ਰਚ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਪੰਚਾਇਤਾਂ ਨੂੰ ਵਿਕਾਸ ਕਾਰਜ  ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕਰਵਾਉਣ ਦੀ ਅਪੀਲ  ਕੀਤੀ।
ਇਸ ਮੌਕੇ ਬੀ ਡੀ ਪੀ ਓ ਸੁਮਰਿਤਾ ਦੋਰਾਹਾ, ਜੇ ਈ ਪਵਨਜੀਤ ਸਿੰਘ, ਪੀ ਏ ਮਨਜੀਤ ਸਿੰਘ ਡੀ ਸੀ, ਸਰਪੰਚ ਰਮਨਦੀਪ ਕੌਰ ਚੀਮਾ, ਹਰਵਿੰਦਰ    ਸਿੰਘ ਚੀਮਾ, ਪੰਚ ਜੋਗਿੰਦਰ ਸਿੰਘ, ਸੁਖਵੀਰ ਸਿੰਘ ਆਦਿ ਹਾਜ਼ਰ ਸਨ।
Advertisement
×