DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

AAP ਦੇ ਕਈ ਆਗੂਆਂ ਨੇ ਕਾਂਗਰਸ ਦਾ ਹੱਥ ਫੜਿਆ

ਨੇੜਲੇ ਪਿੰਡ ਇਕੋਲਾਹੀ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਗੁਰਜੰਟ ਸਿੰਘ ਜੰਟੀ ਅਤੇ ਸੁਨੀਤਾ ਰਾਣੀ ਆਪਣੇ ਸਾਥੀਆਂ ਅਤੇ ਪਰਿਵਾਰਾਂ ਸਮੇਤ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ। ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਸਿਰੋਪਾਓ ਪਾ...

  • fb
  • twitter
  • whatsapp
  • whatsapp
featured-img featured-img
ਕਾਂਗਰਸ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਸਵਾਗਤ ਕਰਦੇ ਹੋਏ ਸਾਬਕਾ ਮੰਤਰੀ ਗੁਰਕੀਰਤ ਕੋਟਲੀ। -ਫੋਟੋ: ਓਬਰਾਏ
Advertisement

ਨੇੜਲੇ ਪਿੰਡ ਇਕੋਲਾਹੀ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਗੁਰਜੰਟ ਸਿੰਘ ਜੰਟੀ ਅਤੇ ਸੁਨੀਤਾ ਰਾਣੀ ਆਪਣੇ ਸਾਥੀਆਂ ਅਤੇ ਪਰਿਵਾਰਾਂ ਸਮੇਤ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ। ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਸਿਰੋਪਾਓ ਪਾ ਕੇ ਸਵਾਗਤ ਕੀਤਾ। ਕੋਟਲੀ ਨੇ ਕਿਹਾ ਕਿ ਲੋਕ ਕਾਂਗਰਸ ਪਾਰਟੀ ਦੀ ਲੋਕ-ਪੱਖੀ ਸੋਚ ਤੋਂ ਪ੍ਰਭਾਵਿਤ ਹੋ ਕੇ ਇਸ ਨਾਲ ਜੁੜ ਰਹੇ ਹਨ। ਉਨ੍ਹਾਂ ਮੌਜੂਦਾ ਸਰਕਾਰ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਪੰਜਾਬ ਦੇ ਲੋਕ ਹੁਣ ‘ਆਪ’ ਸਰਕਾਰ ਦੀ ਕਾਰਗੁਜ਼ਾਰੀ ਦੇਖ ਕੇ ਪਛਤਾਅ ਰਹੇ ਹਨ, ਜਿਸ ਕਾਰਨ ਪਿੰਡਾਂ ਵਿੱਚ ਕਾਂਗਰਸ ਦਾ ਗ੍ਰਾਫ਼ ਲਗਾਤਾਰ ਉੱਚਾ ਹੋ ਰਿਹਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਨਵੇਂ ਸਾਥੀਆਂ ਦੇ ਆਉਣ ਨਾਲ ਹਲਕੇ ਵਿੱਚ ਪਾਰਟੀ ਹੋਰ ਮਜ਼ਬੂਤ ਹੋਵੇਗੀ ਅਤੇ ਆਉਣ ਵਾਲੇ ਸਮੇਂ ਵਿੱਚ ਹਲਕੇ ਦੇ ਵਿਕਾਸ ਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਦਿਨ-ਰਾਤ ਇੱਕ ਕੀਤਾ ਜਾਵੇਗਾ। ਦੂਜੇ ਪਾਸੇ ਕਾਂਗਰਸ ਵਿੱਚ ਸ਼ਾਮਲ ਹੋਏ ਆਗੂ ਗੁਰਜੰਟ ਸਿੰਘ ਨੇ ਕਿਹਾ ਕਿ ਮੌਜੂਦਾ ਸਰਕਾਰ ਦੀਆਂ ਨਾਕਾਮੀਆਂ, ਝੂਠੇ ਵਾਅਦਿਆਂ ਅਤੇ ਲਾਰੇ-ਲੱਪਿਆਂ ਤੋਂ ਲੋਕ ਪੂਰੀ ਤਰ੍ਹਾਂ ਅੱਕ ਚੁੱਕੇ ਹਨ। ਉਨ੍ਹਾਂ ਕਿਹਾ ਕਿ ਉਹ ਕਾਂਗਰਸ ਦੀਆਂ ਲੋਕ-ਹਿਤੈਸ਼ੀ ਨੀਤੀਆਂ ਅਤੇ ਗੁਰਕੀਰਤ ਸਿੰਘ ਕੋਟਲੀ ਦੀ ਇਲਾਕੇ ਪ੍ਰਤੀ ਵਿਕਾਸਵਾਦੀ ਸੋਚ ਤੋਂ ਖ਼ੁਸ਼ ਹੋ ਕੇ ਪਾਰਟੀ ਵਿੱਚ ਸ਼ਾਮਲ ਹੋਏ ਹਨ। ਇਸ ਮੌਕੇ ਐਸ਼ਵੀਰ ਸਿੰਘ, ਅਰਮਾਨ ਸਿੰਘ, ਯੁਵਰਾਜ ਸਿੰਘ, ਰਣਜੀਤ ਸਿੰਘ ਜੀਤੀ, ਗੌਰਵਪ੍ਰੀਤ ਸਿੰਘ, ਅਜੈਪ੍ਰੀਤ ਸਿੰਘ, ਰਣਜੀਤ ਸਿੰਘ, ਕੈਸਦੀਨ, ਕਸ਼ਮੀਰ ਸਿੰਘ, ਹੈਪੀ ਮੈਸੋਂ, ਅੰਸ਼ਦੀਪ ਸਿੰਘ, ਕਰਮਜੀਤ ਕੌਰ, ਮਲਕੀਤ ਕੌਰ ਆਦਿ ਪਰਿਵਾਰ ਸਮੇਤ ਪਾਰਟੀ ਵਿਚ ਸ਼ਾਮਲ ਹੋਏ। ਇਸ ਮੌਕੇ ਸਾਬਕਾ ਕੌਂਸਲ ਪ੍ਰਧਾਨ ਕਮਲਜੀਤ ਸਿੰਘ ਲੱਧੜ, ਲਛਮਣ ਸਿੰਘ ਗਰੇਵਾਲ, ਹਰਜਿੰਦਰ ਸਿੰਘ ਇਕੋਲਾਹਾ, ਹਰਜੀਤ ਕੌਰ, ਕੈਪਟਨ ਮੇਹਰ ਸਿੰਘ ਇਕੋਲਾਹੀ, ਬੀਰ ਸਿੰਘ, ਗੁਰਦੀਪ ਸਿੰਘ, ਗੰਡਾ ਸਿੰਘ, ਹਰਦੀਪ ਸਿੰਘ, ਸੇਵਾ ਸਿੰਘ ਆਦਿ ਹਾਜ਼ਰ ਸਨ।

Advertisement
Advertisement
×