DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

SAD 'Waris Punjab' Campaign Gains Momentum: ਕਈ ਕਾਰਕੁਨ ਵਾਰਿਸ ਪੰਜਾਬ ਵਿੱਚ ਸ਼ਾਮਲ

ਹਲਕਾ ਗਿੱਲ ਤੋਂ ਹਲਕਾ ਇੰਚਾਰਜ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਅਤੇ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਦੱਸਿਆ ਕਿ ਪਿੰਡਾਂ ਵਿੱਚ ਚੱਲ ਰਹੀ ਲੋਕ ਮਿਲਣੀ ਮੁਹਿੰਮ ਦੌਰਾਨ ਵੱਡੀ ਗਿਣਤੀ ਵਿੱਚ ਲੋਕ ਅਕਾਲੀ ਦਲ ਵਾਰਿਸ ਪੰਜਾਬ ਵਿੱਚ ਸ਼ਾਮਲ ਹੋ...

  • fb
  • twitter
  • whatsapp
  • whatsapp
featured-img featured-img
ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਸਨਮਾਨ ਕਰਦੇ ਹੋਏ ਵਿਧਾਇਕ ਮਨਪ੍ਰੀਤ ਸਿੰਘ ਇਆਲੀ।
Advertisement

ਹਲਕਾ ਗਿੱਲ ਤੋਂ ਹਲਕਾ ਇੰਚਾਰਜ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਅਤੇ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਦੱਸਿਆ ਕਿ ਪਿੰਡਾਂ ਵਿੱਚ ਚੱਲ ਰਹੀ ਲੋਕ ਮਿਲਣੀ ਮੁਹਿੰਮ ਦੌਰਾਨ ਵੱਡੀ ਗਿਣਤੀ ਵਿੱਚ ਲੋਕ ਅਕਾਲੀ ਦਲ ਵਾਰਿਸ ਪੰਜਾਬ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ ਪਿੰਡ ਕਿਲ੍ਹਾ ਰਾਏਪੁਰ ਤੋਂ ਬੀਰਪਾਲ ਸਿੰਘ, ਹਰਜੀਤ ਸਿੰਘ ਨੰਬਰਦਾਰ, ਪਰਮਿੰਦਰ ਸਿੰਘ, ਗੁਰਨੀਤ ਸਿੰਘ, ਪਰਮਿੰਦਰ ਸਿੰਘ, ਪਿੰਡ ਮਨਸੂਰਾਂ ਤੋਂ ਜਸਪ੍ਰੀਤ ਸਿੰਘ, ਜਗਤਾਰ ਸਿੰਘ, ਹਰਦੀਪ ਸਿੰਘ, ਪਿੰਡ ਮੁਕੰਦਪੁਰ ਤੋਂ ਹਰਮਨ ਸਿੰਘ, ਗੁਰਜੀਤ ਸਿੰਘ, ਗੁਰਪ੍ਰੀਤ ਸਿੰਘ ਅਤੇ ਪਿੰਡ ਰੰਗੀਆਂ ਤੋਂ ਕਰਮਜੀਤ ਸਿੰਘ, ਦਵਿੰਦਰ ਸਿੰਘ, ਰਵੀ ਅਤੇ ਨੰਬਰਦਾਰ ਰੂਜਾ ਨੇ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ਪਿੰਡ ਖਾਨਪੁਰ ਵਿੱਚ ਵੀ ਭਰਵੀਂ ਲੋਕ ਮਿਲਣੀ ਹੋਹੀ। ਇਸ ਮੌਕੇ ਜਸਵੀਰ ਸਿੰਘ, ਬਲਾਕ ਸਮਿਤੀ ਮੈਂਬਰ ਕੁਲਵੰਤ ਸਿੰਘ, ਬਲਜਿੰਦਰ ਸਿੰਘ, ਸੰਦੀਪ ਸਿੰਘ, ਹਰਪ੍ਰੀਤ ਸਿੰਘ, ਹਰਜਸ ਸਿੰਘ,ਲਵਪ੍ਰੀਤ ਸਿੰਘ, ਤਨਵੀਰ ਸਿੰਘ, ਬੀਬੀ ਸੁਖਵਿੰਦਰ ਕੌਰ, ਬੀਬੀ ਪਰਮਜੀਤ ਕੌਰ, ਬੀਬੀ ਕੁਲਦੀਪ ਕੌਰ ਅਤੇ ਬੀਬੀ ਚਰਨ ਕੌਰ ਨੇ ਪਾਰਟੀ ਨਾਲ ਤੁਰਨ ਦਾ ਫ਼ੈਸਲਾ ਕੀਤਾ। ਉਨ੍ਹਾਂ ਸਮੂਹ ਸਾਥੀਆਂ ਦਾ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਸ਼ਾਮਲ ਹੋਣ ਤੇ ਮੁਬਾਰਕਬਾਦ ਦਿੰਦਿਆਂ ਸਨਮਾਨ ਕੀਤਾ।ਇਸ ਸਮੇਂ ਜਸਵੀਰ ਸਿੰਘ ਡੇਹਲੋਂ, ਸਾਬਕਾ ਸਰਪੰਚ ਜਗਦੀਪ ਸਿੰਘ ਘਵੱਦੀ ਹਾਜ਼ਰ ਸਨ।

Advertisement

Advertisement

Advertisement
×