DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Payal News: ਦੋਬੁਰਜੀ ਦੇ ਕਈ ਕਾਰਕੁਨ ਵਾਰਿਸ ਪੰਜਾਬ ’ਚ ਸ਼ਾਮਲ

ਸੰਦੀਪ ਸਿੰਘ ਰੁਪਾਲੋਂ ਨੇ ਪਾਰਟੀ ਵਿੱਚ ਸਵਾਗਤ ਕੀਤਾ; ਮਾਣ-ਸਨਮਾਨ ਦਾ ਭਰੋਸਾ ਦਿੱਤਾ

  • fb
  • twitter
  • whatsapp
  • whatsapp
featured-img featured-img
ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਸਨਮਾਨ ਕਰਦੇ ਹੋਏ ਸੰਦੀਪ ਸਿੰਘ ਰੁਪਾਲੋਂ।
Advertisement

ਨੇੜਲੇ ਪਿੰਡ ਦੋਬੁਰਜੀ ਦੇ ਸੈਂਕੜੇ ਲੋਕਾਂ ਨੇ ਹਲਕਾ ਇੰਚਾਰਜ ਸੰਦੀਪ ਸਿੰਘ ਰੁਪਾਲੋਂ ਦੀ ਅਗਵਾਈ ਹੇਠ ਅਕਾਲੀ ਦਲ ਵਾਰਿਸ ਪੰਜਾਬ ਦੇ ਨਾਲ ਚੱਲਣ ਦਾ ਐਲਾਨ ਕੀਤਾ ਹੈ। ਸੰਦੀਪ ਸਿੰਘ ਰੁਪਾਲੋਂ ਨੇ ਦੱਸਿਆ ਕਿ ਹਰ ਰੋਜ਼ ਵੱਖ-ਵੱਖ ਰਿਵਾਇਤੀ ਪਾਰਟੀਆਂ ਛੱਡ ਕੇ ਵੱਡੀ ਗਿਣਤੀ ਲੋਕ ਅਕਾਲੀ ਦਲ ਵਾਰਸ ਪੰਜਾਬ ਵਿੱਚ ਸ਼ਾਮਲ ਹੋ ਰਹੇ ਹਨ, ਕਿਉਂਕਿ ਉਹ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਆਪਣਾ ਲੀਡਰ ਮੰਨ ਚੁੱਕੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਸਾਲ 2027 ਵਿੱਚ ਪੰਜਾਬ ਦੇ ਮੁੱਖ ਮੰਤਰੀ ਅੰਮ੍ਰਿਤਪਾਲ ਸਿੰਘ ਹੋਣਗੇ।

ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਦੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਸਭ ਤੋਂ ਵੱਧ ਬਾਦਲ ਪਰਿਵਾਰ ਨੇ ਖੋਰਾ ਲਾਇਆ ਹੈ। ਰੁਪਾਲੋਂ ਨੇ ਕਿਹਾ ਕਿ ਭਾਈ ਅੰਮ੍ਰਿਤਪਾਲ ਨੂੰ ਭਾਜਪਾ ਦਾ ਏਜੰਟ ਦੱਸਣ ਵਾਲੇ ਅੱਜ ਕੁਰਸੀ ਖਾਤਰ ਉਸੇ ਪਾਰਟੀ ਨਾਲ ਸਮਝੌਤੇ ਦੀਆਂ ਲੇਲੜੀਆਂ ਕੱਢ ਰਹੇ ਹਨ। ਉਹੀ ਲੋਕ ਖੁਦ ਦਿੱਲੀ ਦੀਆਂ ਏਜੰਸੀਆਂ ਨਾਲ ਗੰਢਤੁੱਪ ਕਰ ਕੇ ਪੰਜਾਬ ਯੂਨੀਵਰਸਿਟੀ ਨੂੰ ਆਰ ਐੱਸ ਐੱਸ ਦੇ ਹਵਾਲੇ ਕਰ ਕੇ ਆਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ 2027 ਵਿੱਚ ਅਕਾਲੀ ਦਲ ਵਾਰਸ ਪੰਜਾਬ ਦੀ ਸਰਕਾਰ ਬਣਾਉਣ ਲਈ ਕਾਹਲੇ ਹਨ। ਇਸ ਮੌਕੇ ਪਰਦੀਪ ਦੋਬੁਰਜੀ, ਹਰਜੀਤ ਝੱਜ, ਦਵਿੰਦਰ ਸਿੰਘ ਗੋਸਲ, ਇੰਦਰਜੀਤ ਸਿੰਘ ਝੱਜ, ਜਸਵੰਤ ਸਿੰਘ ਝੱਜ, ਹਰਜਿੰਦਰ ਸਿੰਘ, ਮਨਦੀਪ ਸਿੰਘ, ਬਲਜੀਤ ਸਿੰਘ, ਗੁਰਮੇਲ ਸਿੰਘ, ਅਮਰਜੀਤ ਸਿੰਘ, ਨਰਿੰਦਰ ਪਾਲ ਸਿੰਘ, ਜਗਮੀਤ ਸਿੰਘ, ਜਸਵੰਤ ਸਿੰਘ, ਤਰਲੋਚਨ ਸਿੰਘ ਆਦਿ ਪਾਰਟੀ ਵਿੱਚ ਸ਼ਾਮਲ ਹੋਏ।

Advertisement

ਇਸ ਮੌਕੇ ਪ੍ਰਧਾਨ ਗੁਰਪ੍ਰੀਤ ਸਿੰਘ ਰਾਜਗੜ੍ਹ, ਹਰਬੰਤ ਸਿੰਘ ਗਿੱਲ, ਮੋਹਣ ਸਿੰਘ ਦੋਰਾਹਾ ਮੌਜੂਦ ਸਨ।

Advertisement

Advertisement
×