DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਤਿੰਨ ਪਿੰਡਾਂ ਦੇ ਕਈ ਪਰਿਵਾਰ ਕਾਂਗਰਸ ਵਿੱਚ ਸ਼ਾਮਲ

ਹਲਕਾ ਇੰਚਾਰਜ ਰਾਜਾ ਗਿੱਲ ਨੇ ਪਾਰਟੀ ’ਚ ਸਵਾਗਤ ਕੀਤਾ

  • fb
  • twitter
  • whatsapp
  • whatsapp
featured-img featured-img
ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਸਵਾਗਤ ਕਰਦੇ ਹੋਏ ਹਲਕਾ ਇੰਚਾਰਜ ਰਾਜਾ ਗਿੱਲ ਅਤੇ ਹੋਰ।-ਫੋਟੋ: ਟੱਕਰ
Advertisement

ਬਲਾਕ ਮਾਛੀਵਾੜਾ ਦੇ ਪਿੰਡਾਂ ਵਿੱਚ ਬਲਾਕ ਸਮਿਤੀ ਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਦੀ ਤਿਆਰੀ ਚੱਲ ਰਹੀ ਹੈ ਪਰ ਇਸ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ ਜਦੋਂ ਤਿੰਨ ਪਿੰਡਾਂ ਦੇ ਕਈ ਪਰਿਵਾਰ ਹਲਕਾ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ ਦੀ ਅਗਵਾਈ ਹੇਠ ਕਾਂਗਰਸ ਵਿਚ ਸ਼ਾਮਲ ਹੋਏ। ਮਾਛੀਵਾੜਾ ਬਲਾਕ ਦੇ ਪਿੰਡ ਬਹਿਲੋਲਪੁਰ, ਝਾੜ ਸਾਹਿਬ ਅਤੇ ਬੁਰਜ ਪਵਾਤ ਤੋਂ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਛੱਡ ਕੇ ਕਈ ਪਰਿਵਾਰਾਂ ਨੇ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ, ਜਿਨ੍ਹਾਂ ਦਾ ਰਾਜਾ ਗਿੱਲ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰੁਪਿੰਦਰ ਸਿੰਘ ਰਾਜਾ ਗਿੱਲ ਨੇ ਕਿਹਾ ਕਿ ਅੱਜ ਹਲਕਾ ਸਮਰਾਲਾ ਵਿੱਚ ਲੋਕ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਝੂਠੇ ਵਾਅਦਿਆਂ ਤੋਂ ਅੱਕ ਚੁੱਕੇ ਹਨ ਅਤੇ ਸੂਝਵਾਨ ਵੋਟਰਾਂ ਨੂੰ ਹੁਣ ਸਮਝ ਆ ਗਈ ਹੈ ਕਿ ਹੁਣ ਕਾਂਗਰਸ ਪਾਰਟੀ ਹੀ ਹਮੇਸ਼ਾ ਉਨ੍ਹਾਂ ਦੇ ਹਿੱਤਾਂ ’ਤੇ ਪਹਿਰਾ ਦਿੰਦੀ ਹੈ। ਰਾਜਾ ਗਿੱਲ ਨੇ ਕਿਹਾ ਕਿ ਜ਼ਿਲਾ ਪਰਿਸ਼ਦ ਤੇ ਬਲਾਕ ਸਮਿਤੀ ਚੋਣਾਂ ਵਿੱਚ ਕਾਂਗਰਸ ਨੂੰ ਭਾਰੀ ਬਹੁਮਤ ਮਿਲੇਗਾ ਅਤੇ ਉਮੀਦਵਾਰ ਸ਼ਾਨ ਨਾਲ ਜਿੱਤਣਗੇ। ਉਨ੍ਹਾਂ ਕਿਹਾ ਕਿ ਜਿਹੜੇ ਪਰਿਵਾਰ ਕਾਂਗਰਸ ਵਿੱਚ ਸ਼ਾਮਲ ਹੋਏ ਹਨ ਉਨ੍ਹਾਂ ਨੂੰ ਪਾਰਟੀ ਵਿਚ ਪੂਰਾ ਸਤਿਕਾਰ ਮਿਲੇਗਾ ਅਤੇ ਜਿਹੜੇ ਵੀ ਵਰਕਰ ਤੇ ਆਗੂ ਬਲਾਕ ਸਮਿਤੀ ਚੋਣਾਂ ਵਿਚ ਤਨਦੇਹੀ ਨਾਲ ਕੰਮ ਕਰਨਗੇ ਉਨ੍ਹਾਂ ਨੂੰ ਵੀ ਯੋਗ ਅਹੁਦੇ ਦੇ ਕੇ ਨਿਵਾਜ਼ਿਆ ਜਾਵੇਗਾ। ਅੱਜ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ’ਚ ਅੰਤਰਦੀਪ ਸਿੰਘ ਢਿੱਲੋਂ, ਅਮਰੀਕ ਸਿੰਘ, ਪਰਮਜੀਤ ਸਿੰਘ, ਅਮਰਜੀਤ ਸਿੰਘ, ਜਸਵਿੰਦਰ ਸਿੰਘ, ਰਵੀ ਸਿੰਘ, ਹਰਮੇਸ਼ ਸਿੰਘ, ਅਮਰਿੰਦਰ ਸਿੰਘ ਕਿੱਕੀ, ਜਗਰੂਪ ਸਿੰਘ, ਦਲਵੀਰ ਸਿੰਘ, ਸ਼ੇਰ ਸਿੰਘ, ਜਗਜੀਤ ਸਿੰਘ ਪੰਚ, ਜਗਤਾਰ ਸਿੰਘ, ਗੁਰਚਰਨ ਸਿੰਘ, ਰਘਵੀਰ ਸਿੰਘ, ਵਰਿੰਦਰ ਸਿੰਘ, ਕਾਲਾ ਸਿੰਘ, ਗੁਰਮੀਤ ਸਿੰਘ, ਗੁਰਦੀਪ ਸਿੰਘ, ਅਰਵਿੰਦਰ ਸਿੰਘ, ਛਿੰਦਰਪਾਲ ਸਿੰਘ, ਮਨਜੀਤ ਸਿੰਘ, ਦਰਸ਼ਨ ਸਿੰਘ ਬਾਠ (ਸਾਰੇ ਵਾਸੀ ਪਿੰਡ ਬਹਿਲੋਲਪੁਰ), ਅਮਰਜੀਤ ਸਿੰਘ ਸਾਬਕਾ ਸਰਪੰਚ, ਬਲਵਿੰਦਰ ਸਿੰਘ, ਸੁਰਜੀਤ ਸਿੰਘ, ਬਲੇਦਵ ਸਿੰਘ (ਸਾਰੇ ਵਾਸੀ ਝਾੜ ਸਾਹਿਬ), ਬਲਵੀਰ ਸਿੰਘ ਸਾਬਕਾ ਸਰਪੰਚ, ਮੌੜ ਸਿੰਘ, ਪੰਚ ਬਚਨ ਸਿੰਘ, ਜੋਗਾ ਸਿੰਘ  ਮੌਜੂਦ ਸਨ।

Advertisement
Advertisement
×