DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕਈ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ

ਇੱਥੇ ‘ਆਪ’ ਅਤੇ ਕਾਂਗਰਸ ਨੂੰ ਛੱਡ ਕੇ ਕਈ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਹਲਕਾ ਆਤਮ ਨਗਰ ਦੇ ਇੰਚਾਰਜ ਜਗਬੀਰ ਸਿੰਘ ਸੋਖੀ ਦੀ ਪ੍ਰੇਰਨਾ ਸਦਕਾ ਵਾਰਡ ਨੰਬਰ 41 ਦੇ ਇਲਾਕੇ...

  • fb
  • twitter
  • whatsapp
  • whatsapp
featured-img featured-img
ਪਾਰਟੀ ’ਚ ਸ਼ਾਮਲ ਹੋਣ ਵਾਲਿਆਂ ਦਾ ਸਨਮਾਨ ਕਰਦੇ ਹੋਏ ਜਨਰਲ ਸਕੱਤਰ ਜਗਬੀਰ ਸਿੰਘ ਸੋਖੀ।
Advertisement

ਇੱਥੇ ‘ਆਪ’ ਅਤੇ ਕਾਂਗਰਸ ਨੂੰ ਛੱਡ ਕੇ ਕਈ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਹਲਕਾ ਆਤਮ ਨਗਰ ਦੇ ਇੰਚਾਰਜ ਜਗਬੀਰ ਸਿੰਘ ਸੋਖੀ ਦੀ ਪ੍ਰੇਰਨਾ ਸਦਕਾ ਵਾਰਡ ਨੰਬਰ 41 ਦੇ ਇਲਾਕੇ ਨਿਊ ਸ਼ਿਮਲਾਪੁਰੀ, ਗੋਬਿੰਦ ਨਗਰ ਤੋਂ ਲਖਵਿੰਦਰ ਸਿੰਘ ਗਿੱਲ ਦੀ ਅਗਵਾਈ ਵਿੱਚ ਮੀਟਿੰਗ ਦੌਰਾਨ ਤਰਲੋਕ ਸਿੰਘ, ਗੁਰਮੇਲ ਸਿੰਘ, ਸਰਵਣ ਸਿੰਘ, ਮਨਜੀਤ ਸਿੰਘ ਮੱਲ, ਇੰਦਰਜੀਤ ਸਿੰਘ ਮਠਾੜੂ ਆਦਿ ਪਰਿਵਾਰਾਂ ਨੇ ‘ਆਪ’ ਅਤੇ ਗੁਰਮੀਤ ਸਿੰਘ ਜੀਤਾ, ਪੂਨਮ ਅਰੋੜਾ ਅਤੇ ਅਭੀ ਅਰੋੜਾ ਆਦਿ ਨੇ ਸਾਥੀਆਂ ਸਮੇਤ ਕਾਂਗਰਸ ਨੂੰ ਅਲਵਿਦਾ ਕਹਿ ਕੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਜਗਬੀਰ ਸਿੰਘ ਸੋਖੀ ਨੇ ਸਾਰੇ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਦਿਆਂ ਸਨਮਾਨਿਤ ਕੀਤਾ ਅਤੇ ਲਖਵਿੰਦਰ ਸਿੰਘ ਗਿੱਲ ਦੀਆਂ ਸੇਵਾਵਾਂ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਵਾਰਡ ਪ੍ਰਧਾਨ ਦਾ ਨਿਯੁਕਤੀ ਪੱਤਰ ਵੀ ਸੌਂਪਿਆ। ਇਸ ਮੌਕੇ ਯੂਥ ਅਕਾਲੀ ਦਲ ਪੰਜਾਬ ਦੇ ਬੁਲਾਰੇ ਜਤਿੰਦਰ ਸਿੰਘ ਖਾਲਸਾ, ਪ੍ਰਵੀਨ ਭਾਰਤੀ, ਬਾਬਾ ਗੁਰਮੇਲ ਸਿੰਘ, ਸੁਖਵਿੰਦਰ ਸਿੰਘ, ਡਾ. ਗੁਰਪ੍ਰੀਤ ਸਿੰਘ, ਅਮਰਦੀਪ ਦੀਪੀ ਆਦਿ ਹਾਜ਼ਰ ਸਨ।

Advertisement
Advertisement
×