ਨਿੱਜੀ ਪੱਤਰ ਪ੍ਰੇਰਕ
ਜਗਰਾਉਂ, 6 ਫਰਵਰੀ
‘ਆਪ’ ਦੇ ਉਮੀਦਵਾਰ ਸਰਵਜੀਤ ਕੌਰ ਮਾਣੂੰਕੇ ਦੀ ਚੋਣ ਮੁਹਿੰਮ ਨੂੰ ਅੱਜ ਉਸ ਵੇਲੇ ਹੋਰ ਹੁੰਗਾਰਾ ਮਿਲਿਆ ਜਦੋਂ ਜਗਰਾਉਂ ਸ਼ਹਿਰ ਦੇ ਵਾਰਡ ਨੰਬਰ-15 ਮੁਹੱਲਾ ਮੁਕੰਦਪੁਰੀ ਦੇ ਕਈ ਪਰਿਵਾਰ ਨੇ ਪਾਰਟੀ ’ਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਇਸ ਸਮੇਂ ਪ੍ਰਧਾਨ ਜਰਨੈਲ ਸਿੰਘ, ਦਵਿੰਦਰ ਸਿੰਘ, ਬਿਕਰਮਜੀਤ ਸਿੰਘ, ਇਕਬਾਲ ਸਿੰਘ, ਰਾਜ ਕੁਮਾਰ, ਪਾਲਾ ਸਿੰਘ, ਦਲਵਿੰਦਰ ਸਿੰਘ, ਸੁਖਵਿੰਦਰ ਸਿੰਘ, ਸੰਜੀਵ ਕੁਮਾਰ, ਗੁਰਮੀਤ ਸਿੰਘ, ਗੁਰਪ੍ਰੀਤ ਸਿੰਘ ਅਤੇ ਛਿੰਦਾ ਸਿੰਘ ਦੀ ਅਗਵਾਈ ਹੇਠ ਇਕੱਠੇ ਹੋ ਕੇ ਪਰਿਵਾਰਾਂ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਅਲਵਿਦਾ ਆਖਦਿਆਂ ‘ਝਾੜੂ’ ਫੜ ਲਿਆ। ਇਨ੍ਹਾਂ ਪਰਿਵਾਰਾਂ ਨੇ ਬੀਬੀ ਮਾਣੂੰਕੇ ਨੂੰ ਵੱਡੇ ਫ਼ਰਕ ਨਾਲ ਜਿਤਾਉਣ ਦਾ ਭਰੋਸਾ ਦਿੱਤਾ। ਇਨ੍ਹਾਂ ਪਰਿਵਾਰਾਂ ਨੇ ਅਕਾਲੀ ਆਗੂਆਂ ’ਤੇ ਪੱਖਪਾਤ ਦੇ ਦੋਸ਼ ਲਾਉਂਦਿਆਂ ਹਾਕਮ ਧਿਰ ਕਾਂਗਰਸ ’ਤੇ ਵੀ ਮੁਹੱਲੇ ਦੀ ਅਣਦੇਖੀ ਦੇ ਦੋਸ਼ ਮੜ੍ਹੇ। ਬੀਬੀ ਮਾਣੂੰਕੇ ਨੇ ਕਿਹਾ ਕਿ ਪੰਜਾਬ ਅੰਦਰ ਬਦਲਾਅ ਦੀ ਹਵਾ ਚੱਲ ਰਹੀ ਹੈ ਅਤੇ ਸਮੁੱਚਾ ਪੰਜਾਬ ਸਾਫ਼ ਸੁਥਰਾ ਪ੍ਰਸ਼ਾਸਨ ਤੇ ਸਰਕਾਰ ਚਾਹੁੰਦਾ ਹੈ। ਇਸ ਮੌਕੇ ਪ੍ਰੋ. ਸੁਖਵਿੰਦਰ ਸੁੱਖੀ, ਹਰਜੀਤ ਸਿੰਘ ਮਾਨ, ਕੁਲਵਿੰਦਰ ਸਿੰਘ ਕਾਲਾ, ਪੱਪੂ ਭੰਡਾਰੀ, ਬਲਵੀਰ ਸਿੰਘ ਲੱਖਾ, ਸੁਰਿੰਦਰ ਸਿੰਘ ਸੱਗੂ, ਸੁਰਜੀਤ ਸਿੰਘ ਧਾਪਾ, ਜਸਪ੍ਰੀਤ ਸਿੰਘ ਅਲੀਗੜ੍ਹ, ਛਿੰਦਰਪਾਲ ਸਿੰਘ ਮੀਨੀਆ, ਗੋਪੀ ਸ਼ਰਮਾ, ਨੰਬਰਦਾਰ ਹਰਦੀਪ ਸਿੰਘ ਸਿੱਧੂ ਵੀ ਹਾਜ਼ਰ ਸਨ।