ਬੁਰਜ ਪਵਾਤ ਦੇ ਕਈ ਨੌਜਵਾਨ ਅਕਾਲੀ ਦਲ ’ਚ ਸ਼ਾਮਲ
ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲਾ ਪਰਿਸ਼ਦ ਜ਼ੋਨ ਨੀਲੋਂ ਕਲਾਂ ਤੋਂ ਉਮੀਦਵਾਰ ਹਰਜੋਤ ਸਿੰਘ ਮਾਂਗਟ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ ਜਦੋਂ ਨੇੜਲੇ ਪਿੰਡ ਬੁਰਜ ਪਵਾਤ ਤੋਂ ਅਨੇਕਾਂ ਨੌਜਵਾਨ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਆਖ ਅਕਾਲੀ ਦਲ ਵਿਚ ਸ਼ਾਮਲ ਹੋਏ। ਅੱਜ ਹਲਕਾ ਮੁੱਖ ਸੇਵਾਦਾਰ ਪਰਮਜੀਤ ਸਿੰਘ ਢਿੱਲੋਂ ਨੇ ਸਾਥੀਆਂ ਸਣੇ ਉਮੀਦਵਾਰ ਹਰਜੋਤ ਸਿੰਘ ਮਾਂਗਟ ਦੀ ਚੋਣ ਮੁਹਿੰਮ ਨੂੰ ਤੇਜ਼ ਕਰਦਿਆਂ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਅਤੇ ਚੋਣ ਪ੍ਰਚਾਰ ਦੌਰਾਨ ਸ਼੍ਰੋਮਣੀ ਅਕਾਲੀ ਦਲ ਸਰਕਾਰ ਸਮੇਂ ਕੀਤੇ ਗਏ ਕੰਮਾਂ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਹਰ ਫਰੰਟ ’ਤੇ ਫੇਲ੍ਹ ਸਾਬਿਤ ਹੋ ਰਹੀ ਹੈ ਕਿਉਂਕਿ ਆਏ ਦਿਨ ਸੂਬੇ ’ਚ ਚੋਰੀਆਂ, ਡਕੈਤੀਆਂ, ਲੁੱਟਾਂ ਖੋਹਾਂ, ਗੋਲੀਬਾਰੀ ਹੋ ਰਹੀ ਹੈ ਅਤੇ ਸਰਕਾਰ ਦੀਆਂ ਨੀਤੀਆਂ ਤੋਂ ਅੱਕੇ ਹਰ ਵਿਭਾਗ ਦੇ ਮੁਲਾਜ਼ਮ ਧਰਨੇ ਲਗਾ ਰਹੇ ਹਨ। ਹਰਜੋਤ ਸਿੰਘ ਮਾਂਗਟ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਇੱਕੋ ਇੱਕ ਖੇਤਰੀ ਪਾਰਟੀ ਹੈ ਜੋ ਸੂਬੇ ਦੇ ਵਿਕਾਸ ਲਈ ਸੋਚ ਸਕਦੀ ਹੈ, ਜਿਸ ਨੂੰ ਕਾਮਯਾਬ ਕਰਨ ਲਈ ਆਉਣ ਵਾਲੀ 14 ਦਸੰਬਰ ਨੂੰ ਚੋਣ ਨਿਸ਼ਾਨ ਤੱਕੜੀ ’ਤੇ ਮੋਹਰ ਲਗਾ ਕੇ ਸਾਰੇ ਹੀ ਬਲਾਕ ਸਮਿਤੀ ਅਤੇ ਜ਼ਿਲਾ ਪਰਿਸ਼ਦ ਉਮੀਦਵਾਰਾਂ ਨੂੰ ਬਹੁਮਤ ਨਾਲ ਜਿਤਾਈਏ। ਇਸ ਮੌਕੇ ਪਿੰਡ ਬੁਰਜ ਪਵਾਤ ਤੋਂ ਸ਼੍ਰੋਮਣੀ ਅਕਾਲੀ ਦਲ ’ਚ ਹਰਵਿੰਦਰ ਸਿੰਘ, ਨਿਸ਼ਾਨ ਸਿੰਘ, ਗੋਬਿੰਦ ਸਿੰਘ, ਅਮਨਦੀਪ ਸਿੰਘ, ਨਿਸ਼ਾਨ ਸਿੰਘ, ਬੂਟਾ ਸਿੰਘ ਸ਼ਾਮਲ ਹੋਏ। ਇਸ ਮੌਕੇ ਗੁਰਨਾਮ ਸਿੰਘ, ਅਵਤਾਰ ਸਿੰਘ, ਕੇਬਲ ਸਿੰਘ, ਗੁਰਦੇਵ ਸਿੰਘ, ਸਤਵੰਤ ਸਿੰਘ ਮੰਨਾ, ਮੱਖਣ ਸਿੰਘ, ਸ਼ੀਸ਼ਨ ਸਿੰਘ, ਮਾਨ ਸਿੰਘ, ਅਜੈਬ ਸਿੰਘ ਅਤੇ ਹੋਰ ਪਿੰਡ ਵਾਸੀ ਵੀ ਮੌਜੂਦ ਸਨ।
