ਵਿਦਿਆਰਥੀ ਸੰਘਰਸ਼ ਦੀ ਜਿੱਤ ਦੀ ਖ਼ੁਸ਼ੀ ’ਚ ਮਾਰਚ
ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਦੀ ਖੁਸ਼ੀ ਵਿੱਚ ਅੱਜ ਲੁਧਿਆਣਾ ਦੀ ਘੁਮਾਰ ਮੰਡੀ ਵਿੱਚ ਵਿਦਿਆਰਥੀ ਜਥੇਬੰਦੀਆਂ ਵੱਲੋਂ ਵਿਸ਼ਾਲ ਪੈਦਲ ਮਾਰਚ ਕੱਢਿਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਨੌਜਵਾਨਾਂ, ਵਿਦਿਆਰਥੀਆਂ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ...
ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਦੀ ਖੁਸ਼ੀ ਵਿੱਚ ਅੱਜ ਲੁਧਿਆਣਾ ਦੀ ਘੁਮਾਰ ਮੰਡੀ ਵਿੱਚ ਵਿਦਿਆਰਥੀ ਜਥੇਬੰਦੀਆਂ ਵੱਲੋਂ ਵਿਸ਼ਾਲ ਪੈਦਲ ਮਾਰਚ ਕੱਢਿਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਨੌਜਵਾਨਾਂ, ਵਿਦਿਆਰਥੀਆਂ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ।
ਇਸ ਮੌਕੇ ਸ਼ਹਿਰ ਦੇ ਵਿਧਾਇਕ ਤੇ ਵੱਖ-ਵੱਖ ਚੇਅਰਮੈਨ ਵੀ ਸ਼ਾਮਲ ਹੋਏ। ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਜਤਿੰਦਰ ਖੰਗੂੜਾ ਨੇ ਕਿਹਾ ਕਿ ਇਹ ਅਸਤੀਫ਼ਾ ਵਿਦਿਆਰਥੀਆਂ ਅਤੇ ਜੈੱਨ-ਜ਼ੀ ਪੀੜ੍ਹੀ ਦੇ ਨੌਜਵਾਨਾਂ ਦੇ ਸੰਘਰਸ਼ ਅਤੇ ਏਕਤਾ ਦੀ ਜਿੱਤ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੇ ਇਹ ਸਾਬਿਤ ਕਰ ਦਿੱਤਾ ਹੈ ਕਿ ਜਦੋਂ ਉਹ ਆਪਣੇ ਹੱਕਾਂ ਅਤੇ ਸਿੱਖਿਆ ਦੇ ਭਵਿੱਖ ਲਈ ਇੱਕਜੁੱਟ ਹੋ ਕੇ ਆਵਾਜ਼ ਬੁਲੰਦ ਕਰਦੇ ਹਨ ਤਾਂ ਸਰਕਾਰਾਂ ਨੂੰ ਵੀ ਲੋਕਾਂ ਦੀ ਭਾਵਨਾ ਦਾ ਸਨਮਾਨ ਕਰਨਾ ਪੈਂਦਾ ਹੈ। ਆਗੂਆਂ ਨੇ ਕਿਹਾ ਕਿ ਇਹ ਜਿੱਤ ਦੇਸ਼ ਦੇ ਹਰ ਨੌਜਵਾਨ ਲਈ ਪ੍ਰੇਰਣਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਨੌਜਵਾਨ ਆਪਣੇ ਹੱਕਾਂ ਲਈ ਇਸੇ ਤਰ੍ਹਾਂ ਇੱਕਜੁੱਟ ਰਹਿਣਗੇ। ਇਸ ਪੈਦਲ ਮਾਰਚ ਵਿੱਚ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਵਿਧਾਇਕ ਕੁਲਵੰਤ ਸਿੰਘ ਸਿੱਧੂ, ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ, ਵਿਧਾਇਕ ਜਗਤਾਰ ਸਿੰਘ ਦਿਆਲਪੁਰਾ, ਜ਼ਿਲ੍ਹਾ ਪ੍ਰਧਾਨ ਲੁਧਿਆਣਾ ਸ਼ਹਿਰੀ ਜਤਿੰਦਰ ਸਿੰਘ ਖੰਗੂੜਾ, ਜ਼ਿਲ੍ਹਾ ਪ੍ਰਧਾਨ ਦਿਹਾਤੀ ਤੇਜਪਾਲ ਸਿੰਘ ਗਿੱਲ ਤੇ ਗੁਰਦਰਸ਼ਨ ਸਿੰਘ ਕੂਹਲੀ, ਚੇਅਰਮੈਨ ਹੇਮਰਾਜ ਰਾਜੀ, ਵਾਈਸ ਚੇਅਰਮੈਨ ਸ਼ਰਨਪਾਲ ਸਿੰਘ ਮੱਕੜ, ਤਰਸੇਮ ਭਿੰਡਰ, ਗੁਰਵੀਰ ਗੋਲੂ ਬਾਜਵਾ, ਯੂਥ ਵਿੰਗ ਦੇ ਐਮ ਪੀ ਜਵੱਦੀ, ਸਟੇਟ ਜੁਆਇੰਟ ਸਕੱਤਰ ਸੰਨੀ ਬੇਦੀ, ਪਰਮਿੰਦਰ ਸੰਧੂ, ਮਹਿਲਾ ਵਿੰਗ ਤੋਂ ਮਨੀਸ਼ਾ ਕਪੂਰ, ਅਜਿੰਦਰਪਾਲ ਕੌਰ, ਦਿਹਾਤੀ ਜ਼ਿਲ੍ਹਾ ਪ੍ਰਧਾਨ ਰਮਨ ਸੰਧੂ ਗਰੇਵਾਲ, ਟਰੇਡ ਵਿੰਗ ਤੋਂ ਰੋਹਿਤ ਵਰਮਾ, ਐੱਸ ਸੀ ਵਿੰਗ ਤੋਂ ਕਪਿਲ ਸਿੱਧੂ, ਬੀ ਸੀ ਵਿੰਗ ਤੋਂ ਵਿਜੈ ਕੁਮਾਰ, ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ, ਪ੍ਰਿੰਸ ਜੌਹਰ ਸ਼ਾਮਲ ਹੋਏ।

