ਸੀਟੂ ਵੱਲੋਂ ਭਾਰਤ ਛੱਡੋ ਅੰਦੋਲਨ ਦੀ ਵਰ੍ਹੇਗੰਢ ਮੌਕੇ ਮਾਰਚ

ਸੀਟੂ ਵੱਲੋਂ ਭਾਰਤ ਛੱਡੋ ਅੰਦੋਲਨ ਦੀ ਵਰ੍ਹੇਗੰਢ ਮੌਕੇ ਮਾਰਚ

ਰਾਏਕੋਟ ਵਿੱਚ ਭਾਰਤ ਛੱਡੋ ਅੰਦੋਲਨ ਦੀ ਵਰ੍ਹੇਗੰਢ ’ਤੇ ਪ੍ਰਦਰਸ਼ਨ ਕਰਦੇ ਹੋਏ ਸੀਟੂ ਵਰਕਰ।

ਰਾਮ ਗੋਪਾਲ ਰਾਏਕੋਟੀ
ਰਾਏਕੋਟ, 9 ਅਗਸਤ

ਭਾਰਤ ਛੱਡੋ ਅੰਦੋਲਨ ਦੀ 78ਵੀਂ ਵਰ੍ਹੇਗੰਢ ਮੌਕੇ ਸੀਟੂ ਵੱਲੋਂ ਦੇਸ਼ ਦੇ ਸੰਵਿਧਾਨ ਅਤੇ ਸੰਵਿਧਾਨਕ ਸੰਸਥਾਵਾਂ ਦੀ ਰਾਖੀ ਲਈ ਜੇਲ੍ਹ ਭਰੋ ਅੰਦੋਲਨ ਦੌਰਾਨ ਮਾਰਚ ਕੀਤਾ ਗਿਆ। ਪ੍ਰਦਰਸ਼ਨ ਦੌਰਾਨ ਅੱਜ ਸਥਾਨਕ ਤਲਵੰਡੀ ਗੇਟ ’ਤੇ ਸੀਟੂ ਦੇ ਸੂਬਾ ਸਕੱਤਰ ਦਲਜੀਤ ਕੁਮਾਰ ਗੋਰਾ, ਪ੍ਰਕਾਸ਼ ਸਿੰਘ ਬਰਮ੍ਹੀ, ਰਾਜਜਸਵੰਤ ਸਿੰਘ ਤਲਵੰਡੀ, ਪ੍ਰਕਾਸ਼ ਸਿੰਘ ਹਿੱਸੋਵਾਲ ਅਤੇ ਬੀਬੀ ਬਲਜੀਤ ਕੌਰ ਬਸਰਾਵਾਂ ਸਮੇਤ ਦਰਜਨਾਂ ਆਗੂਆਂ ਨੂੰ ਪੁਲੀਸ  ਨੇ ਗ੍ਰਿਫ਼ਤਾਰ ਕਰ ਲਿਆ ਤੇ ਕੁਝ ਹੀ ਦੂਰੀ ’ਤੇ ਲੇਬਰ ਚੌਕ ਵਿਚ ਜਾ ਕੇ ਰਿਹਾਅ ਕਰ ਦਿੱਤਾ ਗਿਆ।

ਇਸ ਉਪਰੰਤ ਹਰੀ ਸਿੰਘ ਨਲੂਆ ਚੌਕ ਵਿਚ ਬਿਜਲੀ ਦਫਤਰ ਦੇ ਬਾਹਰ ਇਕੱਤਰ ਹੋਏ ਸੈਂਕੜੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਸੀਟੂ ਦੇ ਸੂਬਾ ਸਕੱਤਰ ਦਲਜੀਤ ਕੁਮਾਰ ਗੋਰਾ ਅਤੇ ਹੋਰ ਆਗੂਆਂ ਨੇ ਕਿਹਾ ਕੇਂਦਰ ਦੀ ਮੋਦੀ ਸਰਕਾਰ ਨੇ ਕਰੋਨਾ ਮਹਾਮਾਰੀ ਦੀ ਆੜ ਹੇਠ ਜਨਤਕ ਇਕੱਠਾਂ ’ਤੇ ਪਾਬੰਦੀਆਂ ਲਾ ਕੇ ਅਣਐਲਾਨੀ ਐਮਰਜੈਂਸੀ ਲਾਈ ਹੋਈ ਹੈ। ਉਨ੍ਹਾਂ ਆਮਦਨ ਕਰ ਦੇ ਘੇਰੇ ਤੋਂ ਬਾਹਰ ਮਜ਼ਦੂਰਾਂ ਨੂੰ 7500 ਰੁਪਏ ਮਹੀਨਾ ਸਹਾਇਤਾ ਤੇ ਆਂਗਣਵਾੜੀ ਤੇ ਹੋਰ ਸਕੀਮ ਵਰਕਰਾਂ ਨੂੰ ਘੱਟੋ-ਘੱਟ ਉਜਰਤ ਦੇ ਘੇਰੇ ’ਚ ਲਿਆਊਣ ਦੀ ਮੰਗੀ ਕੀਤੀ।

ਐੱਸਡੀਐੱਮ ਸਮਰਾਲਾ ਦੇ ਦਫ਼ਤਰ ਅੱਗੇ ਰੈਲੀ ਦੌਰਾਨ ਲਾਮਬੰਦ ਹੋਣ ਦਾ ਸੱਦਾ

ਸਮਰਾਲਾ (ਪੱਤਰ ਪ੍ਰੇਰਕ): ਅੱਜ ਇੱਥੇ ਸੈਂਟਰ ਆਫ ਇੰਡੀਅਨ ਟਰੇਡ ਯੂਨੀਅਨ ਸੀਟੂ, ਆਲ ਇੰਡੀਆ ਕਿਸਾਨ ਸਭਾ, ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਸਾਂਝੇ ਸੱਦੇ ਤੇ ਆਂਗਣਵਾੜੀ ਮੁਲਾਜ਼ਮ ਯੂਨੀਅਨ, ਮਨਰੇਗਾ ਮਜ਼ਦੂਰ ਯੂਨੀਅਨ, ਪੇਂਡੂ ਚੌਂਕੀਦਾਰ ਯੂਨੀਅਨ ਦੇ ਕਿਰਤੀਆਂ ਵੱਲੋਂ ਐੱਸ.ਡੀ.ਐੰਮ ਦਫ਼ਤਰ ਅੱਗੇ ਰੈਲੀ ਕੀਤੀ ਗਈ। ਰੈਲੀ ਨੂੰ ਸੰਬੋਧਨ ਕਰਦਿਆਂ ਸੀਟੂ ਪੰਜਾਬ ਦੇ ਮੀਤ ਪ੍ਰਧਾਨ ਸਾਥੀ ਪਰਮਜੀਤ ਸਿੰਘ ਨੀਲੋਂ ਅਾਦਿ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਬਹੁਕੌਮੀ ਕੰਪਨੀਆਂ ਸਾਮਰਾਜੀ ਅਤੇ ਕਾਰਪੋਰੇਟ ਘਰਾਣਿਆਂ ਅੱਗੇ ਲਗਾਤਾਰ ਗੋਡੇ ਟੈਕਦੀ ਜਾ ਰਹੀ ਹੈ। ਆਗੂਆਂ ਵੱਲੋਂ ਮੰਗਾਂ ਦੀ ਪੂਰਤੀ ਅਤੇ ਕੇਂਦਰ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਨਿੱਤਰਨ ਦਾ ਸੱਦਾ ਦਿੱਤਾ ਗਿਆ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਰਹਿੰਦ ਦੇ ਮਕਬਰੇ

ਸਰਹਿੰਦ ਦੇ ਮਕਬਰੇ

ਕਿਸਾਨ ਅੰਦੋਲਨ ਦੀ ਪ੍ਰਾਪਤੀ

ਕਿਸਾਨ ਅੰਦੋਲਨ ਦੀ ਪ੍ਰਾਪਤੀ

ਪੰਜਾਬ ਵੱਲ ਵੇਖ ਰਿਹੈ ਸਾਰਾ ਦੇਸ਼

ਪੰਜਾਬ ਵੱਲ ਵੇਖ ਰਿਹੈ ਸਾਰਾ ਦੇਸ਼

ਪਰਵਾਸੀ ਕਾਵਿ

ਪਰਵਾਸੀ ਕਾਵਿ

ਸੁਰਖ਼ ਮੌਸਮਾਂ ਦੀ ਉਡੀਕ ਦਾ ਕਵੀ: ਕੁਲਵਿੰਦਰ

ਸੁਰਖ਼ ਮੌਸਮਾਂ ਦੀ ਉਡੀਕ ਦਾ ਕਵੀ: ਕੁਲਵਿੰਦਰ

ਲੰਡਨ ਬਰਿੱਜ ਇਜ਼ ਫਾਲਿੰਗ ਡਾਊਨ...

ਲੰਡਨ ਬਰਿੱਜ ਇਜ਼ ਫਾਲਿੰਗ ਡਾਊਨ...

ਸ਼ਹਿਰ

View All