DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮਾਰਕੀਟ ਕਮੇਟੀ ਦੇ ਚੇਅਰਮੈਨ ਵੱਲੋਂ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ

ਇਥੇ ਨਜ਼ਦੀਕੀ ਅਨਾਜ ਮੰਡੀ ਸਵੱਦੀ ਕਲਾਂ ਵਿੱਚ ਮਾਰਕੀਟ ਕਮੇਟੀ ਮੁੱਲਾਂਪੁਰ ਦਾਖਾ ਦੇ ਚੇਅਰਮੈਨ ਹਰਨੇਕ ਸਿੰਘ ਛਪਾਰ ਨੇ ਅੱਜ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਝੋਨੇ ਦੀ ਖਰੀਦ ਸਣੇ ਹੋਰ ਪ੍ਰਬੰਧਾਂ ’ਤੇ ਤਸੱਲੀ ਪ੍ਰਗਟਾਈ। ਚੇਅਰਮੈਨ ਨੇ ਕਿਹਾ ਕਿ ਭਗਵੰਤ ਸਿੰਘ ਮਾਨ...

  • fb
  • twitter
  • whatsapp
  • whatsapp
featured-img featured-img
ਛਪਾਰ ਮੰਡੀ ’ਚ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਚੇਅਰਮੈਨ ਹਰਨੇਕ ਸਿੰਘ।
Advertisement

ਇਥੇ ਨਜ਼ਦੀਕੀ ਅਨਾਜ ਮੰਡੀ ਸਵੱਦੀ ਕਲਾਂ ਵਿੱਚ ਮਾਰਕੀਟ ਕਮੇਟੀ ਮੁੱਲਾਂਪੁਰ ਦਾਖਾ ਦੇ ਚੇਅਰਮੈਨ ਹਰਨੇਕ ਸਿੰਘ ਛਪਾਰ ਨੇ ਅੱਜ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਝੋਨੇ ਦੀ ਖਰੀਦ ਸਣੇ ਹੋਰ ਪ੍ਰਬੰਧਾਂ ’ਤੇ ਤਸੱਲੀ ਪ੍ਰਗਟਾਈ। ਚੇਅਰਮੈਨ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਤੋਂ ਸੂਬੇ ਦਾ ਹਰ ਵਰਗ ਸੰਤੁਸ਼ਟ ਦਿਖਾਈ ਦੇ ਰਿਹਾ ਹੈ, ਜੇ ਤਕਲੀਫ ਹੈ ਤਾਂ ਸਿਰਫ਼ ਵਿਰੋਧੀਆਂ ਨੂੰ ਜਿਨ੍ਹਾਂ ਤੋਂ ਆਮ ਘਰਾਂ ਦੇ ਵਿਅਕਤੀਆਂ ਨੇ ਸੱਤਾ ਖੋਹ ਲਈ ਹੈ। ਉਨ੍ਹਾਂ ਦੱਸਿਆ ਕਿ ਉਹ ਮਾਰਕੀਟ ਕਮੇਟੀ ਅਧੀਨ ਕਈ ਮੰਡੀਆਂ ਦਾ ਦੌਰਾ ਕਰ ਚੁੱਕੇ ਹਨ ਅਤੇ ਝੋਨੇ ਦੀ ਖਰੀਦ ਸਹੀ ਤਰੀਕੇ ਨਾਲ ਚੱਲ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਖਰੀਦ ਕੀਤੇ ਜਾ ਚੁੱਕੇ ਝੋਨੇ ਦੀ ਅਦਾਇਗੀ ਵੀ ਨਾਲੋਂ ਨਾਲ ਕੀਤੀ ਜਾ ਰਹੀ ਹੈ। ਇਸ ਮੌਕੇ ਸੈਕਟਰੀ ਗੁਰਦੀਪ ਸਿੰਘ ਨੇ ਦੱਸਿਆ ਕਿ ਇਸ ਵਾਰ ਇਸ ਦਾਣਾ ਮੰਡੀ ਸਵੱਦੀ ਕਲਾਂ ਵਿੱਚ ਖਰੀਦ ਪਨਗ੍ਰੇਨ, ਪਨਸਪ ਅਤੇ ਐੱਫ ਸੀ ਆਈ ਦੀ ਹੈ ਅਤੇ ਖਰੀਦ ਦਾ ਕੰਮ ਸੁਚੱਜੇ ਢੰਗ ਨਾਲ ਚੱਲ ਰਿਹਾ ਹੈ। ਇਸ ਮੌਕੇ ਆੜ੍ਹਤੀ ਜਸਪਾਲ ਸਿੰਘ ਲਵਲੀ, ਸੁਰਿੰਦਰ ਭਾਰਦਵਾਜ, ਸਰਬਜੀਤ ਸਿੰਘ, ਸਰਪੰਚ ਜਗਦੀਪ ਸਿੰਘ ਸਵੱਦੀ, ਧਰਮਿੰਦਰ ਕੁਮਾਰ, ਕੁਲਵਿੰਦਰ ਸਿੰਘ ਕਿੰਦਾ, ਜਗਜੀਤ ਸਿੰਘ, ਇੰਸਪੈਕਟਰ ਯਾਦਵਿੰਦਰ ਸਿੰਘ, ਗੁਰਜੰਟ ਸਿੰਘ ਆਦਿ ਹਾਜ਼ਰ ਸਨ।

Advertisement

Advertisement
Advertisement
×