DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਵਿਆਹੁਤਾ ਨੇ ਖ਼ੁਦਕੁਸ਼ੀ ਕੀਤੀ; ਪਤੀ ਗ੍ਰਿਫ਼ਤਾਰ

ਥਾਣਾ ਜਮਾਲਪੁਰ ਦੇ ਇਲਾਕੇ ਜੀ ਟੀ ਬੀ ਨਗਰ ਭਾਮੀਆ ਖ਼ੁਰਦ ਵਿੱਚ ਰਹਿੰਦੀ ਵਿਆਹੁਤਾ ਵੱਲੋਂ ਆਪਣੇ ਪਤੀ ਤੋਂ ਕਥਿਤ ਪ੍ਰੇਸ਼ਾਨ ਹੋ ਕੇ ਖੁਦਕੁਸ਼ੀ ਕੀਤੀ ਗਈ ਹੈ। ਪੁਲੀਸ ਨੇ ਮ੍ਰਿਤਕ ਦੇ ਭਰਾ ਦੇ ਬਿਆਨਾਂ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਉਸ ਦੇ ਪਤੀ...

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ।
Advertisement

ਥਾਣਾ ਜਮਾਲਪੁਰ ਦੇ ਇਲਾਕੇ ਜੀ ਟੀ ਬੀ ਨਗਰ ਭਾਮੀਆ ਖ਼ੁਰਦ ਵਿੱਚ ਰਹਿੰਦੀ ਵਿਆਹੁਤਾ ਵੱਲੋਂ ਆਪਣੇ ਪਤੀ ਤੋਂ ਕਥਿਤ ਪ੍ਰੇਸ਼ਾਨ ਹੋ ਕੇ ਖੁਦਕੁਸ਼ੀ ਕੀਤੀ ਗਈ ਹੈ। ਪੁਲੀਸ ਨੇ ਮ੍ਰਿਤਕ ਦੇ ਭਰਾ ਦੇ ਬਿਆਨਾਂ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਉਸ ਦੇ ਪਤੀ ਖ਼ਿਲਾਫ਼ ਖੁਦਕੁਸ਼ੀ ਲਈ ਉਕਸਾਉਣ ਦਾ ਕੇਸ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਇਸ ਸਬੰਧੀ ਪੁਲੀਸ ਨੂੰ ਦਿੱਤੇ ਆਪਣੇ ਬਿਆਨ ਵਿੱਚ ਮ੍ਰਿਤਕ ਔਰਤ ਹਰਪ੍ਰੀਤ ਕੌਰ ਦੇ ਭਰਾ ਅਜੀਤ ਸਿੰਘ ਵਾਸੀ ਮੁਹੱਲਾ ਨਾਨਕਸਰ ਸ਼ਿਮਲਾਪੁਰੀ ਨੇ ਦੱਸਿਆ ਕਿ 22 ਅਗਸਤ ਦੀ ਰਾਤ ਨੂੰ ਉਸ ਦੇ ਭਤੀਜੇ ਨੇ ਉਸ ਦੀ ਪਤਨੀ ਦੇ ਮੋਬਾਈਲ ਫੋਨ ’ਤੇ ਵੀਡੀਓ ਕਾਲ ਕਰ ਕੇ ਦੱਸਿਆ ਕਿ ਉਸ ਦੀ ਮਾਂ ਹਰਪ੍ਰੀਤ ਕੌਰ ਦੀ ਸਿਹਤ ਬਹੁਤ ਖ਼ਰਾਬ ਹੈ ਅਤੇ ਉਹ ਔਖੇ ਔਖੇ ਸਾਹ ਲੈ ਰਹੀ ਹੈ। ਉਹ ਤੁਰੰਤ ਆਪਣੀ ਭੈਣ ਦੇ ਘਰ ਪਹੁੰਚਿਆ ਅਤੇ ਉਸ ਦਾ ਜੀਜਾ ਅਮਨਦੀਪ ਸਿੰਘ ਆਪਣੇ ਗੁਆਂਢੀ ਨਾਲ ਰਲ ਕੇ ਹਰਪ੍ਰੀਤ ਕੌਰ ਨੂੰ ਸਿਵਲ ਹਸਪਤਾਲ ਲੈ ਗਿਆ ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮ੍ਰਿਤਕ ਔਰਤ ਦੇ ਭਰਾ ਨੇ ਦੋਸ਼ ਲਾਇਆ ਹੈ ਕਿ ਉਸ ਦੀ ਭੈਣ ਨੂੰ ਉਸ ਦੇ ਪਤੀ ਅਮਨਦੀਪ ਸਿੰਘ ਵੱਲੋਂ ਲਗਾਤਾਰ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਇਸ ਤੋਂ ਦੁਖੀ ਹੋ ਕੇ ਹਰਪ੍ਰੀਤ ਕੌਰ ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਥਾਣੇਦਾਰ ਕਰਨ ਪ੍ਰਤਾਪ ਸਿੰਘ ਨੇ ਦੱਸਿਆ ਕਿ ਪੁਲੀਸ ਵੱਲੋਂ ਸ਼ਿਕਾਇਤ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਅਮਨਦੀਪ ਸਿੰਘ ਵਾਸੀ ਜੀ ਟੀ ਬੀ ਨਗਰ ਭਾਮੀਆ ਖ਼ੁਰਦ ਵਿਰੁੱਧ ਖੁਦਕੁਸ਼ੀ ਲਈ ਉਕਸਾਉਣ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਮਨਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

Advertisement

Advertisement
Advertisement
×