DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸ਼ਿਵਾਜੀ ਨਗਰ ’ਚ ਵਿਆਹੁਤਾ ਦੀ ਮੌਤ

ਸ਼ਿਵਾਜੀ ਨਗਰ ਇਲਾਕੇ ਵਿੱਚ ਐਤਵਾਰ ਰਾਤ ਨੂੰ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਇੱਕ ਔਰਤ ਨੇ ਸ਼ੱਕੀ ਹਾਲਾਤ ਵਿੱਚ ਫਾਹਾ ਲੈ ਲਿਆ। ਇਹ ਘਟਨਾ ਉਦੋਂ ਸਾਹਮਣੇ ਆਈ ਜਦੋਂ ਉਸ ਦਾ ਪਤੀ ਕੰਮ ਤੋਂ ਘਰ ਵਾਪਸ ਆਇਆ। ਉਹ ਲਾਸ਼ ਨੂੰ ਲਟਕਦਾ...

  • fb
  • twitter
  • whatsapp
  • whatsapp
Advertisement

ਸ਼ਿਵਾਜੀ ਨਗਰ ਇਲਾਕੇ ਵਿੱਚ ਐਤਵਾਰ ਰਾਤ ਨੂੰ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਇੱਕ ਔਰਤ ਨੇ ਸ਼ੱਕੀ ਹਾਲਾਤ ਵਿੱਚ ਫਾਹਾ ਲੈ ਲਿਆ। ਇਹ ਘਟਨਾ ਉਦੋਂ ਸਾਹਮਣੇ ਆਈ ਜਦੋਂ ਉਸ ਦਾ ਪਤੀ ਕੰਮ ਤੋਂ ਘਰ ਵਾਪਸ ਆਇਆ। ਉਹ ਲਾਸ਼ ਨੂੰ ਲਟਕਦਾ ਦੇਖ ਕੇ ਹੈਰਾਨ ਰਹਿ ਗਿਆ। ਉਸ ਨੇ ਜਦੋਂ ਰੌਲਾ ਪਾਇਆ ਤਾਂ ਆਸ-ਪਾਸ ਦੇ ਲੋਕ ਇਕੱਠੇ ਹੋ ਗਏ। ਸੂਚਨਾ ਮਿਲਣ ਤੋਂ ਬਾਅਦ ਥਾਣਾ ਡਿਵੀਜ਼ਨ 3 ਦੀ ਪੁਲੀਸ ਵੀ ਘਟਨਾ ਸਥਾਨ ’ਤੇ ਪਹੁੰਚ ਗਈ। ਮ੍ਰਿਤਕ ਔਰਤ ਦੀ ਪਛਾਣ ਸ਼ੀਲਾ ਦੇਵੀ (30) ਵਜੋਂ ਹੋਈ ਹੈ। ਸ਼ੀਲਾ ਨੇ ਜਦੋਂ ਫਾਹਾ ਲਗਾਇਆ, ਉਸ ਵੇਲੇ ਉਸ ਦੇ ਬੱਚੇ ਘਰ ਦੇ ਬਾਹਰ ਖੇਡ ਰਹੇ ਸਨ। ਇਸ ਲਈ ਉਸ ਵੱਲੋਂ ਫਾਹਾ ਲੈਣ ਬਾਰੇ ਕਿਸੇ ਨੂੰ ਸਮੇਂ ਸਿਰ ਪਤਾ ਨਹੀਂ ਲੱਗ ਸਕਿਆ। ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਪੁਲੀਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰ ਨੂੰ ਸੌਂਪ ਦਿੱਤੀ ਹੈ।

ਜਾਣਕਾਰੀ ਮੁਤਾਬਕ ਸ਼ੀਲਾ ਦੇਵੀ ਆਪਣੇ ਪਤੀ ਅਤੇ ਭਰਜਾਈ ਨਾਲ ਕਿਰਾਏ ਦੇ ਮਕਾਨ ਵਿੱਚ ਰਹਿੰਦੀ ਹੈ। ਉਹ ਪਿਛਲੇ ਪੰਜ ਸਾਲਾਂ ਤੋਂ ਇਸ ਇਲਾਕੇ ਵਿੱਚ ਰਹਿ ਰਹੇ ਹਨ। ਉਸ ਦੇ ਤਿੰਨ ਬੱਚੇ ਹਨ। ਉਸ ਦਾ ਪਤੀ ਦਿਲਖੁਸ਼ ਫੈਕਟਰੀ ਵਿੱਚ ਕੰਮ ਕਰਦਾ ਹੈ। ਦਿਲਖੁਸ਼ ਅਤੇ ਉਸ ਦਾ ਭਰਾ ਕੰਮ ’ਤੇ ਗਏ ਹੋਏ ਸਨ। ਉਨ੍ਹਾਂ ਦੇ ਬੱਚੇ ਘਰ ਦੇ ਬਾਹਰ ਖੇਡ ਰਹੇ ਸਨ। ਉਸ ਦਾ ਪਤੀ ਜਦੋਂ ਘਰ ਵਾਪਸ ਆਇਆ ਤਾਂ ਉਸ ਨੂੰ ਸ਼ੀਲਾ ਦੇ ਖ਼ੁਦਕੁਸ਼ੀ ਕਰਨ ਬਾਰੇ ਪਤਾ ਲੱਗਿਆ। ਉਸ ਦੇ ਪਤੀ ਨੇ ਰੌਲਾ ਪਾਇਆ ਤਾਂ ਆਂਢ-ਗੁਆਂਢ ਦੇ ਲੋਕ ਇਕੱਠੇ ਹੋ ਗਏ। ਡਿਵੀਜ਼ਨ 3 ਪੁਲੀਸ ਸਟੇਸ਼ਨ ਦੀ ਪੁਲੀਸ ਘਟਨਾ ਸਥਾਨ ’ਤੇ ਪਹੁੰਚੀ। ਪੁਲੀਸ ਨੂੰ ਕਮਰੇ ਵਿੱਚੋਂ ਕੋਈ ਖ਼ੁਦਕੁਸ਼ੀ ਪੱਤਰ ਬਰਾਮਦ ਨਹੀਂ ਹੋਇਆ। ਪੁਲੀਸ ਉਸ ਦੇ ਪਤੀ ਤੋਂ ਪੁੱਛ-ਪੜਤਾਲ ਕਰ ਰਹੀ ਹੈ। ਪੁਲੀਸ ਔਰਤ ਦੇ ਮੋਬਾਈਲ ਫੋਨ ਦੀ ਵੀ ਜਾਂਚ ਕਰ ਰਹੀ ਹੈ। ਐੱਸ ਐੱਚ ਓ ਇੰਸਪੈਕਟਰ ਨਰਦੇਵ ਸਿੰਘ ਨੇ ਦੱਸਿਆ ਕਿ ਮਾਮਲਾ ਸ਼ੱਕੀ ਹੈ। ਜਾਂਚ ਚੱਲ ਰਹੀ ਹੈ।

Advertisement

Advertisement
Advertisement
×