ਵਿਆਹੁਤਾ ਨੇ ਪੱਖੇ ਨਾਲ ਫਾਹਾ ਲਿਆ
ਥਾਣਾ ਕੂਮ ਕਲਾਂ ਦੇ ਅਧੀਨ ਖੇਤਰ ਵਿੱਚ ਨਵ-ਵਿਆਹੁਤਾ ਔਰਤ ਨੇ ਛੱਤ ਵਾਲੇ ਪੱਖੇ ਨਾਲ ਫਾਹਾ ਲੈ ਕੇ ਜਾਨ ਦੇ ਦਿੱਤੀ ਹੈ। ਮ੍ਰਿਤਕਾ ਦੀ ਪਛਾਣ ਪੂਜਾ ਪਤਨੀ ਅਨੀਸ਼ ਵਜੋਂ ਹੋਈ ਹੈ। ਘਟਨਾ ਦਾ ਪਤਾ ਉਸ ਵੇਲੇ ਲੱਗਿਆ ਜਦੋਂ ਉਸ ਦਾ ਪਤੀ...
Advertisement
ਥਾਣਾ ਕੂਮ ਕਲਾਂ ਦੇ ਅਧੀਨ ਖੇਤਰ ਵਿੱਚ ਨਵ-ਵਿਆਹੁਤਾ ਔਰਤ ਨੇ ਛੱਤ ਵਾਲੇ ਪੱਖੇ ਨਾਲ ਫਾਹਾ ਲੈ ਕੇ ਜਾਨ ਦੇ ਦਿੱਤੀ ਹੈ। ਮ੍ਰਿਤਕਾ ਦੀ ਪਛਾਣ ਪੂਜਾ ਪਤਨੀ ਅਨੀਸ਼ ਵਜੋਂ ਹੋਈ ਹੈ। ਘਟਨਾ ਦਾ ਪਤਾ ਉਸ ਵੇਲੇ ਲੱਗਿਆ ਜਦੋਂ ਉਸ ਦਾ ਪਤੀ ਕੰਮ ਤੋਂ ਘਰ ਵਾਪਸ ਪਰਤਿਆ। ਅਨੀਸ਼ ਨੇ ਦੱਸਿਆ ਕਿ ਉਨ੍ਹਾਂ ਦਾ ਵਿਆਹ ਤਿੰਨ ਮਹੀਨੇ ਪਹਿਲਾਂ ਹੋਇਆ ਸੀ ਅਤੇ ਵਿਆਹ ਤੋਂ ਕੁਝ ਸਮੇਂ ਬਾਅਦ ਹੀ ਉਹ ਪਿੰਡ ਤੋਂ ਲੁਧਿਆਣਾ ਆ ਗਏ ਸਨ। ਘਰੇਲੂ ਗੱਲਾਂ ਨੂੰ ਲੈ ਕੇ ਦੋਵਾਂ ਵਿਚਾਲੇ ਕਿਸੇ ਗੱਲ ’ਤੇ ਆਪਸੀ ਬਹਿਸ ਹੋ ਗਈ ਸੀ, ਜਿਸ ਤੋਂ ਬਾਅਦ ਉਹ ਆਪਣੇ ਕੰਮ ’ਤੇ ਚਲਾ ਗਿਆ। ਪਿੱਛੋਂ ਪੂਜਾ ਨੇ ਫਾਹਾ ਲਗਾ ਕੇ ਆਪਣੀ ਜਾਨ ਦੇ ਦਿੱਤੀ। ਜਾਂਚ ਅਧਿਕਾਰੀ ਹਰਦੀਪ ਸਿੰਘ ਨੇ ਦੱਸਿਆ ਕਿ ਲਾਸ਼ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ।
Advertisement
Advertisement
×

