ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿੱਚ ਮੱਸਿਆ ਮੌਕੇ ਸਮਾਗਮ
ਲੁਧਿਆਣਾ: ਗੁਰਦੁਆਰਾ ਸ਼ਹੀਦਾਂ ਫੇਰੂਮਾਨ ਢੋਲੇਵਾਲ ਚੌਕ ਵਿੱਚ ਹਾੜ ਮਹੀਨੇ ਦੀ ਮੱਸਿਆ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਹੋਇਆ ਜਿਸ ਵਿੱਚ ਸੰਗਤ ਨੇ ਵੱਧ ਚੜ੍ਹ ਕੇ ਸ਼ਮੂਲੀਅਤ ਕੀਤੀ। ਅੰਮ੍ਰਿਤ ਵੇਲੇ ਤੋਂ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜੱਥਿਆਂ ਭਾਈ ਗੁਰਦੀਪ ਸਿੰਘ ਜੈਪੁਰ, ਭਾਈ...
Advertisement
ਲੁਧਿਆਣਾ: ਗੁਰਦੁਆਰਾ ਸ਼ਹੀਦਾਂ ਫੇਰੂਮਾਨ ਢੋਲੇਵਾਲ ਚੌਕ ਵਿੱਚ ਹਾੜ ਮਹੀਨੇ ਦੀ ਮੱਸਿਆ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਹੋਇਆ ਜਿਸ ਵਿੱਚ ਸੰਗਤ ਨੇ ਵੱਧ ਚੜ੍ਹ ਕੇ ਸ਼ਮੂਲੀਅਤ ਕੀਤੀ। ਅੰਮ੍ਰਿਤ ਵੇਲੇ ਤੋਂ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜੱਥਿਆਂ ਭਾਈ ਗੁਰਦੀਪ ਸਿੰਘ ਜੈਪੁਰ, ਭਾਈ ਗੁਰਸ਼ਰਨ ਸਿੰਘ, ਭਾਈ ਪਰਮਵੀਰ ਸਿੰਘ, ਭਾਈ ਹਰਪ੍ਰੀਤ ਸਿੰਘ ਖਾਲਸਾ ਅਤੇ ਭਾਈ ਮਨਪ੍ਰੀਤ ਸਿੰਘ ਆਲਮਗੀਰ ਸਾਹਿਬ ਦੇ ਜਥੇ ਵੱਲੋਂ ਗੁਰਬਾਣੀ ਕੀਰਤਨ ਦੀ ਸੇਵਾ ਨਿਭਾਈ ਗਈ। ਮਗਰੋਂ ਮੁੱਖ ਕਥਾ ਵਾਚਕ ਭਾਈ ਮਨਪ੍ਰੀਤ ਸਿੰਘ ਨੇ ਸੰਗਤ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਰਾਗੀ ਜਥਿਆਂ ਨੂੰ ਸਿਰਪਾਓ ਭੇਟ ਕੀਤੇ। ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਸਮਾਗਮ ਦੌਰਾਨ ਤਰਲੋਚਨ ਸਿੰਘ ਬੱਬਰ, ਬਲਜੀਤ ਸਿੰਘ ਦੁਖੀਆ, ਸੁਰਜੀਤ ਸਿੰਘ ਮਠਾੜੂ, ਜਤਿੰਦਰਪਾਲ ਸਿੰਘ ਸਲੂਜਾ, ਸਵਰਨ ਸਿੰਘ ਮਹੌਲੀ, ਇੰਦਰਪ੍ਰੀਤ ਸਿੰਘ ਕਾਕਾ, ਜਸਵੀਰ ਸਿੰਘ ਗੋਗੀਆ ਅਤੇ ਪ੍ਰੀਤਮ ਸਿੰਘ ਮਣਕੂ ਵੀ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ
Advertisement
Advertisement