DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Massive Fire at Rubber Factory: ਰਬੜ ਫੈਕਟਰੀ ’ਚ ਭਿਆਨਕ ਅੱਗ ਲੱਗੀ

ਲੱਖਾਂ ਦਾ ਸਾਮਾਨ ਸਡ਼ਿਆ; ਜਾਨੀ ਨੁਕਸਾਨ ਤੋਂ ਬਚਾਅ

  • fb
  • twitter
  • whatsapp
  • whatsapp
featured-img featured-img
ਅੱਗ ਬੁਝਾਉਂਦੀ ਹੋਈ ਫਾਇਰ। -ਫੋਟੋ: ਮਹਾਜਨ
Advertisement

ਸ਼ਹਿਰ ਦੇ ਈਸਟਮੈਨ ਚੌਕ ’ਚ ਸਥਿਤ ਰਬੜ ਫੈਕਟਰੀ ਵਿੱਚ ਅੱਜ ਸਵੇਰੇ ਭਿਆਨਕ ਅੱਗ ਲੱਗ ਗਈ ਜਿਸ ਨੇ ਭਿਆਨਕ ਰੂਪ ਧਾਰਨ ਕਰ ਲਿਆ। ਇਸ ਹਾਦਸੇ ਵਿੱਚ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਹਾਲਾਂਕਿ ਫੈਕਟਰੀ ਅੰਦਰ ਭਾਰੀ ਮਾਤਰਾ ’ਚ ਪਿਆ ਕੱਚਾ-ਪੱਕਾ ਸਾਮਾਨ ਅਤੇ ਮਸ਼ੀਨਰੀ ਸੜ ਕੇ ਸੁਆਹ ਹੋ ਗਈ।

ਚਸ਼ਮਦੀਦਾਂ ਅਨੁਸਾਰ ਅੱਗ ਲੱਗਣ ਦੀ ਘਟਨਾ ਸਵੇਰੇ ਤੜਕੇ ਕਰੀਬ ਛੇ ਵਜੇ ਵਾਪਰੀ। ਅੱਗ ਐਨੀ ਤੇਜ਼ੀ ਨਾਲ ਫੈਲੀ ਕਿ ਉਸ ਦੀਆਂ ਲਪਟਾਂ ਦੂਰ-ਦੂਰ ਤੱਕ ਦਿਖਾਈ ਦੇ ਰਹੀਆਂ ਸਨ। ਲੋਕਾਂ ਨੇ ਤੁਰੰਤ ਇਸ ਦੀ ਸੂਚਨਾ ਫੈਕਟਰੀ ਪ੍ਰਬੰਧਕਾਂ, ਪੁਲੀਸ ਅਤੇ ਫਾਇਰ ਬ੍ਰਿਗੇਡ ਨੂੰ ਦਿੱਤੀ। ਸੂਚਨਾ ਮਿਲਦਿਆਂ ਹੀ ਪੁਲੀਸ ਪਾਰਟੀ ਮੌਕੇ ’ਤੇ ਪਹੁੰਚੀ ਅਤੇ ਸੁਰੱਖਿਆ ਦੇ ਮੱਦੇਨਜ਼ਰ ਆਲੇ-ਦੁਆਲੇ ਦੇ ਇਲਾਕੇ ਨੂੰ ਘੇਰ ਕੇ ਰਾਹਤ ਕਾਰਜ ਸ਼ੁਰੂ ਕਰਵਾਏ।

Advertisement

ਕੁਝ ਹੀ ਦੇਰ ਵਿੱਚ ਫਾਇਰ ਬ੍ਰਿਗੇਡ ਦੇ ਮੁਲਾਜ਼ਮ ਅੱਗ ਬੁਝਾਊ ਗੱਡੀਆਂ ਸਣੇ ਘਟਨਾ ਸਥਾਨ ’ਤੇ ਪੁੱਜ ਗਏ ਅਤੇ ਅੱਗ ਬੁਝਾਉਣ ਦਾ ਕੰਮ ਜੰਗੀ ਪੱਧਰ ’ਤੇ ਸ਼ੁਰੂ ਕੀਤਾ। ਫਾਇਰ ਬ੍ਰਿਗੇਡ ਦੀਆਂ ਕਰੀਬ 8 ਗੱਡੀਆਂ ਨੇ ਤਿੰਨ ਘੰਟਿਆਂ ਦੀ ਕਰੜੀ ਮਿਹਨਤ ਮਗਰੋਂ ਅੱਗ ’ਤੇ ਕਾਬੂ ਪਾਇਆ। ਹਾਲਾਂਕਿ ਜਦੋਂ ਤੱਕ ਅੱਗ ਪੂਰੀ ਤਰ੍ਹਾਂ ਬੁਝਾਈ ਗਈ, ਓਦੋਂ ਤੱਕ ਫੈਕਟਰੀ ਦਾ ਵੱਡਾ ਮਾਲੀ ਨੁਕਸਾਨ ਹੋ ਚੁੱਕਾ ਸੀ।

Advertisement

ਘਟਨਾ ਦੇ ਕਾਰਨ ਦਾ ਪਤਾ ਨਹੀਂ ਲੱਗਾ: ਏ ਐੱਸ ਆਈ

ਜਾਂਚ ਅਧਿਕਾਰੀ ਏ ਐੱਸ ਆਈ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਅੱਗ ਲੱਗਣ ਦੇ ਅਸਲ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਮੁੱਢਲੀ ਜਾਂਚ ਅਤੇ ਹਾਲਾਤ ਨੂੰ ਦੇਖਦਿਆਂ ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਇਹ ਹਾਦਸਾ ਸ਼ਾਰਟ ਸਰਕਟ ਕਾਰਨ ਵਾਪਰਿਆ ਹੋ ਸਕਦਾ ਹੈ। ਪੁਲੀਸ ਅਤੇ ਫਾਇਰ ਬ੍ਰਿਗੇਡ ਵਿਭਾਗ ਸਾਂਝੇ ਤੌਰ ’ਤੇ ਮਾਮਲੇ ਦੇ ਕਾਰਨਾਂ ਦੀ ਬਰੀਕੀ ਨਾਲ ਪੜਤਾਲ ਕਰ ਰਹੇ ਹਨ।

Advertisement
×