ਪੱਤਰ ਪ੍ਰੇਰਕ
ਪਾਇਲ, 15 ਸਤੰਬਰ
ਗੁਰਦੁਆਰਾ ਤਪੋਬਣ ਢੱਕੀ ਸਾਹਿਬ ਵਿਖੇ ਅਸਥਾਨ ਦੇ ਮੁਖੀ ਸੰਤ ਦਰਸ਼ਨ ਸਿੰਘ ਖ਼ਾਲਸਾ ਦੀ ਦੇਖ-ਰੇਖ ਹੇਠ ਭਾਦੋਂ ਮਹੀਨੇ ਦੀ ਮੱਸਿਆ ਦੇ ਸ਼ੁਭ ਦਿਹਾੜੇ ’ਤੇ ਗੁਰਮਤਿ ਸਮਾਗਮ ਕਰਵਾਏ ਗਏ। ਇਸ ਮੌਕੇ ਅੰਮ੍ਰਿਤ ਸੰਚਾਰ ਕਰਵਾਏ ਗਏ। ਸਮਾਗਮ ਦੀ ਆਰੰਭਤਾ ਤਪੋਬਣ ਢੱਕੀ ਸਾਹਿਬ ਦੇ ਕੀਰਤਨ ਟਕਸਾਲ ਦੇ ਵਿਦਿਆਰਥੀਆਂ ਅਤੇ ਹਜ਼ੂਰੀ ਜਥੇ ਦੇ ਸਿੰਘਾਂ ਨੇ ਕੀਤੀ। ਇਸ ਸਮੇਂ ਵੱਖ ਵੱਖ ਸੰਪਰਦਾਵਾਂ ਦੇ ਸੰਤ ਮਹਾਪੁਰਸ਼ਾਂ ਨੇ ਗੁਰਬਾਣੀ ਕੀਰਤਨ ਦੁਆਰਾ ਹਾਜ਼ਰੀ ਭਰੀ। ਇਸ ਮੌਕੇ ਸੰਤ ਦਰਸ਼ਨ ਸਿੰਘ ਖ਼ਾਲਸਾ ਨੇ ਗੁਰਬਾਣੀ ਦੇ ਇਲਾਹੀ ਕੀਰਤਨ ਵਿਖਿਆਨ ਦੁਆਰਾ ਸੰਗਤਾਂ ਨੂੰ ਸ਼ਬਦ ਗੁਰੂ ਨਾਲ ਜੋੜਿਆ।