ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਮਾਤਾ ਗੰਗਾ ਕਾਲਜ ਦੇ ਵਿਦਿਆਰਥੀਆਂ ਨੇ ਬਣਾਇਆ ਬੇੜਾ

ਕਿਸ਼ਤੀ ਡੇਰਾ ਬਾਬਾ ਨਾਨਕ ਪਹੁੰਚਾਈ
ਹੜ੍ਹ ਪੀੜਤ ਇਲਾਕਿਆਂ ਲਈ ਤਿਆਰ ਕੀਤੀ ਕਿਸ਼ਤੀ ਦਿਖਾਉਂਦੇ ਹੋਏ ਵਿਦਿਆਰਥੀ। -ਫੋਟੋ: ਓਬਰਾਏ
Advertisement

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਕਾਰਜਸ਼ੀਲ ਮਾਤਾ ਗੰਗਾ ਖਾਲਸਾ ਮੰਜੀ ਸਾਹਿਬ ਕੋਟਾਂ ਦੇ ਹੋਣਹਾਰ ਅਤੇ ਮਿਹਨਤੀ ਵਿਦਿਆਰਥੀਆਂ ਨੇ ਲਗਾਤਾਰ ਦਿਨ ਰਾਤ ਇਕ ਕਰਦਿਆਂ ਦੋ ਦਿਨਾਂ ਵਿਚ ਹੜ੍ਹ ਪੀੜਤਾਂ ਲਈ ਰਾਹਤ ਕਾਰਜ ਦੇ ਮੱਦੇਨਜ਼ਰ ਇਕ ਕਿਸ਼ਤੀ ਤਿਆਰ ਕਰਕੇ ਦਿਖਾਈ। ਇਸ ਮੌਕੇ ਪ੍ਰਿੰਸੀਪਲ ਡਾ.ਗਗਨਦੀਪ ਸਿੰਘ ਨੇ ਵਿਦਿਆਰਥੀ ਸੁਖਚੈਨ ਸਿੰਘ, ਪਵਨ ਕੁਮਾਰ, ਗੁਰਵੀਰ ਸਿੰਘ, ਅਮਨਪ੍ਰੀਤ ਸਿੰਘ ਅਤੇ ਉਨ੍ਹਾਂ ਦੀ ਟੀਮ ਵੱਲੋਂ ਕੀਤੇ ਕਾਰਜ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਹੜ੍ਹਾਂ ਵਾਲੇ ਇਲਾਕਿਆਂ ਵਿਚ ਪਹੁੰਚਣ ਲਈ ਵਸੀਲਿਆਂ ਦੀ ਘਾਟ ਨੇ ਵਿਦਿਆਰਥੀਆਂ ਨੂੰ ਇਹ ਕਿਸ਼ਤੀ ਬਣਾਉਣ ਲਈ ਪ੍ਰੇਰਿਆ ਜਿਨ੍ਹਾਂ ਨੇ ਸਮੁੱਚੇ ਪ੍ਰਾਜੈਕਟ ਨੂੰ ਲੱਕੀ ਮਿਸਤਰੀ ਦੀ ਅਗਵਾਈ ਹੇਠ ਸਫ਼ਲਤਾ ਪੂਰਵਕ ਸੰਪੂਰਨ ਕੀਤਾ।

ਵਿਦਿਆਰਥੀਆਂ ਨੇ ਪੰਜਾਬ ਅਤੇ ਪੰਜਾਬੀਆਂ ਲਈ ਗੁਰੂ ਸਾਹਿਬ ਅੱਗੇ ਅਰਦਾਸ ਕਰਦਿਆਂ ਇਸ ਔਖੀ ਘੜੀ ਵਿਚ ਤਨੋ ਮਨੋ ਸੇਵਾ ਕਰਨ ਦਾ ਅਹਿਮ ਲਿਆ। ਨਾਜ਼ੁਕ ਹਾਲਾਤ ਦੇ ਮੱਦੇਨਜ਼ਰ ਕੱਲ੍ਹ ਰਾਤ ਹੀ ਇਸ ਕਿਸ਼ਤੀ ਨੂੰ ਡੇਰਾ ਬਾਬਾ ਨਾਨਕ ਇਲਾਕੇ ਵਿਚ ਸੇਵਾ ਲਈ ਪਹੁੰਚਦਾ ਕੀਤਾ ਗਿਆ। ਪ੍ਰਿੰਸੀਪਲ ਅਤੇ ਕਾਲਜ ਸਟਾਫ਼ ਨੇ ਵਿਦਿਆਰਥੀਆਂ ਦੀ ਸਿਦਕ ਅਤੇ ਜੀਅ ਜਾਨ ਨਾਲ ਕੀਤੇ ਉਪਰਾਲੇ ਦੀ ਸਰਾਹਨਾ ਕੀਤੀ।

Advertisement

Advertisement
Show comments