DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Mavan Dhiyan Satkar Yojana: ਅੱਜ ਪੂਰੇ ਦੇਸ਼ ਲਈ ਵੱਡਾ ਦਿਨ ਹੈ: ਸਿਸੋਦੀਆ

ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਨੇ ਸਨਾਤਨ ਭਵਨ ਦੇ ਨਿਰਮਾਣ ਦੀ ਸ਼ੁਰੂਆਤ ਕਰਵਾੲੀ

  • fb
  • twitter
  • whatsapp
  • whatsapp
featured-img featured-img
ਭੂਮੀ ਪੂਜਨ ਮੌਕੇ ਪੰਜਾਬ ਦੇ ‘ਆਪ’ ਇੰਚਾਰਜ ਮਨੀਸ਼ ਸਿਸੋਦੀਆ, ਕੈਬਨਿਟ ਮੰਤਰੀ ਅਮਨ ਅਰੋੜਾ, ਹਰਦੀਪ ਸਿੰਘ ਮੁੰਡੀਆਂ ਅਤੇ ਹੋਰ।
Advertisement

ਪੰਜਾਬ ਦੀ ‘ਆਪ’ ਸਰਕਾਰ ਵੱਲੋਂ ਅੱਜ ‘ਮਾਵਾਂ ਧੀਆਂ ਸਤਿਕਾਰ ਯੋਜਨਾ ਦੀ ਸ਼ੁਰੂਆਤ’ ਕਰ ਦਿੱਤੀ ਗਈ ਹੈ। ਅੱਜ ਦਾ ਦਿਨ ਪੰਜਾਬ ਲਈ ਹੀ ਨਹੀਂ ਸਗੋਂ ਪੂਰੇ ਦੇਸ਼ ਲਈ ਵੱਡਾ ਦਿਨ ਹੈ। ਇਹ ਪ੍ਰਗਟਾਵਾ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਅੱਜ ਇੱਥੇ ਕੀਤਾ। ਇਸ ਮੌਕੇ ਉਹ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ, ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨਾਲ ਛਾਉਣੀ ਮੁਹੱਲਾ ਵਿੱਚ ਸਨਾਤਨ ਭਵਨ ਦੇ ਭੂਮੀ ਪੂਜਨ ਸਮਾਗਮ ਵਿੱਚ ਪਹੁੰਚੇ ਹੋਏ ਸਨ। ਇਸ ਪ੍ਰਾਜੈਕਟ ’ਤੇ 1.30 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਇਸ ਮੌਕੇ ਉਨ੍ਹਾਂ ਨਾਲ ਹਲਕਾ ਵਿਧਾਇਕ ਚੌਧਰੀ ਮਦਨ ਲਾਲ ਬੱਗਾ, ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਨਗਰ ਨਿਗਮ ਦੇ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ, ਨਗਰ ਨਿਗਮ ਦੇ ਕਮਿਸ਼ਨਰ ਓਜਸਵੀ ਅਲੰਕਾਰ ਵੀ ਮੌਜੂਦ ਸਨ। ਸ੍ਰੀ ਸਿਸੋਦੀਆ ਨੇ ਕਿਹਾ ਕਿ ਅੱਜ ਪੰਜਾਬ ਲਈ ਬਹੁਤ ਵੱਡਾ ਦਿਨ ਹੈ ਕਿ ਮਾਵਾਂ ਧੀਆਂ ਸਤਿਕਾਰ ਯੋਜਨਾ ਦੀ ਸ਼ੁਰੂਆਤ ਹੋ ਗਈ ਹੈ। ਇਸ ਯੋਜਨਾ ਤਹਿਤ ਹਰ ਯੋਗ ਲਾਭਪਾਤਰੀ ਔਰਤ ਨੂੰ 1,000 ਰੁਪਏ ਪ੍ਰਤੀ ਮਹੀਨਾ, ਜਦੋਂ ਕਿ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਸਤਿਕਾਰ ਰਾਸ਼ੀ ਮਿਲੇਗੀ। ਇਸ ਮੌਕੇ ਸ੍ਰੀ ਅਰੋੜਾ ਨੇ ਕਿਹਾ ਕਿ ਸਨਾਤਨ ਭਵਨ ਦਾ ਕੁੱਲ ਖੇਤਰਫਲ ਕਰੀਬ 10500 ਸਕੁਏਅਰ ਫੁੱਟ ਹੈ ਅਤੇ ਇਸ ਵਿੱਚੋਂ ਕਰੀਬ 6600 ਸਕੁਏਅਰ ਫੁੱਟ ਰਕਬੇ ਵਿੱਚ ਸਨਾਤਨ ਭਵਨ ਦੀ ਉਸਾਰੀ ਕੀਤੀ ਜਾਵੇਗੀ। ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਬਿਨਾਂ ਕਿਸੇ ਭੇਦਭਾਵ ਦੇ ਹਰ ਖੇਤਰ ਵਿੱਚ ਵਿਕਾਸ ਕਰਵਾ ਰਹੀ ਹੈ। ਵਿਧਾਇਕ ਬੱਗਾ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਮਾਨ ਦਾ ਧੰਨਵਾਦ ਕੀਤਾ।

Advertisement
Advertisement
×