ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਮੇਅਰ ਤੇ ਨਿਗਮ ਕਮਿਸ਼ਨਰ ਵੱਲੋਂ ਚਾਰੋਂ ਜ਼ੋਨਾਂ ਦਾ ਜਾਇਜ਼ਾ

ਸ਼ਹਿਰ ਭਰ ਵਿੱਚ ਸਫ਼ਾਈ ਤੇ ਸੀਵਰਮੈਨਾਂ ਦੇ ਕੰਮਾਂ ਦੇ ਸੁਧਾਰ ਕਰਨ ਦੇ ਉਦੇਸ਼ ਨਾਲ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ, ਡਿਪਟੀ ਮੇਅਰ ਪ੍ਰਿੰਸ ਜੌਹਰ ਅਤੇ ਨਗਰ ਨਿਗਮ ਕਮਿਸ਼ਨਰ ਅਦਿੱਤਿਆ ਡੇਚਲਵਾਲ ਨੇ ਮੰਗਲਵਾਰ ਨੂੰ ਨਗਰ ਨਿਗਮ ਦੇ ਚਾਰੋਂ...
Advertisement
ਸ਼ਹਿਰ ਭਰ ਵਿੱਚ ਸਫ਼ਾਈ ਤੇ ਸੀਵਰਮੈਨਾਂ ਦੇ ਕੰਮਾਂ ਦੇ ਸੁਧਾਰ ਕਰਨ ਦੇ ਉਦੇਸ਼ ਨਾਲ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ, ਡਿਪਟੀ ਮੇਅਰ ਪ੍ਰਿੰਸ ਜੌਹਰ ਅਤੇ ਨਗਰ ਨਿਗਮ ਕਮਿਸ਼ਨਰ ਅਦਿੱਤਿਆ ਡੇਚਲਵਾਲ ਨੇ ਮੰਗਲਵਾਰ ਨੂੰ ਨਗਰ ਨਿਗਮ ਦੇ ਚਾਰੋਂ ਜ਼ੋਨਾਂ ਵਿੱਚ ਸੀਵਰਮੈਨਾਂ ਦੀ ਹਾਜ਼ਰੀ ਦੀ ਜਾਂਚ ਕੀਤੀ।

ਸ਼ਹਿਰ ਦੇ ਸਾਰੇ 95 ਵਾਰਡਾਂ ਨੂੰ ਕਵਰ ਕਰਦੇ ਹੋਏ ਜ਼ੋਨਲ ਪੱਧਰ ’ਤੇ ਸੀਵਰਮੈਨਾਂ ਦੀ ਹਾਜ਼ਰੀ ਦੀ ਜਾਂਚ ਕੀਤੀ ਗਈ। ਸਫਾਈ ਸੇਵਕਾਂ ਦੀ ਹਾਜ਼ਰੀ ਦੀ ਜਾਂਚ ਕਰਨ ਦੀ ਮੁਹਿੰਮ ਮਾਤਾ ਰਾਣੀ ਚੌਕ ਨੇੜੇ ਜ਼ੋਨ ਏ ਦਫ਼ਤਰ ਤੋਂ ਸ਼ੁਰੂ ਹੋਈ, ਜਿਸ ਤੋਂ ਬਾਅਦ ਬਾਕੀ ਤਿੰਨ ਜ਼ੋਨਾਂ ਵਿੱਚ ਵੀ ਹਾਜ਼ਰੀ ਦੀ ਜਾਂਚ ਕੀਤੀ ਗਈ।

Advertisement

ਹਾਜ਼ਰੀ ਲੈਂਦੇ ਸਮੇਂ ਸੀਵਰਮੈਨਾਂ ਦੇ ਆਈਡੀ ਕਾਰਡ, ਆਧਾਰ ਕਾਰਡ ਆਦਿ ਦੀ ਵੀ ਜਾਂਚ ਕੀਤੀ ਗਈ। ਇਸ ਤੋਂ ਇਲਾਵਾ ਸਬੰਧਤ ਅਧਿਕਾਰੀਆਂ ਨੂੰ ਨਿਰੀਖਣ ਦੌਰਾਨ ਗੈਰਹਾਜ਼ਰ ਪਾਏ ਗਏ ਕਰਮਚਾਰੀਆਂ ਵਿਰੁੱਧ ਸਖ਼ਤ ਵਿਭਾਗੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ। ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਕਿਹਾ ਕਿ ਇਸਦਾ ਮੁੱਖ ਉਦੇਸ਼ ਜ਼ਮੀਨੀ ਪੱਧਰ ’ਤੇ ਸਥਿਤੀ ਦਾ ਜਾਇਜ਼ਾ ਲੈਣਾ ਅਤੇ ਕੁਸ਼ਲਤਾ ਵਿੱਚ ਸੁਧਾਰ ਕਰਨਾ ਸੀ। ਨਿਰੀਖਣ ਦੌਰਾਨ ਕੁਝ ਕਰਮਚਾਰੀ ਗੈਰਹਾਜ਼ਰ ਪਾਏ ਗਏ। ਸਬੰਧਤ ਅਧਿਕਾਰੀਆਂ ਨੂੰ ਇੱਕ ਸੂਚੀ ਤਿਆਰ ਕਰਨ ਅਤੇ ਉਨ੍ਹਾਂ ਕਰਮਚਾਰੀਆਂ ਵਿਰੁੱਧ ਸਖ਼ਤ ਵਿਭਾਗੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਮੇਅਰ ਨੇ ਕਿਹਾ ਕਿ ਨਗਰ ਨਿਗਮ ਦੇ ਸਬੰਧਤ ਅਧਿਕਾਰੀਆਂ ਨੂੰ ਰੋਜ਼ਾਨਾ ਆਧਾਰ ’ਤੇ ਕਰਮਚਾਰੀਆਂ ਦੀ ਹਾਜ਼ਰੀ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ ਗਏ ਹਨ। ਇਹ ਯਕੀਨੀ ਬਣਾਇਆ ਜਾਵੇ ਕਿ ਵਾਰਡ ਪੱਧਰ ’ਤੇ ਕੰਮ ਪ੍ਰਭਾਵਿਤ ਨਾ ਹੋਵੇ ਅਤੇ ਆਉਣ ਵਾਲੇ ਦਿਨਾਂ ਵਿੱਚ ਵੀ ਅਚਾਨਕ ਨਿਰੀਖਣ ਕੀਤੇ ਜਾਣਗੇ।

ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ, ਡਿਪਟੀ ਮੇਅਰ ਪ੍ਰਿੰਸ ਜੌਹਰ ਨੇ ਕਿਹਾ ਕਿ ਸੂਬਾ ਸਰਕਾਰ ਟਿਕਾਊ ਵਿਕਾਸ ਲਈ ਵਚਨਬੱਧ ਹੈ।

 

 

Advertisement
Show comments