DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਮੇਅਰ ਨੇ ਪੁੱਟੀਆਂ ਸੜਕਾਂ ਦੀ ਮੁੜ ਉਸਾਰੀ ਦੇ ਨਿਰਦੇਸ਼ ਦਿੱਤੇ

ਵਿਸ਼ਵ ਬੈਂਕ ਦੇ ਪ੍ਰਾਜੈਕਟ ਤਹਿਤ ਪਾਣੀ ਦੀਆਂ ਪਾਈਪਾਂ ਵਿਛਾਉਣ ਲਈ ਪੁੱਟੀਆਂ ਗਈਆਂ ਸਨ ਸੜਕਾਂ

  • fb
  • twitter
  • whatsapp
  • whatsapp
featured-img featured-img
ਮੀਟਿੰਗ ਦੌਰਾਨ ਮੇਅਰ ਇੰਦਰਜੀਤ ਕੌਰ ਅਤੇ ਹੋਰ ਅਧਿਕਾਰੀ। -ਫੋਟੋ: ਇੰਦਰਜੀਤ ਵਰਮਾ
Advertisement

ਨਹਿਰ ਜਲ ਸਪਲਾਈ ਪ੍ਰਾਜੈਕਟ ਤਹਿਤ ਪਾਣੀ ਦੀਆਂ ਲਾਈਨਾਂ ਵਿਛਾਉਣ ਲਈ ਪੁੱਟੀਆਂ ਗਈਆਂ ਸੜਕਾਂ ਦੀ ਮੁੜ ਉਸਾਰੀ ਦੇ ਮਾਮਲੇ ਵਿੱਚ ਸਖ਼ਤੀ ਵਰਤਦਿਆਂ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਸਬੰਧਤ ਅਧਿਕਾਰੀਆਂ ਨੂੰ ਸੜਕਾਂ ਦੀ ਜਲਦੀ ਤੋਂ ਜਲਦੀ ਮੁੜ-ਉਸਾਰੀ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਨਿਵਾਸੀਆਂ ਨੂੰ ਰਾਹਤ ਦਿੱਤੀ ਜਾ ਸਕੇ।

ਅੱਜ ਇੱਥੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਮੇਅਰ ਇੰਦਰਜੀਤ ਕੌਰ ਨੇ ਹਦਾਇਤ ਕੀਤੀ ਕਿ ਉਹ ਰੋਜ਼ਾਨਾ ਇਲਾਕੇ ਦਾ ਦੌਰਾ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਪੁੱਟੀਆਂ ਗਈਆਂ ਸੜਕਾਂ ਦੀ ਮੁੜ ਉਸਾਰੀ ਜਲਦੀ ਤੋਂ ਜਲਦੀ ਕੀਤੀ ਜਾਵੇ। ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸੜਕਾਂ ਦੀ ਮੁੜ ਉਸਾਰੀ ਜਲਦ ਕਰਵਾਉਣ ਤਾਂ ਜੋ ਨਿਵਾਸੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

Advertisement

ਮੇਅਰ ਦੇ ਨਿਰਦੇਸ਼ਾਂ ’ਤੇ ਅਮਲ ਕਰਦਿਆਂ ਸੜਕਾਂ ਦੀ ਮੁੜ ਉਸਾਰੀ ਦਾ ਕੰਮ ਤੇਜ਼ ਕਰ ਦਿੱਤਾ ਗਿਆ ਹੈ ਜਿਸ ਤਹਿਤ ਰਿਸ਼ੀ ਨਗਰ, ਸਰਾਭਾ ਨਗਰ, ਕਿਚਲੂ ਨਗਰ, ਮਾਡਲ ਟਾਊਨ ਐਕਸਟੈਂਸ਼ਨ ਸਮੇਤ ਹੋਰ ਇਲਾਕਿਆਂ ਵਿੱਚ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। ਮੇਅਰ ਇੰਦਰਜੀਤ ਕੌਰ ਨੇ ਦੱਸਿਆ ਕਿ ਇਹ ਸੜਕਾਂ ਵਰਲਡ ਬੈਂਕ ਦੀ ਵਿੱਤੀ ਸਹਾਇਤਾ ਵਾਲੇ ਨਹਿਰ ਜਲ ਸਪਲਾਈ ਪ੍ਰਾਜੈਕਟ ਤਹਿਤ ਪੁੱਟੀਆਂ ਗਈਆਂ ਸਨ ਅਤੇ ਇਨ੍ਹਾਂ ਦੀ ਮੁੜ ਉਸਾਰੀ ਲਈ ਵਰਤੀ ਜਾ ਰਹੀ ਢਿੱਲ-ਮੱਠ ਕਾਰਨ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ।

Advertisement

ਉਨ੍ਹਾਂ ਅਧਿਕਾਰੀਆਂ ਨੂੰ ਪ੍ਰਾਜੈਕਟ ਅਧੀਨ ਚੱਲ ਰਹੇ ਹੋਰ ਕੰਮਾਂ, ਜਿਵੇਂ ਪਾਣੀ ਦੀਆਂ ਟੈਂਕੀਆਂ (ਓਵਰਹੈੱਡ ਵਾਟਰ ਰਿਜ਼ਰਵਾਇਰਾਂ) ਦੀ ਉਸਾਰੀ ਆਦਿ ਵਿੱਚ ਵੀ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ। ਮੀਟਿੰਗ ਦੌਰਾਨ ਅਧਿਕਾਰੀਆਂ ਨੇ ਭਰੋਸਾ ਦਿੱਤਾ ਕਿ ਉਹ ਕੰਮ ਵਿੱਚ ਤੇਜ਼ੀ ਲਿਆ ਕੇ ਸੜਕਾਂ ਦੀ ਮੁੜ ਉਸਾਰੀ ਮਿੱਥੇ ਸਮੇਂ ਦੇ ਅੰਦਰ ਅੰਦਰ ਕਰਨਗੇ।

Advertisement
×