ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਮੇਅਰ ਵੱਲੋਂ ਡੀ.ਸੀ.ਪੀ ਟਰੈਫਿਕ ਤੇ ਨਿਗਮ ਦੇ ਸੰਯੁਕਤ ਕਮਿਸ਼ਨਰ ਨਾਲ ਮੀਟਿੰਗ

ਸੜਕਾਂ ’ਤੇ ਭੀੜ-ਭੜੱਕਾ ਘਟਾਉਣ ਲਈ ਪੀਲੀਆਂ ਲਾਈਨਾਂ ਤੇ ਨੋ ਟੌਲਰੈਂਸ ਜ਼ੋਨ ਬਾਰੇ ਚਰਚਾ
Advertisement

ਸ਼ਹਿਰ ਦੀਆਂ ਸੜਕਾਂ ’ਤੇ ਭੀੜ-ਭੜੱਕਾ ਘਟਾਉਣ ਲਈ ਅੱਜ ਮੇਅਰ ਇੰਦਰਜੀਤ ਕੌਰ ਨੇ ਰੋਜ਼ ਗਾਰਡਨ ਨੇੜੇ ਮੇਅਰ ਦੇ ਕੈਂਪ ਦਫ਼ਤਰ ਵਿੱਚ ਸੀਨੀਅਰ ਟਰੈਫਿਕ ਪੁਲੀਸ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਡਿਪਟੀ ਕਮਿਸ਼ਨਰ ਆਫ਼ ਪੁਲੀਸ (ਡੀ.ਸੀ.ਪੀ- ਕਾਨੂੰਨ ਅਤੇ ਵਿਵਸਥਾ, ਟਰੈਫਿਕ) ਪਰਮਿੰਦਰ ਸਿੰਘ ਭੰਡਾਲ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਵਿਨੀਤ ਕੁਮਾਰ, ਏ.ਡੀ.ਸੀ.ਪੀ ਟਰੈਫਿਕ ਗੁਰਪ੍ਰੀਤ ਪੁਰੇਵਾਲ, ਨਗਰ ਨਿਗਮ ਦੇ ਸਹਾਇਕ ਕਮਿਸ਼ਨਰ ਗੁਰਪਾਲ ਸਿੰਘ ਅਤੇ ਨਗਰ ਨਿਗਮ ਦੇ ਚਾਰੇ ਜ਼ੋਨਾਂ ਦੇ ਤਹਿਬਾਜ਼ਾਰੀ ਸੁਪਰਡੈਂਟ ਮੀਟਿੰਗ ਵਿੱਚ ਮੌਜੂਦ ਸਨ।

ਮੀਟਿੰਗ ਦੌਰਾਨ ਸੜਕਾਂ ’ਤੇ ਰੇਹੜੀ-ਫੜ੍ਹੀ ਵਾਲਿਆਂ ਲਈ ਪੀਲੀਆਂ ਲਾਈਨਾਂ ਦੀ ਨਿਸ਼ਾਨਦੇਹੀ ਅਤੇ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਜਿੱਥੇ ਵੀ ਲੋੜ ਹੋਵੇ, ਨੋ ਟੌਲਰੈਂਸ ਜ਼ੋਨ ਸਥਾਪਤ ਕਰਨ ਸਮੇਤ ਵੱਖ-ਵੱਖ ਪਹਿਲੂਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਸ਼ਹਿਰ ਦੀਆਂ ਸੜਕਾਂ ’ਤੇ ਭੀੜ-ਭੜੱਕਾ ਘਟਾਉਣ ਲਈ ਕਈ ਹੋਰ ਢੁਕਵੀਆਂ ਪਹਿਲਕਦਮੀਆਂ ਵੀ ਕੀਤੀਆਂ ਜਾਣਗੀਆਂ। ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਕਿਹਾ ਕਿ ਰੇਹੜੀ-ਫੜ੍ਹੀ ਵਾਲਿਆਂ ਨੂੰ ਪੀਲੀਆਂ ਲਾਈਨਾਂ ਦੇ ਅੰਦਰ ਰਹਿਣ ਦੀ ਸਲਾਹ ਦਿੱਤੀ ਜਾਂਦੀ ਹੈ। ਉਹ ਰੇਹੜੀ-ਫੜ੍ਹੀ ਵਾਲਿਆਂ ਦੇ ਵਿਰੁੱਧ ਨਹੀਂ ਹਨ ਅਤੇ ਨਾ ਹੀ ਉਨ੍ਹਾਂ ਵਿਰੁੱਧ ਕੋਈ ਕਾਰਵਾਈ ਕਰਨਾ ਚਾਹੁੰਦੇ ਹਨ। ਪਰ ਰੇਹੜੀ-ਫੜ੍ਹੀ ਵਾਲਿਆਂ ਨੂੰ ਸੁਚਾਰੂ ਆਵਾਜਾਈ ਵਿੱਚ ਰੁਕਾਵਟ ਨਹੀਂ ਬਣਨਾ ਚਾਹੀਦਾ। ਰੇਹੜੀ-ਫੜ੍ਹੀ ਵਾਲਿਆਂ ਵਿੱਚ ਜਾਗਰੂਕਤਾ ਫੈਲਾਉਣ ਲਈ ਮੁਹਿੰਮਾਂ ਵੀ ਚਲਾਈਆਂ ਜਾਣਗੀਆਂ। ਮੇਅਰ ਇੰਦਰਜੀਤ ਕੌਰ ਨੇ ਕਿਹਾ ਕਿ ਉਹ ਸ਼ਹਿਰ ਭਰ ਵਿੱਚ ਟਿਕਾਊ ਵਿਕਾਸ ਨੂੰ ਯਕੀਨੀ ਬਣਾਉਣ ਲਈ ਕੰਮ ਕਰ ਰਹੇ ਹਨ। ਸ਼ਹਿਰ ਦੀਆਂ ਸੜਕਾਂ ’ਤੇ ਆਵਾਜਾਈ ਅਤੇ ਭੀੜ-ਭੜੱਕਾ ਮੁੱਖ ਮੁੱਦਿਆਂ ਵਿੱਚੋਂ ਇੱਕ ਹੈ ਅਤੇ ਸ਼ਹਿਰ ਦੀਆਂ ਸੜਕਾਂ ਤੋਂ ਭੀੜ-ਭੜੱਕਾ ਘੱਟ ਕਰਨ ਲਈ ਹਰ ਕਦਮ ਚੁੱਕਿਆ ਜਾ ਰਿਹਾ ਹੈ।

Advertisement

Advertisement
Show comments