DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

M C Development Works Scam: ਬਿਨਾਂ ਕੰਮ ਕੀਤੇ ਸਰਟੀਫਿਕੇਟ ਜਾਰੀ ਕਰਨ ’ਤੇ ਹੰਗਾਮਾ

ਡਿਪਟੀ ਮੇਅਰ ਤੇ ਕੌਂਸਲਰ ਨੇ ਨਗਰ ਨਿਗਮ ਅਧਿਕਾਰੀਆਂ ’ਤੇ ਚੁੱਕੇ ਸਵਾਲ

  • fb
  • twitter
  • whatsapp
  • whatsapp
featured-img featured-img
ਡਿਪਟੀ ਮੇਅਰ ਪ੍ਰਿੰਸ ਜੌਹਰ
Advertisement

ਵਿਕਾਸ ਕਾਰਜਾਂ ਵਿੱਚ ਨਗਰ ਨਿਗਮ ਮੁਲਾਜ਼ਮਾਂ ਵੱਲੋਂ ਕੀਤੀਆਂ ਜਾ ਰਹੀਆਂ ਘਪਲੇਬਾਜ਼ੀਆਂ ’ਤੇ ਸੱਤਾਧਾਰੀ ਧਿਰ ਦੇ ਡਿਪਟੀ ਮੇਅਰ ਅਤੇ ਕੌਂਸਲਰ ਨੇ ਨਿਗਮ ਪ੍ਰਸ਼ਾਸਨ ਨੂੰ ਘੇਰਿਆ। ਡਿਪਟੀ ਮੇਅਰ ਪ੍ਰਿੰਸ ਜੌਹਰ ਤੇ ਕੌਂਸਲਰ ਨਿਧੀ ਗੁਪਤਾ ਨੇ ਨਿਗਮ ਕਮਿਸ਼ਨਰ ਨੂੰ ਸ਼ਿਕਾਇਤਾਂ ਦੇ ਕੇ ਦੋਸ਼ ਲਾਇਆ ਹੈ ਕਿ ਕਈ ਵਿਕਾਸ ਕਾਰਜ ਸ਼ੁਰੂ ਹੋਣ ਤੋਂ ਪਹਿਲਾਂ ਹੀ ਠੇਕੇਦਾਰਾਂ ਨੂੰ ਕੰਮ ਪੂਰਾ ਹੋਣ ਦੇ ‘ਪ੍ਰੋਗਰੈਸ ਸਰਟੀਫ਼ਿਕੇਟ’ ਜਾਰੀ ਕਰਨ ਦਾ ਘੁਟਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੋਸ਼ੀ ਅਧਿਕਾਰੀਆਂ ਅਤੇ ਠੇਕੇਦਾਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਪ੍ਰਿੰਸ ਜੌਹਰ ਨੇ ਕਮਿਸ਼ਨਰ ਨੂੰ ਸ਼ਿਕਾਇਤ ਦਿੱਤੀ ਕਿ ਜ਼ੋਨ-ਸੀ ਅਧੀਨ ਆਉਂਦੇ ਉਨ੍ਹਾਂ ਦੇ ਵਾਰਡ ਨੰਬਰ 40 ਦੇ ਮੁਹੱਲਾ ਸ਼ਿਮਲਾਪੁਰੀ ਵਿੱਚ ਆਰ ਐੱਮ ਸੀ ਪਾਉਣ ਦੇ ਕੰਮ ਲਈ ਠੇਕੇਦਾਰ ਨੂੰ 5 ਫ਼ੀਸਦੀ ਕੰਮ ਪੂਰਾ ਹੋਣ ਦਾ ਸਰਟੀਫ਼ਿਕੇਟ ਜਾਰੀ ਕਰ ਦਿੱਤਾ ਗਿਆ, ਜਦਕਿ ਮੌਕੇ ’ਤੇ ਅੱਜ ਤੱਕ ਕੰਮ ਸ਼ੁਰੂ ਹੀ ਨਹੀਂ ਹੋਇਆ। ਉਨ੍ਹਾਂ ਮੰਗ ਕੀਤੀ ਕਿ ਗੈਰ-ਕਾਨੂੰਨੀ ਢੰਗ ਨਾਲ ਸਰਟੀਫ਼ਿਕੇਟ ਜਾਰੀ ਕਰਨ ਵਾਲੇ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕੀਤੀ ਜਾਵੇ।

Advertisement

ਵਾਰਡ ਨੰਬਰ 19 ਦੀ ਕੌਂਸਲਰ ਨਿਧੀ ਗੁਪਤਾ ਨੇ ਬੀ ਐਂਡ ਆਰ ਸ਼ਾਖਾ ਦੇ ਐੱਸ ਈ ਨੂੰ ਸ਼ਿਕਾਇਤ ਭੇਜ ਕੇ ਦੱਸਿਆ ਕਿ ਜੀ ਆਰ ਡੀ ਕਲੋਨੀ ਨੇੜੇ ਟਾਈਲਾਂ ਲਗਾਉਣ ਦਾ ਕੰਮ ਹਾਲੇ ਸ਼ੁਰੂ ਵੀ ਨਹੀਂ ਹੋਇਆ, ਪਰ ਸਰਕਾਰੀ ਰਿਕਾਰਡ ਵਿੱਚ 25 ਫ਼ੀਸਦੀ ਕੰਮ ਪੂਰਾ ਹੋਣ ਦਾ ਸਰਟੀਫ਼ਿਕੇਟ ਜਾਰੀ ਕਰ ਦਿੱਤਾ ਗਿਆ। ਉਨ੍ਹਾਂ ਖ਼ਦਸ਼ਾ ਪ੍ਰਗਟ ਕਰਦਿਆਂ ਕਿਹਾ ਕਿ ਇਸ ਨਾਲ ਸਰਕਾਰੀ ਫੰਡਾਂ ਦੀ ਖ਼ੁਰਦ-ਬੁਰਦ ਅਤੇ ਫ਼ਰਜ਼ੀ ਮੇਜਰਮੈਂਟ ਬੁੱਕ ਤਿਆਰ ਕਰਨ ਦੀ ਸਾਜ਼ਿਸ਼ ਕੀਤੀ ਜਾ ਰਹੀ ਹੈ। ਕਮਿਸ਼ਨਰ ਨੂੰ ਦਿੱਤੀਆਂ ਸ਼ਿਕਾਇਤਾਂ ਅਨੁਸਾਰ ਇਸ ਤੋਂ ਪਹਿਲਾਂ 19 ਜੂਨ ਨੂੰ ਵੀ ਟੈਂਡਰ ਨੰਬਰ 3 ਅਤੇ 17 ਸਬੰਧੀ ਸ਼ਿਕਾਇਤ ਦਿੱਤੀ ਗਈ ਸੀ। ਸ਼ਿਕਾਇਤਕਰਤਾ ਅਜੇ ਜਿੰਦਲ ਅਨੁਸਾਰ ਸਬੰਧਤ ਕਾਰਜਕਾਰੀ ਇੰਜਨੀਅਰ ਨੇ ਮੌਕੇ ਦਾ ਨਿਰੀਖਣ ਕੀਤੇ ਬਿਨਾਂ ਹੀ ਕੰਮ ਸ਼ੁਰੂ ਹੋਣ ਦੇ ਸਰਟੀਫ਼ਿਕੇਟ ਜਾਰੀ ਕਰ ਦਿੱਤੇ ਸਨ। ਦੋ ਮਹੀਨੇ ਬੀਤਣ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਹੋਈ, ਸਗੋਂ ਜਿਨ੍ਹਾਂ ਅਧਿਕਾਰੀਆਂ ’ਤੇ ਗਲਤ ਸਰਟੀਫ਼ਿਕੇਟ ਦੇਣ ਦੇ ਦੋਸ਼ ਹਨ, ਉਨ੍ਹਾਂ ਤੋਂ ਹੀ ਦੁਬਾਰਾ ਵੈਰੀਫ਼ਕੇਸ਼ਨ ਕਰਵਾਈ ਜਾ ਰਹੀ ਹੈ, ਜੋ ਨਿਯਮਾਂ ਦੇ ਉਲਟ ਹੈ। ਡਿਪਟੀ ਮੇਅਰ ਤੇ ਕੌਂਸਲਰ ਨੇ ਮੰਗ ਕੀਤੀ ਕਿ ਨਿਗਮ ਕਮਿਸ਼ਨਰ ਨੂੰ ਸਾਰੇ ਦਸਤਾਵੇਜ਼ ਦਿੱਤੇ ਗਏ ਹਨ ਤੇ ਇਸ ਮਾਮਲੇ ਵਿੱਚ ਜਾਂਚ ਕਰ ਕੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਵਿਭਾਗੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਨਾਲ ਹੀ ਠੇਕੇਦਾਰ ਨੂੰ ਬਲੈਕ ਲਿਸਟ ਕੀਤਾ ਜਾਵੇ, ਜੋ ਕਿ ਸਿੱਧੇ ਤੌਰ ’ਤੇ ਨਿਗਮ ਪ੍ਰਸ਼ਾਸਨ ਨਾਲ ਧੋਖਾਧੜੀ ਕਰ ਰਿਹਾ ਹੈ।

Advertisement

Advertisement
×