ਪੱਤਰ ਪ੍ਰੇਰਕ
ਦੋਰਾਹਾ, 16 ਫਰਵਰੀ
ਇਥੇ ਐੱਮ.ਸੀ.ਪੀ.ਆਈ (ਯੂ) ਦੇ ਮੈਬਰਾਂ ਦੀ ਇੱਕਤਰਤਾ ਪਵਨ ਕੁਮਾਰ ਕੌਸ਼ਲ ਦੀ ਪ੍ਰਧਾਨਗੀ ਹੇਠਾਂ ਹੋਈ। ਇਸ ਮੌਕੇ ਕੁਲਦੀਪ ਸਿੰਘ ਨੇ ਕਿਹਾ ਕਿ ਮੋਦੀ ਸਰਕਾਰ ਦੇ ਲੋਕਾਂ ਦੀ ਰੋਜ਼ੀ ਰੋਟੀ ’ਤੇ ਹੱਲੇ ਜਾਰੀ ਹਨ, ਜਦੋਂ ਕਿ ਇਸ ਦੀਆਂ ਨੀਤੀਆਂ ਇਜ਼ਾਰੇਦਾਰ ਅਤੇ ਕਾਰਪੋਰੇਟ ਘਰਾਣਿਆਂ ਨੂੰ ਖੁਸ਼ ਕਰਨ ਲਈ ਹਨ। ਘਰੇਲੂ ਗੈਸ ਸਿਲੰਡਰ ਦੀ ਕੀਮਤ ’ਚ ਵਾਧਾ ਕੀਤਾ ਗਿਆ ਅਤੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਅਸਮਾਨ ਛੂਹ ਰਹੀਆਂ ਹਨ। ਇਸ ਦੌਰਾਨ ਸ੍ਰੀ ਕੌਸ਼ਲ ਨੇ ਦਿੱਲੀ ਵਿੱਚ ਸੰਘਰਸ਼ ਕਰ ਰਹੇ ਸੰਯੁਕਤ ਕਿਸਾਨ ਮੋਰਚੇ ਵੱਲੋਂ 18 ਫਰਵਰੀ ਨੂੰ ਦਿੱਤੇ ਰੇਲ ਰੋਕੋ ਸੱਦੇ ਦਾ ਸਮਰਥਨ ਕਰਦਿਆਂ ਆਮ ਲੋਕਾਂ ਨੂੰ ਕਿਸਾਨ ਅੰਦੋਲਨ ਨੂੰ ਜਨ ਅੰਦੋਲਨ ਬਣਾਉਣ ਦੀ ਅਪੀਲ ਕੀਤੀ ਤਾਂ ਜੋ ਸਰਕਾਰ ਦੀ ਕਾਰਪੋਰੇਟ ਪੱਖੀ ਨੀਤੀਆਂ ਤੋਂ ਨਿਜਾਤ ਪਾਈ ਜਾ ਸਕੇ।