ਕਣਕ ਦੇ ਭਾਅ ’ਚ ਨਿਗੂਣਾ ਵਾਧਾ ਕਿਸਾਨਾਂ ਨਾਲ ਮਜ਼ਾਕ: ਕੋਟ ਪਨੈਚ
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਜਨਰਲ ਸਕੱਤਰ ਪ੍ਰਗਟ ਸਿੰਘ ਕੋਟ ਪਨੈਚ ਨੇ ਕੇਂਦਰ ਸਰਕਾਰ ਵੱਲੋਂ ਕਣਕ ਦੇ ਭਾਅ ’ਚ ਕੀਤੇ ਨਾਂਮਾਤਰ ਵਾਧੇ ਨੂੰ ਪੰਜਾਬ ਦੇ ਖੇਤੀਬਾੜੀ ਸੈਕਟਰ ਨਾਲ਼ ਕੋਝਾ ਮਜ਼ਾਕ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮਹਿੰਗਾਈ ਦੇ ਇਸ...
Advertisement
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਜਨਰਲ ਸਕੱਤਰ ਪ੍ਰਗਟ ਸਿੰਘ ਕੋਟ ਪਨੈਚ ਨੇ ਕੇਂਦਰ ਸਰਕਾਰ ਵੱਲੋਂ ਕਣਕ ਦੇ ਭਾਅ ’ਚ ਕੀਤੇ ਨਾਂਮਾਤਰ ਵਾਧੇ ਨੂੰ ਪੰਜਾਬ ਦੇ ਖੇਤੀਬਾੜੀ ਸੈਕਟਰ ਨਾਲ਼ ਕੋਝਾ ਮਜ਼ਾਕ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮਹਿੰਗਾਈ ਦੇ ਇਸ ਯੁੱਗ ਚ ਕਣਕ ਪੈਦਾ ਕਰਨ ਲਈ ਵਰਤੇ ਜਾਂਦੇ ਡੀਜ਼ਲ, ਬੀਜ਼, ਖਾਦਾਂ, ਦਵਾਈਆਂ ਦੇ ਭਾਅ ਅਸਮਾਨ ਛੂਹ ਰਹੇ ਹਨ, ਹਾਲੇ ਕਣਕ ਦੀ ਬੀਜਾਈ ਹੋਣੀ ਹੈ,ਉਸਦੀ ਪਾਲ ਪਲੋਸ ਤੇ ਅੱਜ ਵਾਲੇ ਖਰਚਿਆਂ ਨਾਲ਼ੋਂ ਕਿਤੇ ਵੱਧ ਖਰਚੇ ਹੋਣੇ ਹਨ ਉੱਪਰੋਂ ਮੌਸਮੀ ਤਬਦੀਲੀ ਅਤੇ ਕੁਦਰਤੀ ਆਫ਼ਤਾਂ ਦਾ ਭੈਅ ਕਿਸਾਨਾਂ ਦੀ ਜਾਨ ਮੁੱਠੀ ਚ ਕਰ ਰੱਖਦੇ ਹਨ, ਅਜਿਹੇ ਚ ਇਹ ਵਾਧਾ ਨਾਕਾਫ਼ੀ ਹੈ।
Advertisement
Advertisement
×