‘ਆਪ’ ਦੇ ਬਲਾਕ ਪ੍ਰਧਾਨਾਂ ਦੀ ਮੀਟਿੰਗ
ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨਾਂ ਦੀ ਮੀਟਿੰਗ ਪਾਇਲ ਵਿੱਚ ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ, ਹਲਕਾ ਸੰਗਠਨ ਇੰਚਾਰਜ ਗੁਰਵਿੰਦਰ ਸਿੰਘ ਰਾਣਾ ਕੂਨਰ ਦੀ ਹਾਜ਼ਰੀ ਦੌਰਾਨ ਪੁਲੀਸ ਪ੍ਰਸ਼ਾਸਨ ਵਲੋਂ ਐੱਸ ਐੱਚ ਓ ਪਾਇਲ ਸੁਖਵਿੰਦਰਪਾਲ ਸਿੰਘ ਸੋਹੀ ਨਾਲ ਹੋਈ। ਮੀਟਿੰਗ ਦੌਰਾਨ ‘ਯੁੱਧ...
Advertisement
ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨਾਂ ਦੀ ਮੀਟਿੰਗ ਪਾਇਲ ਵਿੱਚ ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ, ਹਲਕਾ ਸੰਗਠਨ ਇੰਚਾਰਜ ਗੁਰਵਿੰਦਰ ਸਿੰਘ ਰਾਣਾ ਕੂਨਰ ਦੀ ਹਾਜ਼ਰੀ ਦੌਰਾਨ ਪੁਲੀਸ ਪ੍ਰਸ਼ਾਸਨ ਵਲੋਂ ਐੱਸ ਐੱਚ ਓ ਪਾਇਲ ਸੁਖਵਿੰਦਰਪਾਲ ਸਿੰਘ ਸੋਹੀ ਨਾਲ ਹੋਈ। ਮੀਟਿੰਗ ਦੌਰਾਨ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅਗਲੇ ਦਿਨਾਂ ਵਿੱਚ ਪਾਰਟੀ ਦੇ ਬਲਾਕ ਪ੍ਰਧਾਨ ਅਤੇ ਪੁਲੀਸ ਪ੍ਰਸ਼ਾਸਨ ਮਿਲ ਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਉਣ ਬਾਰੇ ਚਰਚਾ ਕੀਤੀ। ਇਸ ਮੌਕੇ ਬਲਾਕ ਪ੍ਰਧਾਨ ਮੁਕੰਦ ਸਿੰਘ ਕਿਸ਼ਨਪੁਰਾ, ਪ੍ਰਧਾਨ ਸੁਦਰਸ਼ਨ ਕੁਮਾਰ ਪੱਪੂ, ਸੂਬਾ ਮੀਤ ਪ੍ਰਧਾਨ ਅਵਿਨਾਸ਼ਪ੍ਰੀਤ ਸਿੰਘ ਜੱਲ੍ਹਾ, ਸਾਬਕਾ ਚੇਅਰਮੈਨ ਬੂਟਾ ਸਿੰਘ ਰਾਣੋ, ਦਵਿੰਦਰ ਸਿੰਘ ਜਰਗੜੀ, ਗੁਰਵਿੰਦਰ ਸਿੰਘ ਖਾਲਸਾ, ਗੁਰਵਿੰਦਰ ਸਿੰਘ ਰੱਬੋਂ ਉੱਚੀ, ਸਤਨਾਮ ਸਿੰਘ ਬੇਰਕਲਾਂ, ਅਮਰੀਕ ਸਿੰਘ ਰੌਣੀ, ਸਰੂਪ ਸਿੰਘ ਪਾਇਲ, ਪਿੰਦਰ ਸੇਖਾ, ਦੀਦਾਰ ਸਿੰਘ ਅਤੇ ਸਤਵੰਤ ਸਿੰਘ ਬੱਬੂ ਹਾਜ਼ਰ ਸਨ।
Advertisement
Advertisement
