ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਪ੍ਰਭਾਵਿਤ ਪਿੰਡਾਂ ਦੀ ਦਾਖਾ ’ਚ ਮੀਟਿੰਗ ਅੱਜ
ਕਿਸਾਨ ਆਗੂਆਂ ਨੇ ਕਿਹਾ ਕਿ ਪੂਰੇ ਪੰਜਾਬ ਵਿੱਚ ਇੱਕ ਲੱਖ ਏਕੜ ਜ਼ਮੀਨ ਤੋਂ ਕਿਸਾਨਾਂ ਨੂੰ ਬੇਦਖ਼ਲ ਕਰਨ ਦੀ ਤਿਆਰੀ ਮਾਨ ਸਰਕਾਰ ਨੇ ਖਿੱਚ ਲਈ ਹੈ। ਇਸ ਨੀਤੀ ਤਹਿਤ ਕੇਵਲ ਕਿਸਾਨ ਹੀ ਨਹੀਂ ਪੇਂਡੂ ਦਲਿਤ ਮਜ਼ਦੂਰ ਵੀ ਭੁੱਖੇ ਮਰਨ ਲਈ ਮਜਬੂਰ ਕਰ ਦਿੱਤਾ ਜਾਵੇਗਾ। ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਅਮਨਦੀਪ ਸਿੰਘ ਲਲਤੋਂ ਨੇ ਵੀ ਮੀਟਿੰਗ ਨੂੰ ਸੰਬੋਧਨ ਕੀਤਾ ਅਤੇ ਉਨ੍ਹਾਂ 19 ਜੁਲਾਈ ਨੂੰ ਪੀੜਤ ਕਿਸਾਨਾਂ ਦੀ ਦਾਖਾ ਪਿੰਡ ਵਿੱਚ ਬੁਲਾਈ ਗਈ ਮੀਟਿੰਗ ਵਿੱਚ ਸ਼ਮੂਲੀਅਤ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ 30 ਜੁਲਾਈ ਨੂੰ ਇਲਾਕੇ ਵਿੱਚ ਟਰੈਕਟਰ ਮਾਰਚ ਤੋਂ ਇਲਾਵਾ ਅਗਸਤ ਵਿੱਚ ਮੁੱਲਾਂਪੁਰ ਮੰਡੀ ਵਿੱਚ ਕਿਸਾਨ ਪੰਚਾਇਤ ਵੀ ਬੁਲਾਈ ਗਈ ਹੈ। ਅਜੀਤ ਸਿੰਘ ਧਾਂਦਰਾ, ਸਨਦੀਪ ਸਿੰਘ ਦੋਲੋਂ, ਰਣਵੀਰ ਸਿੰਘ ਰੁੜਕਾ ਅਤੇ ਗੁਰਪ੍ਰੀਤ ਸਿੰਘ ਲਲਤੋਂ ਨੇ ਵੀ ਸੰਬੋਧਨ ਕੀਤਾ।
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਲਾਮਬੰਦੀ ਮੁਹਿੰਮ ਤੇਜ਼ਲੁਧਿਆਣਾ (ਗੁਰਿੰਦਰ ਸਿੰਘ): ਪੰਜਾਬ ਸਰਕਾਰ ਵੱਲੋਂ ਲੈਂਡ ਪੂਲਿੰਗ ਨੀਤੀ ਤਹਿਤ ਪਿੰਡਾਂ ਦੀਆਂ ਉਪਜਾਊ ਜ਼ਮੀਨਾਂ ਐਕੁਆਇਰ ਕਰਨ ਦੇ ਵਿਰੋਧ ਵਿੱਚ ਅਤੇ ਪ੍ਰਭਾਵਿਤ ਲੋਕਾਂ ਨੂੰ ਜਾਗਰੂਕ ਕਰਨ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਵੱਖ ਵੱਖ ਪਿੰਡਾਂ ਵਿੱਚ ਮੀਟਿੰਗਾਂ ਕੀਤੀਆਂ ਗਈਆਂ ਜਿਨ੍ਹਾਂ ਵਿੱਚ 19 ਜੁਲਾਈ ਨੂੰ ਪਿੰਡ ਦਾਖਾ ਵਿੱਚ ਪ੍ਰਭਾਵਿਤ ਪਿੰਡਾਂ ਦੀ ਹੋ ਰਹੀ ਵੱਡੀ ਮੀਟਿੰਗ ਲਈ ਲਾਮਬੰਦੀ ਕੀਤੀ ਜਾ ਰਹੀ ਹੈ। ਪਿੰਡ ਗਹੌਰ ਵਿੱਚ ਹੋਈ ਮੀਟਿੰਗ ਦੌਰਾਨ ਜ਼ਿਲ੍ਹਾ ਮੀਤ ਪ੍ਰਧਾਨ ਮਨੋਹਰ ਸਿੰਘ ਕਲਾੜ, ਜ਼ਿਲ੍ਹਾ ਆਗੂ ਯੁਵਰਾਜ ਸਿੰਘ ਘੁਡਾਣੀ, ਬਲਾਕ ਪ੍ਰਧਾਨ ਜਸਵੰਤ ਸਿੰਘ ਭੱਟੀਆਂ ਅਤੇ ਅਮਰੀਕ ਸਿੰਘ ਭੂੰਦੜੀ ਨੇ ਕਿਹਾ ਕਿ ਜਥੇਬੰਦੀ ਸਰਕਾਰ ਵੱਲੋਂ ਕਿਸਾਨਾਂ ਦੀ ਉਪਜਾਊ ਜ਼ਮੀਨ ਐਕੂਆਇਰ ਕਰਨ ਦੇ ਮਨਸੂਬੇ ਕਦੇ ਵੀ ਸਫ਼ਲ ਨਹੀਂ ਹੋਣ ਦੇਵੇਗੀ। ਉਨ੍ਹਾਂ ਕਿਹਾ ਕਿ ਕਿਸਾਨ ਆਪਣੀਆਂ ਜ਼ਮੀਨਾਂ ਬਚਾਉਣ ਲਈ ਹਰ ਸੰਭਵ ਕੋਸ਼ਿਸ਼ ਕਰਨਗੇ ਤੇ ਇਸ ਨੀਤੀ ਨੂੰ ਰੱਦ ਕਰਵਾਉਣ ਲਈ ਕੋਈ ਵੀ ਕਸਰ ਬਾਕੀ ਨਹੀਂ ਛੱਡਣਗੇ। ਉਨ੍ਹਾਂ ਕਿਹਾ ਕਿ ਪ੍ਰਭਾਵਿਤ ਪਿੰਡਾਂ ਦੀ 19 ਜੁਲਾਈ ਨੂੰ ਇੱਕ ਵੱਡੀ ਮੀਟਿੰਗ ਪਿੰਡ ਦਾਖਾ ਵਿੱਚ ਕੀਤੀ ਜਾ ਰਹੀ ਹੈ ਜਿਸ ਵਿੱਚ ਬੀਕੇਯੂ ਏਕਤਾ ਉਗਰਾਹਾਂ ਦੇ ਸੂਬਾਈ ਆਗੂ ਤੇ ਸੰਯੁਕਤ ਕਿਸਾਨ ਮੋਰਚਾ ਦੀਆਂ ਜਥੇਬੰਦੀਆਂ ਦੇ ਆਗੂ ਵੀ ਸ਼ਾਮਲ ਹੋਣਗੇ। ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਦੌਰਾਨ ਸ਼ੰਘਰਸ਼ ਦੀ ਅਗਲੀ ਰੂਪ ਰੇਖਾ ਤਿਆਰ ਕੀਤੀ ਜਾਵੇਗੀ। ਕਿਸਾਨ ਆਗੂਆਂ ਰਾਮਸ਼ਰਨ ਸਿੰਘ ਰਸੂਲਪੁਰ, ਅਜੀਤ ਸਿੰਘ ਦਾਖਾ, ਤੀਰਥ ਸਿੰਘ ਤਲਵੰਡੀ ਅਤੇ ਮਲਕੀਤ ਸਿੰਘ ਈਸੇਵਾਲ ਨੇ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ 19 ਜੁਲਾਈ ਵਾਲੀ ਮੀਟਿੰਗ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ।