ਅਕਾਲੀ ਦਲ ਦੇ ਵਰਕਰਾਂ ਦੀ ਮੀਟਿੰਗ
ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਜਨਰਲ ਸਕੱਤਰ ਅਤੇ ਵਿਧਾਨ ਸਭਾ ਹਲਕਾ ਆਤਮ ਨਗਰ ਦੇ ਇੰਚਾਰਜ ਜਗਬੀਰ ਸਿੰਘ ਸੋਖੀ ਦੀ ਅਗਵਾਈ ਹੇਠ ਹੋਈ ਅਕਾਲੀ ਵਰਕਰਾਂ ਦੀ ਮੀਟਿੰਗ ਵਿੱਚ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਰਖਵਾਲਾ ਪੰਜਾਬ ਦਾ ਖ਼ਿਤਾਬ ਦੇਣ ਦਾ...
Advertisement
ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਜਨਰਲ ਸਕੱਤਰ ਅਤੇ ਵਿਧਾਨ ਸਭਾ ਹਲਕਾ ਆਤਮ ਨਗਰ ਦੇ ਇੰਚਾਰਜ ਜਗਬੀਰ ਸਿੰਘ ਸੋਖੀ ਦੀ ਅਗਵਾਈ ਹੇਠ ਹੋਈ ਅਕਾਲੀ ਵਰਕਰਾਂ ਦੀ ਮੀਟਿੰਗ ਵਿੱਚ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਰਖਵਾਲਾ ਪੰਜਾਬ ਦਾ ਖ਼ਿਤਾਬ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ। ਗੁਰਦੁਆਰਾ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿੱਚ ਹੋਈ ਮੀਟਿੰਗ ਦੌਰਾਨ ਜਗਬੀਰ ਸਿੰਘ ਸੋਖੀ ਤੋਂ ਇਲਾਵਾ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ, ਬਾਬਾ ਅਜੀਤ ਸਿੰਘ, ਜਸਪਾਲ ਸਿੰਘ ਗਿਆਸਪੁਰਾ, ਹਿਤੇਸ਼ਇੰਦਰ ਸਿੰਘ ਗਰੇਵਾਲ ਅਤੇ ਮਾਸਟਰ ਰਣਜੀਤ ਸਿੰਘ ਨੇ ਸੰਬੋਧਨ ਦੌਰਾਨ ਪੰਜਾਬ ਦੇ ਹੜ੍ਹ ਪੀੜਤ ਲੋਕਾਂ ਲਈ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਹੜ੍ਹ ਪੀੜਿਤ ਪਰਿਵਾਰਾਂ ਲਈ ਦਿੱਤੀ ਜਾ ਰਹੀ ਲੌੜੀਂਦੀ ਮਦਦ ਅਤੇ ਬਣਾਈ ਜਾ ਰਹੀ ਵਿਉਤਬੰਦੀ ਲਈ ਸ਼ਲਾਘਾ ਕੀਤੀ।
Advertisement
Advertisement