ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 18 ਅਪਰੈਲ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਲੀਲ ਨੇ ਕਿਹਾ ਹੈ ਕਿ ਪੰਜਾਬ ਦੇ ਲੋਕਾਂ ਦੀ ਪਹਿਰੇਦਾਰ ਪਾਰਟੀ ਸਿਰਫ਼ ਸ਼੍ਰੋਮਣੀ ਅਕਾਲੀ ਦਲ ਹੀ ਹੈ ਜਿਸ ਨੇ ਪੰਜਾਬ ਦੇ ਹੱਕਾਂ ਅਤੇ ਹਿੱਤਾਂ ਦੀ ਰਾਖੀ ਲਈ ਹਰ ਕੁਰਬਾਨੀ ਕੀਤੀ ਹੈ। ਅੱਜ ਹਾਊਸਿੰਗ ਬੋਰਡ ਕਲੋਨੀ ਭਾਈ ਰਣਧੀਰ ਸਿੰਘ ਨਗਰ ਵਿੱਚ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਅਸਲੀ ਨੁਮਾਇੰਦਗੀ ਸਿਰਫ਼ ਖ਼ੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਹੀ ਕਰ ਸਕਦਾ ਹੈ। ਉਨ੍ਹਾਂ ਪੰਜਾਬ ਵਾਸੀਆਂ ਨੂੰ ਕਿਹਾ ਕਿ ਉਹ ਉਨ੍ਹਾਂ ਪਾਰਟੀਆਂ ਦਾ ਸਮਰਥਨ ਨਾ ਕਰਨ ਜੋ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰਕੇ ਸਰਕਾਰ ਬਣਾਉਦੇ ਹਨ ਪਰ ਕੀਤੇ ਵਾਅਦੇ ਭੁੱਲ ਜਾਂਦੀਆਂ ਹਨ। ਉਨ੍ਹਾਂ ਅਜਿਹੀਆਂ ਮੌਕਾ ਪ੍ਰਸਤ ਸਰਕਾਰਾਂ ਨੂੰ ਚਲਦਾ ਕਰਨ ਲਈ ਲੋਕਾਂ ਨੂੰ ਤਿਆਰ ਰਹਿਣ ਦਾ ਸੱਦਾ ਦਿੱਤਾ। ਉਨ੍ਹਾਂ ਪੰਜਾਬ ਵਾਸੀਆਂ ਨੂੰ ਆਪਣੀ ਮਾਂ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਲੋਕ ਸਭਾ ਚੋਣਾਂ ‘ਚ ਭਾਰੀ ਬਹੁਮਤ ਨਾਲ ਵੋਟਾ ਪਾ ਕੇ ਜਿਤਾਉਣ ਦੀ ਅਪੀਲ ਕੀਤੀ ਤਾਂ ਜੋ ਪੰਜਾਬ ਨੂੰ ਖੁਸ਼ਹਾਲ ਸੂਬਾ ਬਣਾਇਆ ਜਾ ਸਕੇ।