DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਹਲਕਾ ਆਤਮ ਨਗਰ ਦੇ ਅਕਾਲੀ ਵਰਕਰਾਂ ਦੀ ਮੀਟਿੰਗ

ਪੰਜਾਬ ਦੇ ਵਿਗਡ਼ ਰਹੇ ਹਾਲਾਤ ’ਤੇ ਚਿੰਤਾ ਪ੍ਰਗਟਾਈ

  • fb
  • twitter
  • whatsapp
  • whatsapp
Advertisement

ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਹਲਕਾ ਆਤਮ ਨਗਰ ਦੇ ਇੰਚਾਰਜ ਜਗਬੀਰ ਸਿੰਘ ਸੋਖੀ ਦੀ ਪ੍ਰਧਾਨਗੀ ਹੇਠ ਵਰਕਰਾਂ ਦੀ ਮੀਟਿੰਗ ਹੋਈ ਜਿਸ ਵਿੱਚ ਪੰਜਾਬ ਦੀ ਮੌਜੂਦਾ ਅਮਨ ਕਾਨੂੰਨ ਦੀ ਵਿਗੜ ਰਹੀ ਸਥਿਤੀ ’ਤੇ ਚਰਚਾ ਕੀਤੀ ਗਈ। ਸ੍ਰੀ ਸੋਖੀ ਨੇ ਕਿਹਾ ਕਿ ਕਿਸੇ ਸਮੇਂ ਸੋਨੇ ਦੀ ਚਿੜੀ ਕਹੇ ਜਾਣ ਵਾਲੇ ਪੰਜਾਬ ਦੇ ਹਾਲਾਤ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਵਿਗੜ ਗਏ ਹਨ ਅਤੇ ਜੇਕਰ ਹਾਲਾਤ ਨਾ ਸੁਧਰੇ ਤਾਂ ਰੰਗਲਾ ਪੰਜਾਬ ਤਾਂ ਦੂਰ ਦੀ ਗੱਲ ਹੈ ਇਸ ਪੰਜਾਬ ਨੇ ਪੰਜਾਬ ਵੀ ਨਹੀਂ ਰਹਿਣਾ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਹੀ ਅਜਿਹੇ ਆਗੂ ਹਨ ਜਿਨ੍ਹਾਂ ਦੀ ਅਗਵਾਈ ਵਿੱਚ ਸੂਬੇ ਨੂੰ ਤਰੱਕੀ ਅਤੇ ਖੁਸ਼ਹਾਲੀ ਦੇ ਰਸਤੇ ਵੱਲ ਲਿਜਾਇਆ ਜਾ ਸਕਦਾ ਹੈ। ਉਨਾਂ ਕਿਹਾ ਕਿ ਬਾਦਲ ਸਰਕਾਰ ਸਮੇਂ ਸੂਬੇ ਦਾ ਰਿਕਾਰਡ ਤੋੜ ਵਿਕਾਸ ਕਰਵਾਇਆ ਗਿਆ ਤੇ ਲੋਕ ਭਲਾਈ ਸਕੀਮਾਂ ਚਾਲੂ ਕੀਤੀਆਂ ਪ੍ਰੰਤੂ ਪਹਿਲਾਂ ਕਾਂਗਰਸ ਸਰਕਾਰ ਅਤੇ ਹੁਣ ਆਪ ਸਰਕਾਰ ਨੇ ਪੰਜਾਬ ਲਈ ਕੁਝ ਨਹੀਂ ਕੀਤਾ। ਉਨ੍ਹਾਂ ਪੰਜਾਬ ਹਿਤੈਸ਼ੀਆਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ  ਸੁਖਬੀਰ ਦਾ ਸਾਥ ਦੇਣ ਦੀ ਅਪੀਲ ਕੀਤੀ।

Advertisement

Advertisement
Advertisement
×