ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦੀ ਇੱਕ ਮੀਟਿੰਗ ਸੀਨੀਅਰ ਆਗੂ ਹਰਪ੍ਰੀਤ ਸਿੰਘ ਡੰਗ ਦੀ ਅਗਵਾਈ ਹੇਠ ਸੰਤੋਖ ਸਿੰਘ ਭਾਰਤ ਮੋਟਰਜ਼ ਦੇ ਦਫ਼ਤਰ ਵਿੱਚ ਹੋਈ ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਦਿਨ ਰਾਤ ਇੱਕ ਕਰਨ ਦਾ ਫ਼ੈਸਲਾ ਕੀਤਾ ਗਿਆ।
ਇਸ ਮੌਕੇ ਸੰਬੋਧਨ ਕਰਦਿਆਂ ਸੀਨੀਅਰ ਆਗੂ ਹਰਪ੍ਰੀਤ ਸਿੰਘ ਡੰਗ ਨੇ ਕਿਹਾ ਕਿ ਪੰਜਾਬ ਦੀ ਇੱਕੋ ਇੱਕ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਹੈ ਜਿਸਨੇ ਹਮੇਸ਼ਾਂ ਹੀ ਪੰਜਾਬ ਅਤੇ ਪੰਜਾਬ ਵਾਸੀਆਂ ਦੀ ਸਾਰ ਲਈ ਹੈ ਅਤੇ ਸੂਬੇ ਦੇ ਹੱਕਾਂ ਲਈ ਵੱਡੇ ਮੋਰਚੇ ਲਗਾ ਕੇ ਜਿੱਤਾਂ ਪ੍ਰਾਪਤ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਮੈਦਾਨ ਵਿੱਚ ਨਿੱਤਰੇ ਹੋਏ ਹਨ ਅਤੇ ਦੁੱਖ ਦੀ ਘੜੀ ਵਿੱਚ ਮੁਸੀਬਤ ਦਾ ਸਾਹਮਣਾ ਕਰ ਰਹੇ ਲੋਕਾਂ ਦੀ ਹਰ ਸੰਭਵ ਮਦਦ ਕਰ ਰਹੇ ਹਨ। ਉਨ੍ਹਾਂ ਦਲ ਵੱਲੋਂ ਚਲਾਏ ਜਾ ਰਹੇ ਰਾਹਤ ਕਾਰਜਾਂ ਨੂੰ ਸਮਰਥਨ ਦੇਣ ਦਾ ਵਾਅਦਾ ਵੀ ਕੀਤਾ।
ਇਸ ਮੌਕੇ ਬਲਵਿੰਦਰ ਸਿੰਘ ਭੁੱਲਰ, ਹਰਪਾਲ ਸਿੰਘ ਖਾਲਸਾ, ਰਾਣਾ ਡੰਗ ਅਤੇ ਸਰਬਜੀਤ ਸਿੰਘ ਛਾਪਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਅਕਾਲੀ ਦਲ ਦੇ ਘਰ ਬੈਠੇ ਵਰਕਰਾਂ ਨੂੰ ਲਾਮਬੰਦ ਕਰਕੇ ਅਕਾਲੀ ਦਲ ਨੂੰ ਮੁੜ ਤੋਂ ਤਕੜਾ ਕਰਨ ਲਈ ਮੀਟਿੰਗਾਂ ਦਾ ਸਿਲਸਿਲਾ ਤੇਜ਼ ਕੀਤਾ ਜਾਵੇਗਾ।