ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 22 ਅਕਤੂਬਰ
ਬਾਬਾ ਵਿਸ਼ਵਕਰਮਾ ਇੰਟਰਨੈਸ਼ਨਲ ਫਾਊਂਡੇਸ਼ਨ ਵੱਲੋਂ ਬਾਬਾ ਵਿਸ਼ਵਕਰਮਾ ਦਾ ਪ੍ਰਕਾਸ਼ ਉਤਸਵ 25 ਅਕਤੂਬਰ ਨੂੰ ਵਿਸ਼ਵਕਰਮਾ ਪਾਰਕ, ਜੈਮਲ ਰੋਡ, ਜਨਤਾ ਨਗਰ ਚੌਕ ਵਿੱਚ ਮਨਾਇਆ ਜਾਵੇਗਾ। ਅੱਜ ਇੱਥੇ ਚੇਅਰਮੈਨ ਅਮਰੀਕ ਸਿੰਘ ਘੜਿਆਲ ਤੇ ਪ੍ਰਧਾਨ ਰਣਜੀਤ ਸਿੰਘ ਮਠਾੜੂ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਰੇਸ਼ਮ ਸਿੰਘ ਸੱਗੂ ਨੇ ਦੱਸਿਆ ਕਿ ਸਮਾਗਮ ਦੌਰਾਨ ਉਦਯੋਗਿਕ ਖੇਤਰ ਦੀਆਂ 7 ਸ਼ਖਸ਼ੀਅਤਾਂ ਦਾ ਸਨਮਾਨ ਕੀਤਾ ਜਾਵੇਗਾ। ਸਮਾਗਮ ਦੇ ਵਿਸ਼ੇਸ਼ ਮਹਿਮਾਨ ਸਾਬਕਾ ਚੇਅਰਮੈਨ ਕ੍ਰਿਸ਼ਨ ਕੁਮਾਰ ਬਾਵਾ ਹੋਣਗੇ ਜੋ ਪਾਰਕ ਦਾ ਉਦਘਾਟਨ ਵੀ ਕਰਨਗੇ।