ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 8 ਸਤੰਬਰ
ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਦੀ ਮੀਟਿੰਗ ਮੁੱਖ ਸੇਵਾਦਾਰ ਜੱਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ਪ੍ਰਧਾਨਗੀ ਹੇਠ ਹੋਈ।ਇਸ ਵਿੱਚ ਜਤਿੰਦਰ ਸਿੰਘ ਹੈਪੀ ਹਰਨਾਮਪੁਰਾ ਨੂੰ ਲੁਧਿਆਣਾ ਦਿਹਾਤੀ ਇਕਾਈ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਜੱਥੇਦਾਰ ਨਿਮਾਣਾ ਨੇ ਕਿਹਾ ਕਿ ਹੈਪੀ ਹਰਨਾਮਪੁਰਾ ਵੱਲੋਂ ਨਿਭਾਈਆਂ ਗਈਆਂ ਸ਼ਾਨਦਾਰ ਨਿਸ਼ਕਾਮ ਸੇਵਾਵਾਂ ਨੂੰ ਮੁੱਖ ਰੱਖਦਿਆਂ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਕਿਹਾ ਕਿ ਸੁਸਾਇਟੀ ਦਾ ਮੁੱਖ ਉਦੇਸ਼ ਸੇਵਾ ਸੰਕਲਪ ਦੇ ਸਿਧਾਤਾਂ ਨਾਲ ਜੁੜੇ ਨੌਜਵਾਨਾਂ ਨੂੰ ਹੋਰ ਉਤਸ਼ਾਹਿਤ ਕਰਨਾ ਹੈ ਅਤੇ ਜਲਦ ਹੀ ਬਣ ਰਹੇ ਪੰਜਾਬ ਦੇ ਨਵੇਂ ਜਥੇਬੰਦਕ ਢਾਂਚੇ ਅੰਦਰ ਉਦਮੀ ਨੌਜਵਾਨਾਂ ਨੂੰ ਮਾਣ ਤੇ ਸਤਿਕਾਰ ਦਿਤਾ ਜਾਵੇਗਾ।
ਉਨ੍ਹਾਂ ਲੁਧਿਆਣਾ ਦਿਹਾਤੀ ਇਕਾਈ ਦੇ ਸਾਬਕਾ ਪ੍ਰਧਾਨ ਸ਼ਮਸ਼ੇਰ ਸਿੰਘ ਲਾਡੋਵਾਲ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮੁੱਖ ਰੱਖਦਿਆਂ ਸੂਬਾ ਇਕਾਈ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ। ਇਸ ਮੌਕੇ ਸੁਖਵਿੰਦਰ ਸਿੰਘ, ਦਲਜੀਤ ਸਿੰਘ, ਰਵਿੰਦਰ ਸਿੰਘ, ਜਸਪ੍ਰੀਤ ਸਿੰਘ, ਸੁਰਿੰਦਰ ਸਿੰਘ,ਅਰਸ਼ਦੀਪ ਸਿੰਘ, ਬਚਿੱਤਰ ਸਿੰਘ, ਮਹਿਕਪ੍ਰੀਤ ਸਿੰਘ ਪ੍ਰਧਾਨ ਲੁਧਿਆਣਾ (ਸ਼ਹਿਰੀ), ਬਾਬਾ ਰਘਬੀਰ ਸਿੰਘ ਅਤੇ ਜਸਪਾਲ ਸਿੰਘ ਗਿੱਲ ਵੀ ਹਾਜ਼ਰ ਸਨ।