ਲੁਧਿਆਣਾ: ਭਾਰਤੀ ਜਨਤਾ ਯੁਵਾ ਮੋਰਚਾ ਦੀ ਮੀਟਿੰਗ ਦੌਰਾਨ ਵਿਧਾਨ ਸਭਾ ਹਲਕਾ ਪੂਰਬੀ ਨਾਲ ਸਬੰਧਤ ਵੱਖ-ਵੱਖ ਪਾਰਟੀਆਂ ਦੇ ਵਰਕਰਾਂ ਨੇ ਭਾਰਤੀ ਜਨਤਾ ਯੁਵਾ ਮੋਰਚਾ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਘੰਟਾ ਘਰ ਚੌਕ ਸਥਿਤ ਭਾਜਪਾ ਦਫ਼ਤਰ ਵਿੱਚ ਹੋਈ ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਕੁਸ਼ਾਗਰ ਕਸ਼ਯਪ ਅਤੇ ਜ਼ਿਲ੍ਹਾ ਜਨਰਲ ਸਕੱਤਰ ਕਾਂਤੇਂਦੂ ਸ਼ਰਮਾ ਸ਼ਾਮਲ ਹੋਏ। ਇਸ ਮੌਕੇ ਆਗੂਆਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਪੰਜਾਬ ਹਿਤੈਸ਼ੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਹੋਰਨਾਂ ਪਾਰਟੀਆਂ ਦੇ ਨੌਜਵਾਨ ਵਰਕਰ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ। ਇਸ ਮੌਕੇ ਸੰਬਿਤ ਕੁਮਾਰ, ਸੁਬੋਧ ਸਿੰਘ, ਅਭੀ ਅਵਿਨਾਸ਼, ਨਵੀਨ ਕੁਮਾਰ, ਸ਼ਿਵ ਪੱਸੀ, ਗੌਰਵ, ਚਿਰਾਗ ਬਾਂਸਲ, ਸੌਰਭ, ਹਨੀ ਅਗਨੀਹੋਤਰੀ, ਰੋਹਿਤ ਸਿੰਘ ਰਾਜਪੂਤ, ਕਰਨ ਠਾਕੁਰ, ਸਾਹਿਲ ਅਤੇ ਕਮਲ ਆਦਿ ਨੂੰ ਭਾਜਪਾ ਵਿੱਚ ਸ਼ਾਮਲ ਹੋਣ ’ਤੇ ਪਾਰਟੀ ਆਗੂਆਂ ਵੱਲੋਂ ਸਨਮਾਨਿਤ ਕੀਤਾ ਗਿਆ। -ਨਿੱਜੀ ਪੱਤਰ ਪ੍ਰੇਰਕ