ਭਾਜਪਾ ਜ਼ਿਲ੍ਹਾ ਖੰਨਾ ਦੇ ਮੈਂਬਰਾਂ ਦੀ ਮੀਟਿੰਗ
ਭਾਜਪਾ ਜ਼ਿਲ੍ਹਾ ਖੰਨਾ ਦੇ ਮੈਬਰਾਂ ਦੀ ਮੀਟਿੰਗ ਅੱਜ ਇਥੇ ਪ੍ਰੋ. ਭੁਪਿੰਦਰ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਅਨਿਲ ਸਰੀਨ ਮਹਾਂਮੰਤਰੀ ਪੰਜਾਬ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਮੀਟਿੰਗ ਵਿਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਧੰਨਵਾਦ ਕੀਤਾ ਗਿਆ ਜਿਨ੍ਹਾਂ 1984 ਦੰਗਾ ਪੀੜਤ ਪਰਿਵਾਰਾਂ ਨੂੰ ਸਰਕਾਰੀ ਨੌਕਰੀ ਦੇਣ ਦਾ ਵਾਅਦਾ ਕੀਤਾ ਤੇ ਨਾਲ ਹੀ ਹਰਿਆਣਾ ਦੀਆਂ ਔਰਤਾਂ ਨੂੰ ਲਾਡੋ ਲਕਸ਼ਮੀ ਯੋਜਨਾ ਤਹਿਤ 2100 ਰੁਪਏ ਦੇਣ ਦਾ ਵਾਅਦਾ ਪੂਰਾ ਕੀਤਾ। ਇਸ ਮੌਕੇ ਮੰਡਲ ਪ੍ਰਧਾਨ ਦੋਰਾਹਾ ਜਗਤਾਰ ਸਿੰਘ ਕੁੱਕਾ ਨੇ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸਮਿਤੀ ਚੋਣਾਂ ਲੜਨ ਲਈ ਜਲਦ ਉਮੀਦਵਾਰਾਂ ਦਾ ਐਲਾਨ ਕੀਤਾ ਜਾਵੇਗਾ। ਇਸ ਮੌਕੇ ਜਤਿੰਦਰ ਸ਼ਰਮਾ, ਬਲਰਾਮ ਸ਼ਰਮਾ, ਹਰਸਿਮਰਨਜੀਤ ਸਿੰਘ ਰਿਚੀ, ਸੰਜੀਵ ਲਹਿਲ, ਮਨਪ੍ਰੀਤ ਸਿੰਘ ਰੋਲ, ਅਸੀਸ਼ ਸੂਦ, ਨਰੇਸ਼ ਆਨੰਦ, ਬਲਬੀਰ ਸਿੰਘ, ਪੂਜਾ ਸਾਹਨੇਵਾਲੀਆ, ਬਲਜੀਤ ਸਿੰਘ ਰਾਏ, ਸੰਦੀਪ ਭਾਰਤੀ, ਅਮਿਤ ਮੋਦਗਿੱਲ, ਗਗਨਦੀਪ ਸਿੰਘ, ਲੀਲਾਬ ਨੰਦਾ, ਅਮਿਤ ਭਾਟੀਆ, ਜਸਪਾਲ ਸਿੰਘ, ਨਿਰਮਲ ਸਿੰਘ, ਗੁਰਵਿੰਦਰ ਸਿੰਘ ਹਾਜ਼ਰ ਸਨ।